ਪੰਜਾਬ

punjab

ETV Bharat / state

ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਮੁੱਖ ਸਕੱਤਰ ਨੂੰ ਭੇਜਿਆ ਕਾਨੂੰਨੀ ਨੋਟਿਸ

ਪੰਜਾਬ ਦੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਤੇ ਹਰਗੋਪਾਲ ਸਿੰਘ ਦੇ ਵੱਲੋਂ ਪੰਜਾਬ ਦੇ ਮੁੱਖ ਸਕੱਤਰ ,ਪ੍ਰਮੁੱਖ ਸਕੱਤਰ ਤੇ ਆਬਕਾਰੀ ਤੇ ਕਰ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਪੰਜਾਬ ਪੁਲਿਸ ਤੋਂ ਲੈ ਕੇ ਸੀਬੀਆਈ ਨੂੰ ਦਿੱਤੀ ਜਾਵੇ।

ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਮੁੱਖ ਸਕੱਤਰ ਨੂੰ ਭੇਜਿਆ ਕਾਨੂੰਨੀ ਨੋਟਿਸ
ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਮੁੱਖ ਸਕੱਤਰ ਨੂੰ ਭੇਜਿਆ ਕਾਨੂੰਨੀ ਨੋਟਿਸ

By

Published : Aug 2, 2020, 4:59 AM IST

ਚੰਡੀਗੜ੍ਹ: ਪੰਜਾਬ ਦੇ ਵਿੱਚ ਜ਼ਹਿਰੀਲੀ ਸ਼ਰਾਬ ਦੇ ਨਾਲ 80 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਮਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਮੁੱਖ ਸਕੱਤਰ ਨੂੰ ਭੇਜਿਆ ਕਾਨੂੰਨੀ ਨੋਟਿਸ

ਪਰ ਉੱਥੇ ਹੀ ਪੰਜਾਬ ਦੇ ਸਾਬਕਾ ਵਿਧਾਇਕਾਂ ਵੱਲੋਂ ਪੰਜਾਬ ਪੁਲਿਸ ਦੀ ਜਾਂਚ 'ਤੇ ਅਵਿਸ਼ਵਾਸ ਜਤਾਇਆ ਜਾ ਰਿਹਾ ਹੈ ਤੇ ਉਨ੍ਹਾਂ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ ਬਲਤੇਜ ਸਿੰਘ ਸਿੱਧੂ ਦੁਆਰਾ ਪੰਜਾਬ ਦੇ ਮੁੱਖ ਸਕੱਤਰ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਾਨੂੰਨੀ ਨੋਟਿਸ ਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ।

ਇਸ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ ਬਲਤੇਜ ਸਿੰਘ ਸਿੱਧੂ ਨੇ ਕਿਹਾ ਕਿ ਸਾਬਕਾ ਵਿਧਾਇਕ ਤਰਸੇਮ ਜੋਧਾਂ ਤੇ ਹਰਗੋਪਾਲ ਸਿੰਘ ਦੇ ਵੱਲੋਂ ਪੰਜਾਬ ਦੇ ਮੁੱਖ ਸਕੱਤਰ ,ਪ੍ਰਮੁੱਖ ਸਕੱਤਰ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ। ਉਨ੍ਹਾਂ ਕਿਹਾ ਕਿ 2018 ਤੋਂ 2020 ਨੂੰ ਪੰਜਾਬ ਵਿੱਚ ਗੈਰ ਕਾਨੂੰਨੀ ਸ਼ਰਾਬ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਤੇ ਉਨ੍ਹਾਂ ਉੱਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਪੰਜਾਬ ਪੁਲਿਸ ਤੋਂ ਲੈ ਕੇ ਸੀਬੀਆਈ ਨੂੰ ਦਿੱਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਆਰੋਪੀ ਫੜੇ ਗਏ ਹੁੰਦੇ ਤਾਂ ਅੱਜ ਜ਼ਹਿਰੀਲੀ ਸ਼ਰਾਬ ਦੇ ਨਾਲ ਐਨੇ ਲੋਕਾਂ ਦੀ ਮੌਤ ਨਾਂ ਹੁੰਦੀ। ਇਸ ਦੇ ਨਾਲ ਹੀ ਇਨ੍ਹਾਂ ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਸ਼ਰਾਬ ਮਾਫੀਆ ਦੇ ਨਾਲ ਕਈ ਅਧਿਕਾਰੀ ਜਾਂ ਸਿਆਸਤਦਾਨ ਵੀ ਸ਼ਾਮਲ ਹੋ ਸਕਦੇ ਹਨ।

ABOUT THE AUTHOR

...view details