ਚੰਡੀਗੜ੍ਹ ਡੈਸਕ : ਪੰਜਾਬ ਵਿੱਚ ਟਰੈਵਲ ਏਜੰਟਾਂ ਦੀ ਧੋਖਾਧੜੀ ਕਾਰਨ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ 'ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਹਾਲਾਂਕਿ ਇਸੇ ਘਪਲੇ ਦੇ ਸਭ ਤੋਂ ਵੱਡੇ ਮਗਰਮੱਛ ਬ੍ਰਜੇਸ਼ ਮਿਸ਼ਰਾ ਨੂੰ ਕੈਨੇਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਕੇਸ ਕੈਨੇਡੀਅਨ ਏਜੰਸੀ ਕੋਲ ਪੇਸ਼ ਕੀਤਾ ਜਾਵੇ।
ਮਾਮਲੇ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ ਦੀ ਮੰਗ :ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦਾ ਗਠਨ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪੀਆਰ ਦਿੱਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਸਕਦਾ ਹੈ। ਮੁੱਖ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਵਿਦਿਆਰਥੀਆਂ ਨੇ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਕਈ ਏਜੰਟਾਂ ਦੇ ਨਾਂ ਲਿਖੇ ਹਨ। ਇਨ੍ਹਾਂ ਵਿੱਚ ਮੁਲਜ਼ਮ ਏਜੰਟ ਬ੍ਰਜੇਸ਼ ਮਿਸ਼ਰਾ ਸਮੇਤ ਕੁੱਲ 5 ਏਜੰਟਾਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਪੰਜਾਬ ਵਿੱਚ ਰਹਿੰਦੇ ਆਪਣੇ ਪਰਿਵਾਰਾਂ ਦੀ ਆਰਥਿਕ ਮਦਦ ਦੀ ਵੀ ਅਪੀਲ ਕੀਤੀ ਹੈ।
ਠੱਗ ਏਜੰਟ ਬ੍ਰਜੇਸ਼ ਮਿਸ਼ਰਾ ਗ੍ਰਿਫਤਾਰ :ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਕੈਨੇਡੀਅਨ ਬਾਰਡਰ ਏਜੰਸੀ ਵੱਲੋਂ ਵੀ ਕੇਸ ਦਰਜ ਕੀਤਾ ਗਿਆ ਹੈ। ਝੂਠੇ ਏਜੰਟ ਬ੍ਰਜੇਸ਼ ਮਿਸ਼ਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਜੇਸ਼ ਮਿਸ਼ਰਾ ਕੋਲ ਰਜਿਸਟਰਡ ਲਾਇਸੈਂਸ ਵੀ ਨਹੀਂ ਸੀ। ਫਿਲਹਾਲ ਕੈਨੇਡੀਅਨ ਜਾਂਚ ਏਜੰਸੀ ਮਾਮਲੇ ਦੇ ਸਾਰੇ ਤੱਥਾਂ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ।
- Canada Student fraud case: 700 ਤੋਂ ਵੱਧ ਵਿਦਿਆਰਥੀਆਂ ਨੂੰ ਜਾਅਲੀ ਵੀਜ਼ੇ ਉਤੇ ਕੈਨੇਡਾ ਭੇਜਣ ਵਾਲਾ ਗ੍ਰਿਫ਼ਤਾਰ
- CEO SUNDAR PICHAI MEET PM MODI: 'ਗੂਗਲ ਭਾਰਤ ਦੇ ਡਿਜੀਟਲੀਕਰਨ ਵਿੱਚ 10 ਬਿਲੀਅਨ ਦਾ ਕਰੇਗਾ ਨਿਵੇਸ਼’
- Good News: PM ਮੋਦੀ ਨੇ ਕੀਤਾ ਐਲਾਨ, ਹੁਣ ਅਮਰੀਕਾ 'ਚ ਰਿਨਿਊ ਹੋਵੇਗਾ H1B ਵੀਜ਼ਾ, ਜਾਣੋ ਕਿਵੇਂ?