ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੂੰ ਕੁੱਝ ਮਹੀਨੇ ਪਹਿਲਾਂ ਪੰਜਾਬ ਵਿਧਾਨ ਸਭਾ (Punjab Vidhan Sabha ) ਵੱਲੋਂ ਪਾਸ ਕੀਤੇ ਪੰਜ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜ ਬਿੱਲ ਰਾਜਪਾਲ ਕੋਲ ਸਹਿਮਤੀ ਲਈ ਲਟਕੇ ਹਨ।
ਰਾਜਪਾਲ ਕੋਲ ਮਨਜ਼ੂਰੀ ਲਈ ਲਟਕੇ ਬਿੱਲ:ਸੀਐੱਮ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਬਿੱਲ ਇਸ ਸਾਲ 19 ਅਤੇ 20 ਜੂਨ ਨੂੰ ਹੋਏ ਬਜਟ ਸੈਸ਼ਨ ਦੀਆਂ ਮੀਟਿੰਗਾਂ (Budget session meetings) ਵਿੱਚ ਪਾਸ ਕੀਤੇ ਗਏ ਸਨ। ਇਸ ਤੋਂ ਪਹਿਲਾਂ ਰਾਜਪਾਲ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਦੌਰਾਨ ਰਾਜਪਾਲ ਨੇ ਜੂਨ 2023 ਵਿੱਚ ਸਪੀਕਰ ਵੱਲੋਂ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੀ ਪ੍ਰਮਾਣਿਕਤਾ ’ਤੇ ਸ਼ੱਕ ਜਤਾਇਆ ਸੀ, ਇਸੇ ਕਰਕੇ ਹਾਲੇ ਤੱਕ ਬਿੱਲਾਂ ਨੂੰ ਮਨਜ਼ੂਰੀ ਨਹੀਂ (Bills not approved) ਦਿੱਤੀ ਗਈ । ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਮਾਨਯੋਗ ਸੁਪਰੀਮ ਕੋਰਟ (Supreme Court) ਵੱਲੋਂ 10 ਨਵੰਬਰ ਨੂੰ ਅਦਾਲਤ ਵਿੱਚ ਸੁਣਾਏ ਗਏ ਹੁਕਮਾਂ ਵਿੱਚ 19-20 ਜੂਨ ਅਤੇ 20 ਅਕਤੂਬਰ, 2023 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਮੀਟਿੰਗਾਂ ਨੂੰ ਜਾਇਜ਼ ਠਹਿਰਾਇਆ ਗਿਆ ਹੈ। ਇਸ ਕਰਕੇ ਪੰਜ ਬਿੱਲ, ਜੋ ਵਿਧਾਨ ਸਭਾ ਦੁਆਰਾ ਜਾਇਜ਼ ਤੌਰ ’ਤੇ ਪਾਸ ਕੀਤੇ ਗਏ ਸਨ, ਰਾਜਪਾਲ ਕੋਲ ਮਨਜ਼ੂਰੀ ਲਈ ਲਟਕੇ ਪਏ ਹਨ।