ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ ਤੇ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੇ ਜੰਮਕੇ ਹੰਗਾਮਾ ਕੀਤਾ। ਜੇਕਰ ਗੱਲ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਤੇ ਇਸ ਤਹਿ ਪ੍ਰੋਗਰਾਮ ਤਹਿਤ ਚੰਡੀਗੜ੍ਹ ਦੇ ਸੈਕਟਰ 25 ਤੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵਿਧਾਨ ਸਭਾ ਵੱਲ ਵਧਣਾ ਸ਼ੁਰੂ ਕਰ ਦਿੱਤਾ, ਜਿਹਨਾਂ ਨੂੰ ਪੁਲਿਸ ਨੇ ਰਸਤੇ ’ਚ ਹੀ ਰੋਕ ਲਿਆ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ।
ਪੁਲਿਸ ਹਿਰਾਸਤ ਤੋਂ ਬਾਹਰ ਆਉਣ ਤੋਂ ਬਾਅਦ ਸੁਣੋ ਕੀ ਬੋਲੇ ਅਕਾਲੀ ਦਲ ਦੇ ਲੀਡਰ - Punjab Vidhan Sabha
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ ਤੇ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੇ ਜੰਮਕੇ ਹੰਗਾਮਾ ਕੀਤਾ। ਜੇਕਰ ਗੱਲ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ
ਇਹ ਵੀ ਪੜੋ: ਗਰੀਬਾਂ ਦੇ ਨਾਂਅ 'ਤੇ ਸੱਤਾ 'ਚ ਆਏ ਮੋਦੀ ਕਾਰਪੋਰੇਟਾਂ ਦੇ ਬਣੇ: ਜਾਖੜ
ਦੇਰ ਸ਼ਾਮ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਛੱਡ ਦਿੱਤਾ, ਪੁਲਿਸ ਹਿਰਾਸਤ ’ਚੋਂ ਬਾਹਰ ਆਉਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ, ਜੋ ਇਹਨਾਂ ਦੇ ਪ੍ਰਧਾਨ ਤੇਲ ਦੀਆਂ ਵਧੀਆਂ ਕਿਮਤਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਹ ਸਭ ਡਰਾਮਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਤੇ ਮੋਦੀ ਫਿਕਸ ਮੈਚ ਖੇਡ ਰਹੇ ਹਨ ਜੋ ਹੁਣ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ। ਉਥੇ ਹੀ ਵਿਧਾਇਕ ਬਿਕਰਮ ਮਜੀਠੀਆ ਤੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਕੈਪਟਨ ਸਰਕਾਰ ’ਤੇ ਜੰਮ ਕੇ ਨਿਸ਼ਾਨੇ ਸਾਧੇ।