ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਥਾਣਾ ਅਜਨਾਲਾ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਅੰਮ੍ਰਿਤਪਾਲ ਦੇ ਨਾਲ ਮੋਗਾ ਵੱਲ ਜਾ ਰਹੇ ਸਨ। ਜਿਵੇਂ ਹੀ ਪੰਜਾਬ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਅੰਮ੍ਰਿਤਪਾਲ ਖੁਦ ਕਾਰ ਵਿੱਚ ਬੈਠ ਕੇ ਲਿੰਕ ਰੋਡ ਰਾਹੀਂ ਭੱਜ ਗਿਆ। ਪੰਜਾਬ ਪੁਲਿਸ ਦੀਆਂ 100 ਦੇ ਕਰੀਬ ਗੱਡੀਆਂ ਨੇ ਉਸਦਾ ਪਿੱਛਾ ਕੀਤਾ। ਅੰਮ੍ਰਿਤਪਾਲ ਨੂੰ ਜਲੰਧਰ ਦੇ ਨਕੋਦਰ ਇਲਾਕੇ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪਿੱਛਾ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ।
Amritpal Arrest : ਅੰਮ੍ਰਿਤਪਾਲ ਦੇ ਭੱਜਣ ਦਾ ਵੀਡੀਓ ਆਇਆ ਸਾਹਮਣੇ, ਪੰਜਾਬ ਦੇ ਹਾਲਾਤ 'ਤੇ ਤਿੱਖੀ ਨਜ਼ਰ ਰੱਖ ਰਹੀਆਂ ਖੁਫੀਆ ਏਜੰਸੀਆਂ - ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ
17:03 March 18
ਅੰਮ੍ਰਿਤਪਾਲ ਦੇ ਭੱਜਣ ਦਾ ਵੀਡੀਓ ਆਇਆ ਸਾਹਮਣੇ
16:47 March 18
ਪੰਜਾਬ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਕੱਲ 12 ਵਜੇ ਤੱਕ ਬੰਦ
ਸੁਰੱਖਿਆ ਦੇ ਲਿਹਾਜ਼ ਨਾਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੰਜਾਬ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਸਾਰੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਸਾਰੀਆਂ SMS ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਅਤੇ ਮੋਬਾਈਲ ਨੈਟਵਰਕਾਂ 'ਤੇ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਡੋਂਗਲ ਸੇਵਾਵਾਂ, ਵੌਇਸ ਕਾਲ ਨੂੰ ਛੱਡ ਕੇ, 18 ਮਾਰਚ (12:00 ਵਜੇ) ਤੋਂ 19 ਮਾਰਚ ਤੱਕ ਮੁਅੱਤਲ ਕਰ ਦਿੱਤੀਆਂ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ, ਤਾਂ ਕਿ ਅਫ਼ਵਾਹਾਂ ਨਾ ਫੈਲਾਈਆਂ ਜਾ ਸਕਣ।
15:40 March 18
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫਤਾਰ ਕਰ ਲਿਆ ਹੈ।
ਜਲੰਧਰ: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 6 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਕਿਸੇ ਪੁਲਿਸ ਅਫਸਰ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਇਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ। ਰਸਤੇ ਵਿੱਚ ਪੁਲਿਸ ਨੇ ਕਾਫਿਲੇ ਨੂੰ ਰੋਕਿਆ ਅਤੇ ਉਸਦੇ ਛੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸੇ ਦੌਰਾਨ ਜਿਸ ਗੱਡੀ ਵਿੱਚ ਅੰਮ੍ਰਿਤਪਾਲ ਬੈਠਾ ਸੀ, ਉਸ ਰਾਹੀਂ ਉਹ ਲਿੰਕ ਰੋਡ ਰਾਹੀਂ ਫਰਾਰ ਹੋ ਗਿਆ। ਪੁਲਿਸ ਨੇ ਕਈ ਘੰਟਿਆਂ ਤੱਕ ਉਸਦਾ ਪਿੱਛਾ ਕੀਤਾ। ਦੂਜੇ ਪਾਸੇ, ਪੁਲਿਸ ਦੀ ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵੱਲੋਂ ਇਕ ਬਿਆਨ ਸਾਹਮਣੇ ਆਇਆ ਹੈ। ਕੁਝ ਮੀਡੀਆ ਰਿਪੋਰਟਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਦੇ ਹਵਾਲੇ ਨਾਲ ਇਹ ਗੱਲ ਕਹੀ ਜਾ ਰਹੀ ਹੈ। ਇਸ ਅਨੁਸਾਰ- ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਅੰਮ੍ਰਿਤਪਾਲ ਨੂੰ ਗਿਰਫਤਾਰ ਕੀਤਾ ਗਿਆ ਹੈ ਜਾਂ ਨਹੀਂ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਕੀਤੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ:ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਦੇ ਆਪਰੇਸ਼ਨ ਵਿੱਚ ਵਿਘਣ ਨਾ ਪਾਇਆ ਜਾਵੇ। ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਪੂਰੇ ਪੰਜਾਬ ਵਿੱਚ ਪੁਲਿਸ ਨੇ ਬੈਰੀਕੇਟਿੰਗ ਕੀਤੀ ਹੋਈ ਸੀ। ਇਸ ਦੇ ਨਾਲ ਹੀ, ਬਰਨਾਲਾ ਦੇ ਪਿੰਡ ਚੀਮਾ ਦੇ ਗੁਰਦੁਆਰਾ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦਾ ਇੱਕ ਸਾਥੀ ਬਸੰਤ ਸਿੰਘ ਪੁਲਿਸ ਵਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਪੁਲਿਸ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੀ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਡੀਸੀ ਸੇਨੂੰ ਦੁੱਗਲ ਨੇ ਜਾਰੀ ਕੀਤੇ ਹੁਕਮ, ਧਾਰਾ 144 31 ਮਾਰਚ ਤੱਕ ਲਾਗੂ ਰਹੇਗੀ।
ਕਾਰਵਾਈ ਦੇ ਵਿਰੋਧ ਵਿੱਚ ਮੁਹਾਲੀ ’ਚ ਇਕੱਠੇ ਹੋਏ ਨਿਹੰਗ ਸਿੰਘ:ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਦੇ ਵਿਰੋਧ ਵਿੱਚ ਕੌਮੀ ਮੋਰਚਾ ਨੇ ਸੜਕਾਂ ਤੇ ਪਰਦਰਸ਼ਨ ਕੀਤਾ। ਇਸ ਦੌਰਾਨ ਨਿਹੰਗ ਸਿੰਘ ਵੀ ਸੜਕਾ ’ਤੇ ਉੱਤਰੇ ਅਤੇ ਅੰਮ੍ਰਿਤਪਾਲ ਸਿੰਘ ਤੇ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ। ਪੰਜਾਬ ਪੁਲਿਸ ਵੱਲੋਂ ਗਿਰਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦਾ ਜੱਦੀ ਪਿੰਡ ਜੱਲੂਪੁਰ ਖੇੜਾ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪਿੰਡ ਨੂੰ ਪੈਰਾਮਿਲਟਰੀ ਫੋਰਸਾਂ ਨੇ ਘੇਰਾ ਪਾਇਆ ਹੋਇਆ ਹੈ। ਭਾਰੀ ਸੰਖਿਆ ਵਿੱਚ ਪੁਲਿਸ ਦੀ ਤੈਨਾਤੀ ਵੀ ਕੀਤੀ ਗਈ ਹੈ। ਧਾਰਾ 144 ਵੀ ਲਗਾਈ ਗਈ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਬਰਨਾਲਾ ਵਿੱਚ ਬਾਰਿਸ਼ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੋੜ ਵਿੱਚ ਰਾਜ ਮਾਰਗ ਜਾਮ ਕਰ ਦਿੱਤੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਸੜਕ ’ਤੇ ਬੈਠ ਗਏ। ਧਰਨੇ ਵਾਲੀ ਥਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਹੋ ਗਈ ਹੈ।
ਇਹ ਵੀ ਪੜ੍ਹੋ:Alert In Uttarakhand: ਅੰਮ੍ਰਿਤਪਾਲ ਨੂੰ ਲੈ ਕੇ ਉੱਤਰਾਖੰਡ ਦੇ ਦੋ ਹੋਰ ਜ਼ਿਲ੍ਹਿਆਂ 'ਚ ਅਲਰਟ