ਪੰਜਾਬ

punjab

ETV Bharat / state

ਮੋਹਾਲੀ ’ਚ ਧਮਾਕਾ ਮਾਮਲਾ: NIA ਅਤੇ ਫੌਜ ਦੀ ਟੀਮ ਵਲੋਂ ਜਾਂਚ, ਕੁਝ ਲੋਕਾਂ ਦੇ ਹਿਰਾਸਤ 'ਚ ਲੈਣ ਦੀ ਖ਼ਬਰ

ਮੁਹਾਲੀ ਵਿੱਚ ਧਮਾਕਾ
ਮੁਹਾਲੀ ਵਿੱਚ ਧਮਾਕਾ

By

Published : May 10, 2022, 8:40 AM IST

Updated : May 10, 2022, 7:47 PM IST

15:15 May 10

ਮੋਹਾਲੀ ’ਚ ਧਮਾਕਾ ਮਾਮਲਾ: NIA ਅਤੇ ਫੌਜ ਦੀ ਟੀਮ ਜਾਂਚ ਲਈ ਮੌਕੇ 'ਤੇ ਪਹੁੰਚੀਆਂ

ਮੋਹਾਲੀ ’ਚ ਧਮਾਕਾ ਮਾਮਲਾ: NIA ਅਤੇ ਫੌਜ ਦੀ ਟੀਮ ਜਾਂਚ ਲਈ ਮੌਕੇ 'ਤੇ ਪਹੁੰਚੀਆਂ

ਟੀਮਾਂ ਇਮਾਰਤ ਦੇ ਇਸ ਖੇਤਰ ਦਾ ਲੈ ਰਹੀਆਂ ਹਨ ਜਾਇਜ਼ਾਂ, ਜਿੱਥੇ ਖੜ੍ਹਕੇ ਰਾਕੇਟ ਲਾਂਚਰ ਨਾਲ ਕੀਤਾ ਗਿਆ ਸੀ ਧਮਾਕਾ

12:46 May 10

ਮਾਮਲੇ ਨੂੰ ਲੈ ਕੇ ਸਾਡੇ ਕੋਲ ਵੱਡੀ ਲੀਡ: ਡੀਜੀਪੀ

ਮਾਮਲੇ ਨੂੰ ਲੈ ਕੇ ਸਾਡੇ ਕੋਲ ਵੱਡੀ ਲੀਡ: ਡੀਜੀਪੀ

ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ: ਡੀਜੀਪੀ

ਹਮਲੇ ਸਮੇਂ ਕਮਰੇ ਵਿੱਚ ਕੋਈ ਨਹੀਂ ਸੀ: ਡੀਜੀਪੀ

ਇਹ ਸਾਡੇ ਲਈ ਇੱਕ ਵੱਡਾ ਚੈਲੰਜ਼ ਹੈ: ਡੀਜੀਪੀ

12:11 May 10

ਮੁਹਾਲੀ ਧਮਾਕੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕਰਨਗੇ ਡੀਜੀਪੀ

ਮੁਹਾਲੀ ਧਮਾਕੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕਰਨਗੇ ਡੀਜੀਪੀ

ਦੁਪਹਿਰ 12:30 ਵਜੇ ਦੇ ਕਰੀਬ ਕਰਨਗੇ ਪ੍ਰੈਸ ਕਾਨਫਰੰਸ

12:00 May 10

ਪੰਜਾਬ ਦੇ ਡੀਜੀਪੀ ਪਹੁੰਚੇ ਮੋਹਾਲੀ

ਪੰਜਾਬ ਦੇ ਡੀਜੀਪੀ ਪਹੁੰਚੇ ਮੋਹਾਲੀ

ਘਟਨਾ ਵਾਲੀ ਜਗ੍ਹਾ ਦਾ ਲੈ ਰਹੇ ਨੇ ਜਾਇਜ਼ਾ

11:35 May 10

ਮਾਮਲੇ ਵਿੱਚ 11 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ: ਸੂਤਰ

ਪੰਜਾਬ ਪੁਲਿਸ ਦੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ

ਮਾਮਲੇ ਵਿੱਚ 11 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ: ਸੂਤਰ

ਫਿਲਹਾਲ ਪੰਜਾਬ ਪੁਲਿਸ ਅਤੇ ਹੋਰ ਖੁਫੀਆ ਏਜੰਸੀਆਂ ਵੱਲੋਂ ਕਿਸੇ ਅਣਦੱਸੀ ਥਾਂ 'ਤੇ ਕੀਤੀ ਜਾ ਰਹੀ ਹੈ ਪੁੱਛਗਿੱਛ

10:53 May 10

ਧਮਾਕੇ ਸਬੰਧੀ ਮੈਂ ਡੀਜੀਪੀ ਅਤੇ ਹੋਰ ਖੁਫੀਆ ਅਧਿਕਾਰੀਆਂ ਤੋਂ ਰਿਪੋਰਟ ਮੰਗੀ: ਮੁੱਖ ਮੰਤਰੀ

ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਸੀਐਮ ਮਾਨ

ਧਮਾਕੇ ਸਬੰਧੀ ਮੈਂ ਡੀਜੀਪੀ ਅਤੇ ਹੋਰ ਖੁਫੀਆ ਅਧਿਕਾਰੀਆਂ ਤੋਂ ਰਿਪੋਰਟ ਮੰਗੀ: ਮੁੱਖ ਮੰਤਰੀ

10:38 May 10

ਮੁਹਾਲੀ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ, ਕਿਹਾ- ਕੁਝ ਲੋਕਾਂ ਦੀ ਹੋਈ ਗ੍ਰਿਫ਼ਤਾਰੀ

ਮੁਹਾਲੀ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ

ਕਿਹਾ- ਕੁਝ ਲੋਕਾਂ ਦੀ ਹੋਈ ਗ੍ਰਿਫ਼ਤਾਰੀ

ਮੁਲਜ਼ਮ ਜਲਦ ਤੋਂ ਜਲਦ ਸਲਾਖਾ ਪਿਛੇ ਹੋਣਗੇ: ਮੁੱਖ ਮੰਤਰੀ

ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ: ਮਾਨ

10:26 May 10

ਪੰਜਾਬ ਚ ਖ਼ਰਾਬ ਹੁੰਦੀ ਜਾ ਰਹੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਲੋੜ: ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੋਹਾਲੀ Punjab Intelligence HQ 'ਚ ਹੋਇਆ ਧਮਾਕਾ ਪੰਜਾਬ ਲਈ ਇੱਕ ਚਿੰਤਾਂ ਦਾ ਵਿਸ਼ਾ ਹੈ। ਪੰਜਾਬ ਪੁਲਿਸ ਇਸ ਧਮਾਕੇ ਨੂੰ "ਮਾਮੂਲੀ" ਦਸ ਰਹੀ ਹੈ। ਮੁੱਖ ਮੰਤਰੀ ਜੀ ਨੂੰ ਪੰਜਾਬ ਚ ਖ਼ਰਾਬ ਹੁੰਦੀ ਜਾ ਰਹੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਲੋੜ ਹੈ।’

10:22 May 10

ਸਰਕਾਰ ਚੌਕਸ ਹੈ, ਜਲਦ ਫੜੇ ਜਾਣਗੇ ਮੁਲਜ਼ਮ: ਹਰਪੀਲ ਚੀਮਾ

ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਕੁਝ ਪੰਜਾਬ ਵਿਰੋਧੀ ਤਾਕਤਾਂ ਸਾਡੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਅਸੀਂ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਚੌਕਸ ਹੈ, ਦੋਸ਼ੀ ਪਾਏ ਜਾਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।’

10:19 May 10

ਮੁਹਾਲੀ ਧਮਾਕੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਜਾਰੀ

ਮੁਹਾਲੀ ਧਮਾਕੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਜਾਰੀ

ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋ ਰਹੀ ਹੈ ਡੀਜੀਪੀ ਸਮੇਤ ਵੱਡੀ ਅਧਿਕਾਰੀਆਂ ਨਾਲ ਬੈਠਕ

ਮੀਟਿੰਗ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਵੀ ਮੌਜੂਦ

10:14 May 10

ਥੋੜ੍ਹੀ ਦੇਰ ’ਚ ਸ਼ੁਰੂ ਹੋਵੇਗੀ ਮੀਟਿੰਗ

ਮੋਹਾਲੀ ਧਮਾਕੇ ਤੋਂ ਬਾਅਦ ਐਕਸ਼ਨ 'ਚ CM ਭਗਵੰਤ ਮਾਨ

ਥੋੜ੍ਹੀ ਦੇਰ ’ਚ ਸ਼ੁਰੂ ਹੋਵੇਗੀ ਮੀਟਿੰਗ

ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਦੀ ਮੀਟਿੰਗ ਬੁਲਾਈ ਗਈ

ਸਾਰੀ ਘਟਨਾ ਦੀ ਮੰਗੀ ਜਾਵੇਗੀ ਰਿਪੋਰਟ

ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ ਮੀਟਿੰਗ

09:56 May 10

ਪੰਜਾਬ ਸਰਕਾਰ ਮੁਲਜ਼ਮਾਂ ਨੂੰ ਨਹੀਂ ਬਖਸ਼ੇਗੀ: ਚੱਢਾ

ਪੰਜਾਬ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੋਹਾਲੀ ਵਿੱਚ ਧਮਾਕਾ ਉਹਨਾਂ ਤਾਕਤਾਂ ਵੱਲੋਂ ਕਾਇਰਤਾ ਭਰਿਆ ਕਾਰਾ ਹੈ ਜੋ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ੇਗੀ ਨਹੀਂ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।’

09:29 May 10

ਮੋਹਾਲੀ ਧਮਾਕੇ ਮਾਮਲੇ ਨੂੰ ਲੈ ਕੇ ਆਪ ਦੇ ਰਾਜਸਭਾ ਮੈਂਬਰ ਸੰਦੀਪ ਪਾਠਕ ਨੇ ਕੀਤਾ ਟਵੀਟ

ਮੋਹਾਲੀ ਧਮਾਕੇ ਮਾਮਲੇ ਨੂੰ ਲੈ ਕੇ ਆਪ ਦੇ ਰਾਜਸਭਾ ਮੈਂਬਰ ਸੰਦੀਪ ਪਾਠਕ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਇਆ ਹਮਲਾ ਨਿੰਦਣਯੋਗ ਹੈ। ਮੈਂ ਇਸ ਘਿਨਾਉਣੇ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।’

09:28 May 10

ਮੋਹਾਲੀ ਧਮਾਕੇ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਨੇ ਕੀਤਾ ਟਵੀਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੋਹਾਲੀ ਧਮਾਕਾ ਉਹਨਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।’

09:27 May 10

ਮੋਹਾਲੀ ਧਮਾਕੇ ਤੋਂ ਬਾਅਦ ਐਕਸ਼ਨ 'ਚ CM ਭਗਵੰਤ ਮਾਨ, ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਦੀ ਬੁਲਾਈ ਮੀਟਿੰਗ

ਮੋਹਾਲੀ ਧਮਾਕੇ ਤੋਂ ਬਾਅਦ ਐਕਸ਼ਨ 'ਚ CM ਭਗਵੰਤ ਮਾਨ

ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਦੀ ਮੀਟਿੰਗ ਬੁਲਾਈ ਗਈ

ਸਾਰੀ ਘਟਨਾ ਦੀ ਮੰਗੀ ਜਾਵੇਗੀ ਰਿਪੋਰਟ

ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ ਮੀਟਿੰਗ

08:56 May 10

ਮੁਹਾਲੀ ਧਮਾਕੇ ਨਾਲ ਜੁੜੀ ਵੱਡੀ ਖ਼ਬਰ, 80 ਤੋਂ 100 ਮੀਟਰ ਦੀ ਤੋਂ ਹੋ ਸਕਦਾ ਹੈ ਹਮਲਾ: ਸੂਤਰ

ਮੁਹਾਲੀ ਧਮਾਕੇ ਨਾਲ ਜੁੜੀ ਵੱਡੀ ਖ਼ਬਰ

80 ਤੋਂ 100 ਮੀਟਰ ਦੀ ਤੋਂ ਹੋ ਸਕਦਾ ਹੈ ਹਮਲਾ: ਸੂਤਰ

ਕਿਉਂਕਿ ਨੇੜਲਾ ਇਲਾਕਾ ਰਿਹਾਇਸ਼ੀ ਇਲਾਕਾ ਹੈ, ਖ਼ਦਸ਼ਾ ਇਹ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਹਮਲਾ ਕਿਸੇ ਮਕਾਨ ਦੀ ਛੱਤ ਤੋਂ ਵੀ ਹੋ ਸਕਦਾ ਹੈ

ਕਿਉਂਕਿ ਇਹ ਹਮਲਾ ਇੰਟੈਲੀਜੈਂਸ ਦੀ ਤੀਜੀ ਮੰਜ਼ਿਲ 'ਤੇ ਹੋਇਆ ਹੈ, ਇਸ ਕਾਰਨ ਇਹ ਸ਼ੱਕ ਜਤਾਇਆ ਜਾ ਰਿਹਾ ਹੈ

ਪੁਲਿਸ ਹੁਣ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਮੋਬਾਈਲ ਲੋਕੇਸ਼ਨ ਨੂੰ ਟਰੇਸ ਕਰਨ ਵਿੱਚ ਰੁੱਝੀ ਹੋਈ ਹੈ

08:45 May 10

ਮੁਹਾਲੀ ਹਮਲੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਕੀਤੀ ਅਪੀਲ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ 'ਤੇ ਹੋਏ ਧਮਾਕੇ ਬਾਰੇ ਸੁਣ ਕੇ ਹੈਰਾਨ ਰਹਿ ਗਿਆ, ਸ਼ੁਕਰ ਹੈ ਕਿ ਕਿਸੇ ਨੂੰ ਸੱਟ ਨਹੀਂ ਲੱਗੀ। ਸਾਡੀ ਪੁਲਿਸ ਫੋਰਸ 'ਤੇ ਇਹ ਬੇਰਹਿਮ ਹਮਲਾ ਡੂੰਘਾ ਚਿੰਤਾਜਨਕ ਹੈ ਅਤੇ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਭਾਲ ਕਰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ।

08:41 May 10

ਮੁਹਾਲੀ ਧਮਾਕੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਮੁਹਾਲੀ ਧਮਾਕੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਕਿਹਾ-ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਕਰ ਰਹੀ ਹੈ ਪੰਜਾਬ ਪੁਲਿਸ

‘ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਨਹੀਂ ਜਾਵੇਗਾ ਬਖ਼ਸ਼ਿਆ’

08:27 May 10

ਮੁਹਾਲੀ ਹਮਲੇ ਨਾਲ ਜੁੜੀ ਵੱਡੀ ਖ਼ਬਰ

  • ਜਾਂਚ ਲਈ SIT ਦਾ ਗਠਨ
  • 2 ਸ਼ੱਕੀ ਵਿਅਕਤੀਆਂ ਦੇ ਵਿਖਾਈ ਦੇਣ ਦੀ ਖ਼ਬਰ
  • ਅਣਪਛਾਤਿਆਂ ਖਿਲਾਫ਼ ਮਾਮਲਾ ਕੀਤਾ ਗਿਆ ਦਰਜ
  • ਸੂਤਰਾਂ ਮੁਤਾਬਕ NIA ਅੱਜ ਕਰ ਸਕਦੀ ਹੈ ਧਮਾਕੇ ਵਾਲੀ ਥਾਂ ਦਾ ਮੁਆਇਨਾ

08:24 May 10

ਹੈਂਡ ਗ੍ਰਨੇਡ ਜਾਂ ਰਾਕੇਟ ਹਮਲੇ ਦਾ ਖਦਸ਼ਾ

ਮੁਹਾਲੀ:ਪੰਜਾਬ ਪੁਲਿਸ ਦੀ ਮੁਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈਡਕੁਆਟਰ ’ਤੇ ਸੋਮਵਾਰ ਦੇਰ ਰਾਤ ਹਮਲਾ ਹੋਇਆ ਹੈ। ਇਸ ਨਾਲ ਦਫਤਰ ਦੇ ਸ਼ੀਸ਼ੇ ਟੁੱਟ ਗਏ। ਇਸ ਹਮਲੇ ਤੋਂ ਗ੍ਰੇਨੇਡ ਜਾਂ ਰਾਕੇਟ ਹਮਲੇ ਦੇ ਖਦਸ਼ਾ ਜਤਾਇਆ ਜਾ ਰਿਹਾ ਹੈ।

ਕਦੋਂ ਹੋਇਆ ਧਮਾਕਾ : ਮੁਹਾਲੀ ਦੇ ਸੈਕਟਰ-77 ਸਥਿਤ ਇੰਟੈਲੀਜੈਂਸ ਦਫਤਰ ਦੀ ਕੀ ਬਿਲਡਿੰਗ ਦੀ ਤੀਜੀ ਮੰਜ਼ਿਲ 'ਤੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਕਿਹਾ ਜਾਂਦਾ ਹੈ ਕਿ ਆਰਪੀਜੀ (ਰਾਕੇਟ ਪ੍ਰੋਪੈਨਲ ਗ੍ਰੇਨੇਡ) ਡਿੱਗਿਆ ਅਤੇ ਇਸ ਨੇ ਧਮਾਕੇ ਵਰਗੀ ਆਵਾਜ਼ ਕੀਤੀ। ਧਮਾਕਾ ਸ਼ਾਮ ਕਰੀਬ 7.45 ਵਜੇ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਗ੍ਰਨੇਡ ਨਹੀਂ ਫਟਿਆ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਅਤੇ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਗ੍ਰਨੇਡ ਹਮਲੇ ਕਾਰਨ ਇਮਾਰਤ ਦੀ ਤੀਜੀ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਕੰਧ ਵੀ ਨੁਕਸਾਨੀ ਗਈ। ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਨਾਲ-ਨਾਲ ਚੰਡੀਗੜ੍ਹ ਪੁਲਿਸ ਦੀਆਂ ਕਵਿੱਕ ਐਕਸ਼ਨ ਟੀਮਾਂ ਵੀ ਮਦਦ ਲਈ ਮੋਹਾਲੀ ਪਹੁੰਚ ਰਹੀਆਂ ਹਨ, ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।

ਮੋਹਾਲੀ ਐਸਪੀ ਦਾ ਬਿਆਨ- ਮਾਈਨਰ ਅਟੈਕ ਹੋਇਆ ...: ਮੁਹਾਲੀ ਦੇ ਐਸਪੀ (ਹੈੱਡਕੁਆਰਟਰ) ਰਵਿੰਦਰ ਪਾਲ ਸਿੰਘ ਨੇ ਕਿਹਾ ਹੈ ਕਿ ਇੰਟੈਲੀਜੈਂਸ ਹੈੱਡ ਕੁਆਰਟਰ ਦੀ ਇਮਾਰਤ ’ਤੇ ਮਾਮੂਲੀ ਹਮਲਾ ਹੋਇਆ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਖਿੜਕੀ ਟੁੱਟੀ ਹੋਈ ਹੈ ਪਰ ਅੰਦਰੋਂ ਕੋਈ ਨੁਕਸਾਨ ਨਹੀਂ ਹੋਇਆ। ਰੋਡ ਤੋਂ ਹਮਲਾ ਹੋਇਆ ਸੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਤੇ ਖੁਫੀਆ ਵਿਭਾਗ ਦੇ ਸਾਰੇ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਪੁਲੀਸ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਕੀ ਇਹ ਅੱਤਵਾਦੀ ਹਮਲਾ ਸੀ ਤਾਂ ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਦੀ ਜਾਂਚ ਕਰ ਰਹੇ ਹਾਂ। ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

CM ਭਗਵੰਤ ਮਾਨ ਨੇ ਡੀਜੀਪੀ ਤੋਂ ਮੰਗੀ ਰਿਪੋਰਟ : ਧਮਾਕੇ ਤੋਂ ਬਾਅਦ ਮੁਹਾਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ਤੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਹੈ। ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਗ੍ਰਨੇਡ ਫਟ ਜਾਂਦਾ ਤਾਂ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਸੀ ਅਤੇ ਆਲੇ-ਦੁਆਲੇ ਨੂੰ ਵੀ ਕਾਫੀ ਨੁਕਸਾਨ ਹੋ ਸਕਦਾ ਸੀ।

ਪੰਜਾਬ ਦੇ ਮੁੱਖ ਮੰਤਰੀ ਨੇ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਹੈ। ਆਰ.ਐਨ.ਡੋਕੇ ਏਡੀਜੀਪੀ ਪੰਜਾਬ ਵੀ ਮੌਕੇ 'ਤੇ ਪਹੁੰਚ ਗਏ ਹਨ। ਫੋਰੈਂਸਿਕ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਸੂਤਰਾਂ ਅਨੁਸਾਰ ਆਰਪੀਜੀ ਨੂੰ ਅੱਗ ਇੰਟੈਲੀਜੈਂਸ ਬਿਲਡਿੰਗ ਦੇ ਸਾਹਮਣੇ ਲੱਗੀ ਦੱਸੀ ਜਾਂਦੀ ਹੈ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇੰਟੈਲੀਜੈਂਸ ਦਫ਼ਤਰ ਦੇ ਸਾਹਮਣੇ ਸੋਹਾਣਾ ਹਸਪਤਾਲ ਦੀ ਹੱਦ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਨਾਲ ਇੰਟੈਲੀਜੈਂਸ ਦਫ਼ਤਰ ਦੀ ਪਾਰਕਿੰਗ ਵੀ ਹੈ, ਜਿਸ ਦਾ ਇਲਾਕਾ ਪੂਰੀ ਤਰ੍ਹਾਂ ਖਾਲੀ ਹੈ। ਡੌਗ ਸਕੁਐਡ ਟੀਮ ਨੂੰ ਮੌਕੇ 'ਤੇ ਬੁਲਾ ਕੇ ਜਾਂਚ ਕੀਤੀ ਜਾ ਰਹੀ ਹੈ। ਸੋਹਾਣਾ ਹਸਪਤਾਲ ਵਿੱਚ ਵੀ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

RPG ਦੇ ਖ਼ਦਸ਼ੇ ਉੱਤੇ ਮਾਹਰਾਂ ਦੀ ਕੀ ਕਹਿਣਾ : RPG ਦੇ ਖਦਸ਼ੇ ਉੱਤੇ ਮਾਹਰਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਦੇਸ਼ ਵਿੱਚ RPG ਦੀ ਵਰਤੋਂ ਵੇਖਣ ਨੂੰ ਨਹੀਂ ਮਿਲੀ ਹੈ। ਜਾਣਕਾਰੀ ਮੁਤਾਬਕ ਅਫ਼ਗਾਨੀਸਤਾਨ ਦੇ ਇਸ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਦੇਖੀ ਜਾ ਚੁੱਕੀ ਹੈ। ਇਸ ਦੀ ਮਾਰ ਕਾਫ਼ੀ ਖਤਰਨਾਕ ਹੁੰਦੀ ਹੈ। ਪਰ, ਇਹ ਪਤਾ ਲਗਾਉਣਾ ਕਾਫ਼ੀ ਜ਼ਰੂਰੀ ਹੋਵੇਗਾ ਕਿ ਇਹ RPG ਹਮਲਾ ਹੈਂ ਤਾਂ ਕਿਸ RPG ਮਾਡਲ ਦਾ ਹਮਲਾ ਹੈ।

RPG ਕੀ ਹੈ : ਰਾਕੇਟ ਪ੍ਰੋਪੇਲਡ ਗ੍ਰੇਨੇਡ (RPG) ਦੀ ਗੱਲ ਕਰੀਏ ਤਾਂ ਇਸ ਦੀ ਰੇਂਜ 700 ਮੀਟਰ ਤੋਂ ਵੀ ਵੱਧ ਹੁੰਦੀ ਹੈ। ਇਸ ਨਾਲ ਕਿਸੇ ਵੀ ਟੈਂਕ, ਬਖ਼ਤਰਬੰਦ ਗੱਡੀ, ਹੈਲੀਕਾਪਟਰ ਜਾਂ ਜਹਾਜ਼ ਨੂੰ ਉਡਾਇਆ ਜਾ ਸਕਦਾ ਹੈ, ਜੇਕਰ ਨਿਸ਼ਾਨਾ ਸਹੀ ਲੱਗੇ।

ਹਾਲ ਹੀ ਦੀਆਂ ਘਟਨਾਵਾਂ : ਲਗਾਤਾਰ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚੋ ਗ੍ਰੇਨੇਡ ਜਾਂ ਵਿਸਫੋਟਕ ਸਮੱਗਰੀ ਮਿਲਣ ਦਾ ਸਿਲਸਿਲਾ ਜਾਰੀ ਰਿਹਾ ਹੈ। ਇਕ ਨਜ਼ਰ ਇਨ੍ਹਾਂ ਘਟਨਾਵਾਂ ਉੱਤੇ...

  • ਇਸ ਤੋਂ ਪਹਿਲਾਂ ਤਰਨਤਾਰਨ ਚੋਂ ਮਿਲੀ ਵਿਸਫੋਟਕ ਸਮੱਗਰੀ।
  • ਕਰਨਾਲ 'ਚ ਖਾਲੀ ਥਾਂ 'ਤੇ ਮਿਲੇ ਚਾਰ ਸ਼ੱਕੀ ਦਹਿਸ਼ਤਗਰਦੀਆਂ ਦੇ ਕਬਜ਼ੇ 'ਚੋਂ ਵਿਸਫੋਟਕ ਬਰਾਮਦ ਹੋਣ ਦਾ ਮਾਮਲਾ।
  • ਚੰਡੀਗੜ੍ਹ ਦੀ ਬੁੜੈਲ ਜੇਲ੍ਹ ਦੇ ਬਾਹਰੋਂ ਵੀ ਬੰਬ ਬਰਾਮਦ ਕੀਤਾ ਗਿਆ ਸੀ।
Last Updated : May 10, 2022, 7:47 PM IST

For All Latest Updates

ABOUT THE AUTHOR

...view details