ਪੰਜਾਬ

punjab

By

Published : Jul 25, 2019, 11:02 PM IST

ETV Bharat / state

ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਲਈ ਸਰਕਾਰ ਨੇ ਫੜ੍ਹੀ ਰਫ਼ਤਾਰ

ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮੋਹਿੰਦਰਾ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਵਾਧੂ ਫ਼ੰਡ ਜਾਰੀ ਕੀਤਾ ਜਾਵੇਗਾ। ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਉਹ 1 ਮਹੀਨੇ ਦੇ ਅੰਦਰ-ਅੰਦਰ ਪਵਿੱਤਰ ਸ਼ਹਿਰ ਅੰਮ੍ਰਿਤਸਰ ਦਾ ਦੌਰਾ ਵੀ ਕਰਨਗੇ ਅਤੇ ਨਿਜੀ ਤੌਰ 'ਤੇ ਨਜ਼ਰਸਾਨੀ ਕਰਨਗੇ ਕਿ ਇਸ ਮੀਟਿੰਗ ਦੌਰਾਨ ਅਧਿਕਾਰੀਆਂ ਤੇ ਆਗੂਆਂ ਵੱਲੋਂ ਕੀਤੇ ਸਾਰੇ ਵਾਅਦਿਆਂ ਨੂੰ ਜ਼ਮੀਨੀ ਪੱਧਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ।

ਬ੍ਰਹਮ ਮੋਹਿੰਦਰਾ

ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਹੋਈ ਰੀਵਿਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮੋਹਿੰਦਰਾ ਨੇ ਇਹ ਐਲਾਨ ਕੀਤਾ ਕਿ ਅੰਮ੍ਰਿਤਸਰ 'ਚ ਸਾਰੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਨਗਰ ਨਿਗਮ ਵੱਲੋਂ ਅੰਮ੍ਰਿਤਸਰ ਨੂੰ ਵਾਧੂ ਫ਼ੰਡ ਜਾਰੀ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਵੱਲੋਂ ਇੰਪਰੂਵਮੈਂਟ ਟਰੱਸਟ ਨੂੰ ਨਗਰ ਨਿਗਮ ਅੰਮ੍ਰਿਤਸਰ ਦੇ ਲੰਬਿਤ ਪਏ ਕਾਰਜਾਂ ਲਈ 50 ਕਰੋੜ ਰੁਪਏ ਰਿਲੀਜ਼ ਕਰਨ ਦੇ ਹੁਕਮ ਦਿੱਤੇ ਗਏ ਹਨ।

ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਬਿਰਧ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਸਹੂਲਤ ਦੇਣ ਲਈ ਪਾਰਕਿੰਗ ਏਰੀਏ ਤੋਂ ਲੈ ਕੇ ਸਰਾਂ ਤੱਕ ਐਸਕਲੇਟਰ ਬਣਾਏਗੀ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਪਰਿਕਰਮਾ ਤੱਕ ਪੁੱਜ ਸਕਣ। ਬ੍ਰਹਮ ਮੋਹਿੰਦਰਾ ਨੇ ਦੁਹਰਾਇਆ ਕਿ ਅੰਮ੍ਰਿਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸ਼ਹਿਰ ਦਾ ਵਿਕਾਸ ਕਰਨਾ ਪੰਜਾਬ ਸਰਕਾਰ ਦੇ ਏਜੰਡੇ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਸ ਦੇ ਨਾਲ ਹੀ ਰੀਵਿਊ ਮੀਟਿੰਗ 'ਚ ਸ਼ਾਮਲ ਮੰਤਰੀਆਂ ਵੱਲੋਂ ਸ਼ਹਿਰ 'ਚ ਹਾਲ ਹੀ ਵਿੱਚ ਲਗਾਏ ਗਏ 15 ਟਿਊਬਵੈਲਾਂ ਦੇ ਮੁੱਦਿਆਂ ਨੂੰ ਚੁੱਕਦਿਆਂ ਦੱਸਿਆ ਗਿਆ ਕਿ 15 ਟਿਊਬਵੈਲ ਪੂਰੀ ਤਰ੍ਹਾਂ ਚਾਲੂ ਨਹੀਂ ਹਨ ,ਇਸ ਤੇ ਸ੍ਰੀ ਮਹਿੰਦਰਾ ਨੇ ਸਖ਼ਤ ਰੁਖ਼ ਅਪਣਾਉਂਦਿਆਂ ਅਧਿਕਾਰੀਆਂ ਨੂੰ ਟਿਊਬਵੈੱਲ ਜਲਦ ਚਾਲੂ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ- ਮਾਨਸੂਨ ਇਜਲਾਸ: 'ਸੈਸ਼ਨ ਦਾ ਸਮਾਂ ਵਧਾ ਦਿਓ ਪਰ ਸਾਡਾ ਆਉਣ ਦਾ ਨਹੀਂ ਪਤਾ'

ਮੰਤਰੀ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਉਹ 1 ਮਹੀਨੇ ਦੇ ਅੰਦਰ-ਅੰਦਰ ਪਵਿੱਤਰ ਸ਼ਹਿਰ ਅੰਮ੍ਰਿਤਸਰ ਦਾ ਦੌਰਾ ਕਰਨਗੇ ਅਤੇ ਨਿਜੀ ਤੌਰ 'ਤੇ ਨਜ਼ਰਸਾਨੀ ਕਰਨਗੇ ਕਿ ਇਸ ਮੀਟਿੰਗ ਦੌਰਾਨ ਅਧਿਕਾਰੀਆਂ ਤੇ ਆਗੂਆਂ ਵੱਲੋਂ ਕੀਤੇ ਸਾਰੇ ਵਾਅਦਿਆਂ ਨੂੰ ਜ਼ਮੀਨੀ ਪੱਧਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ।

ਅੰਮ੍ਰਿਤਸਰ 'ਚ ਹੇਠ ਲਿਖੇ ਕੰਮਾਂ 'ਤੇ ਦਿੱਤਾ ਜਾਵੇਗਾ ਜ਼ੋਰ:

• ਪੰਜਾਬ ਸਰਕਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਰਧਾਂ ਅਤੇ ਦਿਵਿਆਂਗ ਸ਼ਰਧਾਲੂਆਂ ਲਈ ਪਾਰਕਿੰਗ ਏਰੀਆ ਤੋਂ ਲੈ ਕੇ ਸਰਾਂ ਤੱਕ ਐਸਕਲੇਟਰ ਬਣਾਏਗੀ
• ਨਗਰ ਨਿਗਮ ਅੰਮ੍ਰਿਤਸਰ ਨੂੰ ਜਲਦ ਹੀ ਦਿੱਤੀ ਜਾਵੇਗੀ ਇੱਕ ਹੋਰ ਸੁਪਰ ਸੱਕਰ ਮਸ਼ੀਨ
• ਸੀਵਰੇਜ ਬਲਾਕੇਜ ਦੀ ਸਮੱਸਿਆ ਵੱਲ ਦਿੱਤਾ ਜਾਵੇਗਾ ਧਿਆਨ।
• 24 ਘੰਟੇ ਪਾਣੀ ਦੀ ਸਪਲਾਈ ਅਤੇ ਸਟ੍ਰੀਟ ਲਾਈਟਾਂ ਦਾ ਕੀਤਾ ਜਾਵੇਗਾ ਪ੍ਰਬੰਧ।

ABOUT THE AUTHOR

...view details