ਪੰਜਾਬ

punjab

ETV Bharat / state

ਕੋਵਿਡ-19: ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ 31 ਮਾਰਚ ਤੱਕ ਲੌਕਡਾਊਨ - Covid 19

ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਵੇਖਦਿਆਂ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਵੀ 31 ਮਾਰਚ ਤਕ ਲੌਕਡਾਊਨ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਗਈ ਹੈ।

chandigarh lockdown
chandigarh lockdown

By

Published : Mar 22, 2020, 3:57 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਕਦਮ ਚੁੱਕਦਿਆਂ ਚੰਡੀਗੜ੍ਹ ਨੂੰ ਵੀ 31 ਮਾਰਚ ਤੱਕ ਲੌਕਡਾਊਨ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਐਲਾਨ ਕਰਦਿਆਂ ਕਿਹਾ ਕਿ ਮਨੁੱਖ ਦੀਆਂ ਲੋੜੀਂਦੀ ਚੀਜਾਂ, ਦਵਾਈਆਂ, ਰਾਸ਼ਨ, ਸਬਜ਼ੀਆਂ ਲੋਕਾਂ ਨੂੰ ਮੁੱਹਈਆਂ ਹੁੰਦੀਆਂ ਰਹਿਣਗੀਆਂ। ਪ੍ਰਸ਼ਾਸਨ ਨੇ ਲੋਕਾਂ ਨੂੰ ਚਿੰਤਾ ਨਾ ਕਰ ਸਾਵਧਾਨੀ ਵਰਤਦਿਆਂ ਸਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

chandigarh lockdown

ਜ਼ਿਕਰਯੋਗ ਹੈ ਕਿ ਕੋਵਿਡ19 ਦੇ ਕਹਿਰ ਨੂੰ ਵੇਖਦਿਆਂ ਸਰਕਾਰ ਵੱਲੋਂ ਜਿੱਥੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਚ ਰੱਖਦਿਆਂ ਲੌਕਡਾਊਨ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸਾਰੀਆਂ ਰੋਡਵੇਜ਼ ਅਤੇ ਵਾਹਨਾਂ 'ਤੇ ਰੋਕ ਲਗਾਈ ਗਈ ਹੈ ਅਤੇ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਗਈ ਹੈ।

ABOUT THE AUTHOR

...view details