ਚੰਡੀਗੜ੍ਹ:ਜਲੰਧਰ ਦੀਆਂ ਜਿਮਨੀ ਚੋਣਾਂ ਵਿੱਚ ਰੋਜਾਨਾਂ ਨਿੱਤ ਨਵੇਂ ਸਿਆਸੀ ਦਾਅ ਪੇਚ ਸਾਹਮਣੇ ਆ ਰਹੇ ਹਨ। ਹੁਣ ਤਾਜਾ ਖਬਰ ਦੀ ਗੱਲ ਕਰੀਏ ਤਾਂ ਲੋਕ ਇਸਨਾਫ਼ ਪਾਰਟੀ ਨੇ ਵੀ ਵੱਡਾ ਐਲਾਨ ਕੀਤਾ ਹੈ। ਇਸਦੇ ਸਰਪ੍ਰਸਤ ਸਿਮਰਜੀਤ ਬੈਂਸ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਜਲੰਧਰ ਦੀਆਂ ਜ਼ਿਮਨੀ ਚੋਣਾਂ ਵਿਚ ਉਨ੍ਹਾਂ ਵਲੋਂ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦਿੱਤਾ ਜਾਵੇਗਾ। ਪਾਰਟੀ ਨੇ ਇਹ ਫੈਸਲਾ ਕੀਤਾ ਹੈ ਕਿ ਭਾਜਪਾ ਦਾ ਸਾਥ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਿਕ ਜਲੰਧਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਲੋਕ ਇਨਸਾਫ਼ ਪਾਰਟੀ ਲੁਧਿਆਣਾ ਤੋਂ ਬੈਂਸ ਭਰਾਵਾਂ ਦੇ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਵਰਕਰਾਂ ਸਣੇ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਬਕਾਇਦਾ ਐਲਾਨ ਕੀਤਾ ਹੈ।
ਨਹੀਂ ਦੇਖੇ ਗਏ ਬਲਵਿੰਦਰ ਬੈਂਸ :ਇਸ ਮੌਕੇ ਖ਼ਾਸ ਗੱਲ ਇਹ ਵੀ ਰਹੀ ਕਿ ਬੈਂਸ ਭਰਾਵਾਂ ਵਿਚ ਬਲਵਿੰਦਰ ਸਿੰਘ ਬੈਂਸ ਉਨ੍ਹਾਂ ਨਾਲ ਹਾਲਾਂਕਿ ਨਜ਼ਰ ਨਹੀਂ ਆਏ ਹਨ। ਦੂਜੇ ਪਾਸੇ ਪਾਰਟੀ ਦੇ ਵਰਕਰ ਜਰੂਰ ਨਾਲ ਸਨ। ਇਥੇ ਇਹ ਵੀ ਦੱਸ ਦਈਏ ਕਿ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਬੈਂਸ ਭਰਾ ਭਾਰਤੀ ਜਨਤਾ ਪਾਰਟੀ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਦੋਵਾਂ ਪਾਰਟੀਆਂ ਦੀ ਇਸ ਪੱਧਰ ਉੱਤੇ ਗੱਲਬਾਤ ਵੀ ਚੱਲ ਰਹੀ ਹੈ।