ਪੰਜਾਬ

punjab

ETV Bharat / state

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਪਤਨੀ ਦਾ ਦੇਹਾਂਤ, ਬਾਦਲ ਪਰਿਵਾਰ ਨੇ ਪ੍ਰਗਟਾਇਆ ਦੁੱਖ - ਬਾਦਲ ਪਰਿਵਾਰ ਸੌਗ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟਾਇਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਪਤਨੀ ਦਾ ਦੇਹਾਂਤ, ਬਾਦਲ ਪਰਿਵਾਰ ਨੇ ਪ੍ਰਗਟਾਇਆ ਦੁੱਖ
ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਪਤਨੀ ਦਾ ਦੇਹਾਂਤ, ਬਾਦਲ ਪਰਿਵਾਰ ਨੇ ਪ੍ਰਗਟਾਇਆ ਦੁੱਖ

By

Published : May 2, 2020, 11:55 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਦੀ ਅਚਾਨਕ ਹੋਈ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਲੌਂਗੋਵਾਲ ਦੀ ਸੰਖੇਪ ਬੀਮਾਰੀ ਮਗਰੋਂ ਅੱਜ ਸੰਗਰੂਰ ਵਿਖੇ ਦੇਹਾਂਤ ਹੋ ਗਿਆ। ਉਹ 60 ਸਾਲ ਦੇ ਸਨ।

ਆਪਣੇ ਸ਼ੋਕ ਸੁਨੇਹੇ ਵਿਚ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਜਦੋਂ ਕਿਸੇ ਦਾ ਜੀਵਨ ਸਾਥੀ ਇੰਨੀ ਛੋਟੀ ਉਮਰ ਵਿੱਚ ਵਿਛੜ ਜਾਂਦਾ ਹੈ ਤਾਂ ਉਸ ਦੁੱਖ ਨੂੰ ਬਿਆਨ ਕਰਨ ਲਈ ਸ਼ਬਦ ਥੋੜ੍ਹੇ ਪੈ ਜਾਂਦੇ ਹਨ। ਉਹਨਾਂ ਕਿਹਾ ਕਿ ਬੀਬੀ ਅਮਰਪਾਲ ਕੌਰ ਇੱਕ ਬਹੁਤ ਹੀ ਦਿਆਲੂ ਸੁਭਾਅ ਦੇ ਮਾਲਕ ਸਨ, ਜਿਹਨਾਂ ਨੂੰ ਹਮੇਸ਼ਾਂ ਲੋੜਵੰਦਾਂ ਅਤੇ ਗਰੀਬਾਂ ਦੀ ਮੱਦਦ ਕਰਨ ਵਿਚ ਖੁਸ਼ੀ ਮਿਲਦੀ ਸੀ। ਉਹਨਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਮਾਤਮਾ ਅੱਗੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਇੱਕ ਹੋਰ ਸੁਨੇਹੇ ਵਿਚ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਬੀਬੀ ਅਮਰਪਾਲ ਕੌਰ ਨੂੰ ਹਮੇਸ਼ਾਂ ਯਤੀਮਾਂ ਅਤੇ ਨਿਆਸਰਿਆਂ ਦੀ ਮੱਦਦ ਕਰਨ ਲਈ ਯਾਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਇਸ ਔਖੀ ਘੜੀ ਵਿਚ ਜਥੇਦਾਰ ਲੌਂਗੋਵਾਲ ਦੇ ਦੁੱਖ ਨੂੰ ਸਮਝਦੇ ਹਨ। ਉਹਨਾਂ ਪਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ABOUT THE AUTHOR

...view details