ਚੰਡੀਗੜ੍ਹ: ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਲੁੱਕ ਆਊਟ ਸਰਕੂਲਰ (LOC) ਅਤੇ ਗੈਰ-ਜ਼ਮਾਨਤੀ ਵਾਰੰਟ (NBW) ਜਾਰੀ ਕੀਤਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਆਈਜੀਪੀ ਨੇ ਕਿਹਾ ਕਿ ਅਸੀਂ ਉਸ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਦੂਜੇ ਰਾਜਾਂ ਅਤੇ ਕੇਂਦਰੀ ਏਜੰਸੀਆਂ ਤੋਂ ਪੂਰਾ ਸਹਿਯੋਗ ਮਿਲ ਰਿਹਾ ਹੈ।
ਇਹ ਵੀ ਪੜੋ:Chaitra Navaratri 2023 : ਪਹਿਲੇ ਦਿਨ ਮਾਂ ਸ਼ੈਲਪੁਤਰੀ ਪੂਜਾ, ਨਾਰੀਅਲ ਦਾ ਲਾਓ ਭੋਗ ਤੇ ਇਸ ਮੰਤਰ ਦਾ ਕਰੋ ਜਾਪ
ਅੰਮ੍ਰਿਤਪਾਲ ਸਿੰਘ ਖਿਲਾਫ ਲੁੱਕ ਆਊਟ ਸਰਕੂਲਰ: ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਅਤੇ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ.) ਜਾਰੀ ਕਰ ਦਿੱਤਾ ਗਿਆ ਹੈ, ਜੋ ਅਜੇ ਵੀ ਭਗੌੜਾ ਹੈ। ਸਰਕਾਰ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਸਾਰੀਆਂ ਏਜੰਸੀਆਂ ਦੀ ਮਦਦ ਨਾਲ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸੁਖਚੈਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਪਹਿਰਾਵੇ ਵਿੱਚ ਕਈ ਤਸਵੀਰਾਂ ਹਨ।