ਚੰਡੀਗੜ੍ਹ: 'ਭਾਰਤ ਜੋੜੋ ਯਾਤਰਾ' ਦੌਰਾਨ ਵਿਦੇਸ਼ ਤੋਂ ਪਰਤਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਚਰਚਾ ਵਿੱਚ ਰਹੇ ਹਨ। ਅੱਜ ਸ਼ੁੱਕਰਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਇਹ ਲੁੱਕਆਊਟ ਨੋਟਿਸ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜਾਰੀ ਹੋਇਆ ਹੈ। ਇਸ ਲੁੱਕਆਊਟ ਨੋਟਿਸ ਦੀ ਹਦਾਇਤਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਵਿਦੇਸ਼ ਨਹੀਂ ਜਾ ਸਕਣਗੇ।
ਵਿਜੀਲੈਂਸ ਦੀ ਰਡਾਰ 'ਤੇ ਸੀ ਸਾਬਕਾ ਮੰਤਰੀ ਚਰਨਜੀਤ ਸਿੰਘ ਚੰਨੀ:-ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਤੋਂ ਬਾਅਦ ਹੀ ਵਿਜੀਲੈਂਸ ਦੀ ਰਡਾਰ ਉੱਤੇ (Charanjit Channi on the radar of Punjab Vigilance) ਆ ਗਏ ਸਨ। ਚੰਨੀ ਉੱਤੇ ਇਲਜ਼ਾਮ ਲੱਗੇ ਸਨ ਕਿ ਸੈਰ ਸਪਾਟਾ ਵਿਭਾਗ ਵਿਚ ਕਰੋੜਾਂ ਰੁਪਏ ਦੀਆਂ ਬੇਨਿਯਮੀਆਂ (Irregularities crores of rupees tourism department) ਪਾਈਆਂ ਗਈਆਂ ਸਨ। ਇਸਦੇ ਨਾਲ ਹੀ ਇਹ ਵੀ ਇਲਜ਼ਾਮ ਲੱਗੇ ਸਨ ਕਿ ਦਾਸਤਾਨ ਏ ਸ਼ਹਾਦਤ ਸਮਾਗਮ ਦੌਰਾਨ ਵੀ ਕਰੋੜਾਂ ਦਾ ਘਪਲਾ ਕੀਤਾ ਗਿਆ ਹੈ ਅਤੇ ਬੇਟੇ ਦੇ ਵਿਆਹ ਵਿਚ ਇਹਨਾਂ ਘਪਲਿਆਂ ਨੂੰ ਐਡਜਸਟ ਕੀਤਾ ਗਿਆ।
ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਉੱਤੇ ਸਾਧੇ ਸੀ ਨਿਸ਼ਾਨੇ:- ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣਾ ਪੱਖ ਪੇਸ਼ ਕੀਤਾ ਸੀ। ਉਹਨਾਂ ਆਖਿਆ ਸੀ ਕਿ ਪੰਜਾਬ ਸਰਕਾਰ ਉਹਨਾਂ ਨੂੰ ਆਨੇ-ਬਹਾਨੇ ਜੇਲ੍ਹ ਵਿਚ ਬੰਦ ਕਰਨਾ ਚਾਹੁੰਦੀ ਹੈ। ਇਸ ਲਈ ਉਹਨਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਹਨਾਂ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਦੀ ਜਾਂਚ (Checking of properties and bank accounts) ਵੀ ਕੀਤੀ ਗਈ। ਸਾਬਕਾ ਸੀਐੱਮ ਚੰਨੀ ਨੇ ਸੀ ਕਿਹਾ ਕਿ ਪੰਜਾਬ ਸਰਕਾਰ ਸਿਆਸੀ ਕਿੜ ਕੱਢਣ ਲਈ ਕਿਸੇ ਵੀ ਬਹਾਨੇ ਉਨ੍ਹਾਂ ਨੂੰ ਫਸਾਉਣਾ ਚਾਹੁੰਦੀ ਹੈ। ਚੰਨੀ ਨੇ ਕਿਹਾ ਸੀ ਕਿ ਉਹ ਕਿਸੇ ਵੀ ਪ੍ਰਕਾਰ ਦੀ ਜਾਂਚ ਲਈ ਤਿਆਰ ਹਨ ਅਤੇ ਇਸ ਲਈ ਹੀ ਉਹ ਵਤਨ ਵਾਪਿਸ ਵੀ ਪਰਤੇ ਹਨ।