ਲੁਧਿਆਣਾ:ਸੁਪਰੀਮ ਕੋਰਟ ਵੱਲੋਂ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਸਾਰੇ ਦੋਸ਼ੀਆਂ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਤੋਂ ਇੱਕ ਦਿਨ ਬਾਅਦ, ਲੁਧਿਆਣਾ ਪੁਲਿਸ ਨੇ ਸ਼ਨੀਵਾਰ ਨੂੰ ਲੋਕ ਇਨਸਾਫ਼ ਪਾਰਟੀ (ਲਿਪ) ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਸ ਨੂੰ ਪੰਜਾਬ ਹਰਿਆਣਾ ਹਾਈ ਕੋਰਟ 'ਚ ਪੇਸ਼ ਕੀਤਾ ਗਿਆ ਜਿਸ 'ਤੇ ਜਲਦ ਹੀ ਕੋਈ ਫੈਸਲਾ ਆ ਸਕਦਾ ਹੈ। ਪੁਲਿਸ ਨੇ ਐਲਆਈਪੀ ਮੁਖੀ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਸਿਮਰਜੀਤ ਬੈਂਸ ਦੇ ਭਰਾ ਦੀ ਗ੍ਰਿਫਤਾਰੀ ’ਤੇ ਸੰਤੁਸ਼ਟੀ ਜਤਾਉਂਦੇ ਹੋਏ ਮਾਮਲੇ ਵਿੱਚ ਪੀੜਤ ਮਹਿਲਾ ਨੇ ਕਿਹਾ ਕਿ ਉਨ੍ਹਾਂ ਨੇ ਹੀ ਇਹ ਜਾਣਕਾਰੀ ਪੁਲਿਸ ਨੂੰ ਦਿੱਤੀ ਸੀ ਕਿ ਕਰਮਜੀਤ ਬੈਂਸ ਅਤੇ ਇੱਕ ਹੋਰ ਮੁਲਜ਼ਮ ਦੇ ਫ਼ੋਨ ਚੱਲ ਰਹੇ ਹਨ ਜਿਸ ਨੂੰ ਪੁਲਿਸ ਨੇ ਟ੍ਰੇਸ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੁਣ ਬਾਕੀਆਂ ਮੁਲਜ਼ਮਾਂ ਨੂੰ ਵੀ ਪੁਲਿਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦਬਾਅ ਕਰਕੇ ਪੁਲਿਸ ਉਨ੍ਹਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਹੀ ਇੱਕ ਚੰਗਾ ਕਦਮ ਹੈ।
ਦੱਸ ਦਈਏ ਕਿ ਇਸ ਮਾਮਲੇ ਵਿੱਚ ਸਿਮਰਜੀਤ ਬੈਂਸ ਸਣੇ ਮਾਮਲੇ ’ਚ 7 ਮੁਲਜ਼ਮਾਂ ’ਤੇ ਚਾਰਜ਼ ਲਗਾਏ ਸਨ। ਇਸਦੇ ਚੱਲਦੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਪਹਿਲਾਂ ਹੀ ਸਿਮਰਜੀਤ ਬੈਂਸ ਸਣੇ 7 ਨੂੰ ਭਗੌੜਾ ਕਰਾਰ ਦੇ ਚੁੱਕੀ ਹੈ। ਇਸ ਮਾਮਲੇ ਵਿੱਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇੇ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ ਤੇ ਹੋਰਨਾਂ ਮੁਲਜ਼ਮਾਂ ਦੇ ਭਗੌੜਾ ਕਰਾਰ ਦੇ ਪੋਸਟਰ ਲੱਗੇ ਸਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਲੋਂ ਫੋਨ ’ਤੇ ਪੁੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਪੁਸ਼ਟੀ ਕੀਤੀ ਗਈ ਹੈ।
ਬੈਂਸ ਦੇ ਲੱਗੇ ਪੋਸਟਰ:ਦੱਸ ਦਈਏ ਕਿ ਲਗਾਏ ਗਏ ਪੋਸਟਰਾਂ ’ਚ ਦੋ ਮਹਿਲਾਵਾਂ ਦੇ ਨਾਂ ਵੀ ਸ਼ਾਮਲ ਹਨ। ਇਸ ਪੋਸਟਰ ’ਚ ਸਿਮਰਜੀਤ ਸਿੰਘ ਬੈਸ, ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਦੇ ਨਾਂ ਸ਼ਾਮਲ ਹਨ। ਪੋਸਟਰ ਦੇ ਹੇਠਾਂ ਪੁਲਿਸ ਅਧਿਕਾਰੀ ਨੇ ਜਾਣਕਾਰੀ ਦੇਣ ਲਈ ਨੰਬਰ ਵੀ ਲਿਖਿਆ ਹੋਇਆ ਹੈ। ਦੱਸ ਦਈਏ ਕਿ ਬੀਤੇ ਦਿਨ ਅਦਲਾਤ ਨੇ 10 ਜੁਲਾਈ 2021 ਮਾਮਲੇ ’ਚ ਭਗੌੜਾ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ 376,354, 354ਏ ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ।