ਚੰਡੀਗੜ੍ਹ: ਮੱਧ ਪ੍ਰਦੇਸ਼ ਨੇ ਕਣਕ ਦੀ ਖ਼ਰੀਦ ਦੇ ਸਾਰੇ ਰਿਕਾਰਡ ਤੋੜਦਿਆਂ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਐਤਵਾਰ ਰਾਤ ਤੱਕ 127 ਲੱਖ 76 ਹਜ਼ਾਰ 628 ਮੀਟ੍ਰਿਕ ਟਨ ਕਣਕ ਦੀ ਖਰੀਦ ਕਰਕੇ ਮੱਧ ਪ੍ਰਦੇਸ਼ ਨੇ ਪੰਜਾਬ ਨੂੰ ਪਿੱਛੇ ਛੱਡ ਦਿੱਤਾ ਹੈ। ਪੰਜਾਬ ਨੇ 127 ਲੱਖ 67 ਹਜ਼ਾਰ 473 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਪੰਜਾਬ ਨੂੰ ਪਿੱਛੇ ਛੱਡ ਮੱਧ ਪ੍ਰਦੇਸ਼ ਨੇ ਕਣਕ ਦੀ ਖਰੀਦ 'ਚ ਹਾਸਲ ਕੀਤਾ ਪਹਿਲਾ ਸਥਾਨ
ਮੱਧ ਪ੍ਰਦੇਸ਼ ਨੇ ਕਣਕ ਦੀ ਖ਼ਰੀਦ ਦੇ ਸਾਰੇ ਰਿਕਾਰਡ ਤੋੜਦਿਆਂ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮਾਮਲੇ ਵਿੱਚ ਮੱਧ ਪ੍ਰਦੇਸ਼ ਨੇ ਪੰਜਾਬ ਨੂੰ ਪਿੱਛੇ ਛੱਡ ਦਿੱਤਾ ਹੈ। ਕਾਹਨ ਸਿੰਘ ਪੰਨੂ ਨੇ ਮੱਧ ਪ੍ਰਦੇਸ਼ ਨੂੰ ਇਸ ਦੇ ਲਈ ਵਧਾਈ ਦਿੱਤੀ।
ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਮੱਧ ਪ੍ਰਦੇਸ਼ ਨੂੰ ਕਣਕ ਦੀ ਖਰੀਦ ਵਿੱਚ ਪਹਿਲਾ ਸਥਾਨ ਹਾਸਲ ਕਰਨ ਉੱਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਕਿਸਾਨ ਮੱਧ ਪ੍ਰਦੇਸ਼ ਦੇ ਵਿੱਚ ਜਾ ਕੇ ਵੀ ਖੇਤੀ ਕਰਦੇ ਹਨ ਪਰ ਦੇਸ਼ ਦਾ ਢਿੱਡ ਭਰਨ ਵਾਲਾ ਪੰਜਾਬ ਹੁਣ ਕਣਕ ਦੀ ਪੈਦਾਵਾਰ ਨੂੰ ਲੈ ਕੇ ਵੀ ਪਿੱਛੇ ਰਹਿ ਗਿਆ, ਜਿਸ ਨਾਲ ਪੰਜਾਬ ਦੇ ਵਿਕਲਪ ਵਜੋਂ ਮੱਧ ਪ੍ਰਦੇਸ਼ ਕਿਸਾਨਾਂ ਦੇ ਲਈ ਖਤਰੇ ਦੀ ਘੰਟੀ ਬਣਦਾ ਜਾ ਰਿਹਾ ਹੈ।
ਕਾਹਨ ਸਿੰਘ ਪੰਨੂ ਨੇ ਤਰਕ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਵਿੱਚ ਝਾੜ ਘੱਟ ਹੋਣ ਕਾਰਨ ਪੰਜਾਬ ਦੂਜੇ ਨੰਬਰ ਉੱਤੇ ਰਿਹਾ ਹੈ। ਅੱਜ ਤੋਂ ਪੰਜਾਬ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਕਾਹਨ ਸਿੰਘ ਪੰਨੂ ਨੇ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਦੋ ਮਹੀਨੇ ਉਨ੍ਹਾਂ ਕੋਲ ਬਿਜਾਈ ਦੇ ਹਨ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ ਤੇ ਲੇਬਰ ਦੇ ਰੇਟ ਜ਼ਰੂਰ ਮਹਿੰਗੇ ਹੋਏ ਹਨ ਪਰ ਘਾਟ ਨਹੀਂ ਹੋਣ ਦਿੱਤੀ ਜਾਵੇਗੀ।