ਪੰਜਾਬ

punjab

ETV Bharat / state

ਢਿਲਵਾਂ ਕਤਲ ਮਾਮਲਾ: ਮਜੀਠੀਆ ਨੇ ਰੰਧਾਵਾ 'ਤੇ ਜੱਗੂ ਭਗਵਾਨਪੁਰੀਆ ਗੈਂਗ ਨੂੰ ਸ਼ਹਿ ਦੇਣ ਦੇ ਲਾਏ ਦੋਸ਼ - dalbir dhilwan murder case

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰੰਧਾਵਾ ਵੱਲੋਂ ਜੱਗੂ ਭਗਵਾਨਪੁਰੀਆ ਗੈਂਗ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਮਜੀਠੀਆ ਨੇ ਕੁਝ ਗੈਂਗਸਟਰਾਂ ਦੀਆਂ ਫੋਟੋਆਂ ਵੀ ਸਾਂਝੀਆਂ ਕੀਤੀਆਂ ਤੇ ਦਾਅਵਾ ਕੀਤਾ ਕਿ ਸੁੱਖੀ-ਜੱਗੂ ਦੀ ਜੋੜੀ ਸ਼ਰੇਆਮ ਨਾਜਾਇਜ਼ ਕੰਮ ਕਰ ਰਹੀ ਹੈ।

ਫ਼ੋਟੋ

By

Published : Nov 24, 2019, 8:02 PM IST

Updated : Nov 24, 2019, 8:10 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦਰਮਿਆਨ ਦਲਬੀਰ ਸਿੰਘ ਢਿੱਲਵਾ ਦੇ ਕਤਲ ਦੇ ਮੁੱਦੇ 'ਤੇ ਰਾਜਨੀਤੀ ਭਖਦੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਦਲਬੀਰ ਢਿੱਲਵਾਂ ਕਤਲ ਮਾਮਲੇ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰਿਆ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰੰਧਾਵਾ ਵੱਲੋਂ ਜੱਗੂ ਭਗਵਾਨਪੁਰੀਆ ਗੈਂਗ ਨੂੰ ਸ਼ਹਿ ਦਿੱਤੀ ਜਾ ਰਹੀ ਹੈ।

ਮਜੀਠੀਆ ਨੇ ਕੁਝ ਗੈਂਗਸਟਰਾਂ ਦੀਆਂ ਫੋਟੋਆਂ ਵੀ ਸਾਂਝੀਆਂ ਕੀਤੀਆਂ ਤੇ ਦਾਅਵਾ ਕੀਤਾ ਕਿ ਸੁੱਖੀ-ਜੱਗੂ ਦੀ ਜੋੜੀ ਸ਼ਰੇਆਮ ਨਾਜਾਇਜ਼ ਕੰਮ ਕਰ ਰਹੀ ਹੈ। ਮਜੀਠੀਆ ਨੇ ਫੇਸਬੁੱਕ ਪੋਸਟਾਂ ਵਿਖਾਉਂਦਿਆਂ ਦਾਅਵਾ ਕੀਤਾ ਹੈ ਕਿ ਜੱਗੂ ਭਗਵਾਨਪੁਰੀਆ ਦੇ ਭਰਾ ਮੰਨੂ ਭਗਵਾਨਪੁਰੀਆ ਵੱਲੋਂ ਵਿਦੇਸ਼ ਵਿੱਚ ਕਬੱਡੀ ਕਲੱਬ ਬਣਾ ਕੇ ਕਾਰੋਬਾਰ ਚਲਾ ਰਹੇ ਹਨ। ਕੋਈ ਕਬੱਡੀ ਖਿਡਾਰੀ ਉਨ੍ਹਾਂ ਖਿਲਾਫ ਬੋਲਣ ਦੀ ਹਿੰਮਤ ਨਹੀਂ ਰੱਖਦਾ। ਇਸ ਸਭ ਵਿਚ ਰੰਧਾਵਾ ਦਾ ਹੱਥ ਹੈ। ਮਜੀਠੀਆ ਨੇ ਐਲਾਨ ਕੀਤਾ ਕਿ ਹੁਣ ਅਕਾਲੀ ਦਲ ਚੁੱਪ ਕਰਕੇ ਨਹੀਂ ਬੈਠੇਗਾ।

ਇਹ ਵੀ ਪੜੋ: ਸੁਪਰੀਮ ਕੋਰਟ ਵਿੱਚ ਸ਼ਿਵ ਸੈਨਾ, NCP ਅਤੇ ਕਾਂਗਰਸ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ

ਦੱਸ ਦੇਈਏ ਕਿ ਬਟਾਲਾ ਦੇ ਨਜ਼ਦੀਕੀ ਪਿੰਡ ਢਿੱਲਵਾ ਵਿੱਚ ਕੁਝ ਲੋਕਾਂ ਨੇ ਸਾਬਕਾ ਅਕਾਲੀ ਸਰਪੰਚ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮਾਮਲਾ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਲਗਾਤਾਰ ਸੀਬੀਆਈ ਵੱਲੋਂ ਜਾਂਚ ਦੀ ਮੰਗ ਕਰ ਰਿਹਾ ਹੈ।

Last Updated : Nov 24, 2019, 8:10 PM IST

ABOUT THE AUTHOR

...view details