ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਬਿਕਰਮ ਮਜੀਠੀਆ ਨੇ ਪ੍ਰੈਸ ਕਾਨਫ਼ਰੰਸ ਕਰਕੇ ਮੁੱਖ ਮੰਤਰੀ ਕੈਪਟਨ ਦੇ ਭਾਜਪਾ ਨਾਲ ਮਿਲੇ ਹੋਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕ ਕੈਪਟਨ ਖਿਲਾਫ਼ ਪ੍ਰੀਵਲੇਜ ਮੋਸ਼ਨ ਲੈ ਕੇ ਆਉਣਗੇ।
ਮਜੀਠੀਆ ਨੇ ਕੈਪਟਨ 'ਤੇ ਭਾਜਪਾ ਨਾਲ ਰਲੇ ਹੋਣ ਦੇ ਲਾਏ ਦੋਸ਼ - captain amrinder singh
ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ 'ਤੇ ਭਾਜਪਾ ਨਾਲ ਰਲੇ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜੋ ਕੈਪਟਨ ਵੱਲੋਂ ਵਿਧਾਨ ਸਭਾ 'ਚ ਖੇਤੀ ਬਿੱਲਾਂ ਖਿਲਾਫ ਮਤਾ ਪੇਸ਼ ਕੀਤਾ ਗਿਆ ਸੀ, ਉਹ ਕੇਂਦਰ ਨੂੰ ਕਿਉਂ ਨਹੀਂ ਭੇਜਿਆ ਗਿਆ।
ਮਜੀਠੀਆ ਨੇ ਕਿਹਾ ਕਿ ਜੋ ਕੈਪਟਨ ਵੱਲੋਂ ਵਿਧਾਨ ਸਭਾ 'ਚ ਤਿੰਨਾਂ ਖੇਤੀ ਬਿੱਲਾਂ ਖਿਲਾਫ਼ ਮਤਾ ਪੇਸ਼ ਕੀਤਾ ਗਿਆ ਸੀ। ਇਹ ਮਤਾ ਲੋਕ ਸਭਾ ਤੇ ਰਾਜ ਸਭਾ ਭੇਜਣ ਲਈ ਪਾਸ ਵੀ ਹੋ ਗਿਆ ਸੀ ਪਰ 12 ਦਿਨ ਤੱਕ ਮਤਾ ਵਿਧਾਨ ਸਭਾ 'ਚ ਹੀ ਪਿਆ ਰਿਹਾ। ਮਜੀਠੀਆ ਨੇ ਕਿਹਾ ਕਿ ਲੋਕ ਸਭਾ ਤੇ ਰਾਜ ਸਭਾ 'ਚ ਬਿੱਲ ਪਾਸ ਹੋ ਕੇ ਕਾਨੂੰਨ ਬਣ ਗਿਆ, ਪਰ ਮਤਾ ਅਜੇ ਵੀ ਪੰਜਾਬ ਵਿਧਾਨ ਸਭਾ 'ਚ ਹੀ ਪਿਆ ਹੈ। ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਮੂਰਖ ਬਣਾ ਰਹੇ ਹਨ।
ਇਸ ਦੇ ਨਾਲ ਹੀ ਮਜੀਠੀਆ ਨੇ ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਮੰਗ ਕੀਤੀ। ਮਜੀਠੀਆ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜਿੰਨਾ ਚਿਰ ਤੱਕ ਏਪੀਐਮਸੀ ਐਕਟ ਦਾ ਐਲਾਨ ਨਹੀਂ ਹੁੰਦਾ, ਅਕਾਲੀ ਦਲ ਕੈਪਟਨ ਦਾ ਘਿਰਾਓ ਕਰੇਗਾ।