ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੁੱਧਵਾਰ ਨੂੰ ਕੈਬਿਨੇਟ ਦੀ ਬੈਠਕ ਹੋਈ। ਇਸ ਬੈਠਕ ਦੌਰਾਨ ਪੰਜਾਬ ਕੈਬਿਨੇਟ ਨੇ ਕਈ ਅਹਿਮ ਫੈਸਲੇ ਲਏ।
ਅੰਮ੍ਰਿਤਸਰ ਤੇ ਲੁਧਿਆਣਾ ਲਈ ਨਹਿਰੀ ਪਾਣੀ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ
ਇਸ ਦੌਰਾਨ ਪੰਜਾਬ ਮੰਤਰੀ ਮੰਡਲ ਨੇ ਅੰਮ੍ਰਿਤਸਰ ਤੇ ਲੁਧਿਆਣਾ ਸ਼ਹਿਰਾਂ ਲਈ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ 285.71 ਮਿਲੀਅਨ ਅਮਰੀਕੀ ਡਾਲਰ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ। ਇਸ ਪ੍ਰੋਜੈਕਟ ਲਈ 70 ਪ੍ਰਤੀਸ਼ਤ ਫੰਡ ਵਰਲਡ ਬੈਂਕ ਦੇਵੇਗਾ ਅਤੇ 30 ਫੀਸਦੀ ਪੰਜਾਬ ਸਰਕਾਰ ਦੇਵੇਗੀ।
ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਨਹਿਰਾਂ ਦੇ ਨੇੜਲੇ ਪੰਪਿੰਗ ਸਟੇਸ਼ਨਾਂ ਅਤੇ ਸੋਧੇ ਹੋਏ ਪਾਣੀ ਇਕੱਠਾ ਕਰਨ ਵਾਲੇ ਟੈਂਕਾਂ ਸਹਿਤ ਵਾਟਰ ਟ੍ਰੀਟਮੈਂਟ ਪਲਾਂਟਾਂ ਦਾ ਉਸਾਰੀ ਲਈ ਜ਼ਮੀਨ ਦੀ ਲੋੜ ਕ੍ਰਮਵਾਰ 40 ਏਕੜ ਅਤੇ 40 ਏਕੜ ਹੈ। ਅੰਮ੍ਰਿਤਸਰ ਵਿਖੇ ਲੈਂਡ ਐਕੁਇਜ਼ਸ਼ਨ ਕੁਲੈਕਟਰ ਦੁਆਰਾ ਆਪਸੀ ਸਹਿਮਤੀ ਨਾਲ ਤੈਅ ਕੀਤੀ ਗਈ ਰੁਪਏ 36.40 ਕਰੋੜ ਰੁਪਏ ਦੀ ਕੀਮਤ 'ਤੇ ਪਿੰਡ ਵੱਲ੍ਹਾਂ ਵਿਖੇ ਅੱਪਰਬਾਰੀ ਦੁਆਬ ਕੈਨਾਲ ਦੇ ਨਾਲ ਲੱਗਦੀ ਜ਼ਮੀਨ ਐਕਵਾਇਰ ਕਰ ਲਈ ਗਈ ਹੈ। ਲੁਧਿਆਣਾ ਵਿਖੇ ਪਿੰਡ ਰਾਮਪੁਰ ਨੇੜੇ ਜ਼ਮੀਨ ਦੀ ਪਛਾਣ ਕਰ ਲਈ ਹੈ ਅਤੇ ਗੱਲਬਾਤ ਰਾਹੀਂ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਜਾਰੀ ਹੈ।
ਕੋਰੋਨਾ ਟੈਸਟਿੰਗ ਵਧਾਉਣ ਲਈ 7 ਨਵੀਆਂ ਆਰਐਨਏ ਮਸ਼ੀਨਾਂ ਖ਼ਰੀਦਣ ਨੂੰ ਮਨਜ਼ੂਰੀ