ਪੰਜਾਬ

punjab

ETV Bharat / state

ਮੰਡੀ ਬੋਰਡ ਨੇ 5600 ਮੁਲਾਜ਼ਮਾਂ ਨੂੰ 1.50 ਲੱਖ ਮਾਸਕ ਅਤੇ 15000 ਬੋਤਲਾਂ ਸੈਨੇਟਾਈਜ਼ਰ ਮੁਹੱਈਆ ਕਰਵਾਈਆਂ - COVID-19

ਖਰੀਦ ਕੇਂਦਰਾਂ ਦੀ ਗਿਣਤੀ ਵੀ ਇਸ ਵਾਰ ਦੁੱਗਣੀ ਕਰਕੇ 3691 ਕੇਂਦਰ ਬਣਾਏ ਗਏ ਹਨ, ਜਿੱਥੇ ਲਗਭਗ 135 ਲੱਖ ਮੀਟਰਕ ਟਨ ਕਣਕ ਪਹੁੰਚਣ ਦੀ ਆਸ ਹੈ। ਸਭ ਤੋਂ ਅਹਿਮ ਨੁਕਤਾ ਇਹ ਹੈ ਕਿ ਕੋਵਿਡ-19 ਦੇ ਮੱਦੇਨਜ਼ਰ ਕਿਸਾਨਾਂ ਨੂੰ ਕਣਕ ਵੀ ਦੇਰੀ ਨਾਲ ਮੰਡੀਆਂ ਵਿੱਚ ਲਿਆਉਣ ਲਈ ਆਖਿਆ ਜਾ ਰਿਹਾ ਹੈ।

Mandi Board provides 1.50 lakh masks
ਫ਼ੋਟੋ

By

Published : Apr 18, 2020, 10:39 PM IST

ਚੰਡੀਗੜ : ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਕਣਕ ਦੀ ਸੁਚੱਜੀ ਖਰੀਦ ਲਈ ਪੰਜਾਬ ਰਾਜ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਵਿੱਚ ਡਿਊਟੀ 'ਤੇ ਤਾਇਨਾਤ ਆਪਣੇ 5600 ਤੋਂ ਵੱਧ ਮੁਲਾਜ਼ਮਾਂ ਨੂੰ 1,50,000 ਮਾਸਕ ਅਤੇ ਸੈਨੇਟਾਈਜ਼ਰ ਦੀਆਂ 15,000 ਬੋਤਲਾਂ ਦੇ ਕੇ ਸੁਰੱਖਿਆ ਉਪਾਆ ਦੀ ਪਾਲਣਾ ਪੱਖੋਂ ਪੁਖ਼ਤਾ ਬੰਦੋਬਸਤ ਕੀਤੇ ਹੋਏ ਹਨ।

ਫ਼ੋਟੋ

ਮੰਡੀ ਬੋਰਡ ਦੇ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਦੱਸਿਆ ਕਿ ਮੰਡੀਆਂ ਵਿੱਚ ਸਿਹਤ ਸੁਰੱਖਿਆਵਾਂ ਨਾਲ ਜੁੜੇ ਉਪਾਵਾਂ ਦੀ ਪਾਲਣਾ ਨੂੰ ਪੂਰਨ ਤੌਰ 'ਤੇ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਇਨ੍ਹਾਂ ਮੁਲਾਜ਼ਮਾਂ ਵੱਲੋਂ ਮੰਡੀਆਂ ਵਿੱਚ ਕਣਕ ਦੀ ਆਮਦ ਮੌਕੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਬੰਧਤ ਲੋਕਾਂ ਦਰਮਿਆਨ ਸਮਾਜਿਕ ਦੂਰੀ ਕਾਇਮ ਰੱਖਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ।

ਫ਼ੋਟੋ

ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਕਣਕ ਦੀ ਖਰੀਦ/ਵੇਚ ਵਿੱਚ ਸਭ ਤੋਂ ਅਹਿਮ ਜ਼ਿੰਮੇਵਾਰੀ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਵੱਲੋਂ ਨਿਭਾਈ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਲਈ ਕੂਪਨ ਜਾਰੀ ਕਰਨ ਦਾ ਵੱਡਾ ਕਾਰਜ ਵੀ ਮੰਡੀ ਬੋਰਡ ਨਿਭਾਅ ਰਿਹਾ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆਂ ਰਾਹੀਂ ਲਗਭਗ 27 ਲੱਖ ਕੂਪਨ ਜਾਰੀ ਕੀਤੇ ਜਾਣੇ ਹਨ।

ABOUT THE AUTHOR

...view details