ਚੰਡੀਗੜ੍ਹ:ਆਪਣੇ ਐਕਸ਼ਨਾਂ ਅਤੇ ਡਿਊਟੀ ਦੌਰਾਨ ਹਮੇਸ਼ਾ ਸੁਰਖੀਆਂ ਵਿੱਚ ਰਹਿਣ ਵਾਲੇਪੰਜਾਬ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਅਕਤੂਬਰ 2020 ਨੂੰ ਕਾਰਜਕਾਲ ਵਿੱਚ 3 ਸਾਲ ਦਾ ਵਾਧਾ ਦਿੱਤਾ ਸੀ। ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਉਸ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।
ਚੰਨੀ ਵਿਵਾਦ ਕਰਕੇ ਸੁਰਖੀਆਂ ਬਟੋਰੀਆਂ:ਪੰਜਾਬ ਦੇ ਸਾਬਕਾ ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ ਦੀ ਕਰੀਬੀ ਮੰਨੀ ਜਾਣ ਵਾਲੀ ਮਨੀਸ਼ਾ ਗੁਲਾਟੀ CM ਚਰਨਜੀਤ ਸਿੰਘ ਚੰਨੀ ਵੱਲੋਂ MeToo ਮੁੱਦੇ ਨੂੰ ਚੁੱਕੇ ਜਾਣ ਤੋਂ ਬਾਅਦ ਸੁਰਖੀਆਂ ਵਿੱਚ ਆ ਗਈ ਸੀ। ਮਨੀਸ਼ਾ ਗੁਲਾਟੀ ਅਕਸਰ ਔਰਤਾਂ ਦੇ ਹੱਕ ਵਿੱਚ ਫੈਸਲੇ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਮਨੀਸ਼ਾ ਗੁਲਾਟੀ ਨੇ ਔਰਤਾਂ ਦੀਆਂ ਸਮੱਸਿਆਵਾਂ ਤੋਂ ਇਲਾਵਾ ਵਿਦੇਸ਼ ਭੱਜ ਚੁੱਕੀਆਂ ਔਰਤਾਂ ਦੇ ਪਤੀਆਂ ਦੀ ਵੀ ਆਵਾਜ਼ ਚੁੱਕੀ। ਮਨੀਸ਼ਾ ਗੁਲਾਟੀ ਕੈਪਟਨ ਅਮਰਿੰਦਰ ਸਿੰਘ ਦੀ ਕਰੀਬੀ ਮੰਨੀ ਜਾਂਦੀ ਹੈ, ਇਹ ਕੈਪਟਨ ਹੀ ਸੀ ਜਿਸ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਮਨੀਸ਼ਾ ਨੂੰ ਪ੍ਰਧਾਨਗੀ ਦਾ ਅਹੁਦਾ ਸੌਂਪਿਆ ਸੀ।