ਪੰਜਾਬ

punjab

By

Published : Oct 30, 2019, 10:41 PM IST

ETV Bharat / state

ਮਨਪ੍ਰੀਤ ਬਾਦਲ ਨੇ ਨਵੀਂ ਪੈਨਸ਼ਨ ਸਕੀਮ ਦਾ ਕਿਤਾਬਚਾ ਕੀਤਾ ਰਿਲੀਜ਼

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਭਵਨ ਵਿਖੇ ਨਵੀਂ ਪੈਨਸ਼ਨ ਸਕੀਮ ਦਾ ਇਕ ਮਹੱਤਵਪੂਰਨ ਕਿਤਾਬਚਾ ਰਿਲੀਜ਼ ਕੀਤਾ। ਇਸ ਕਿਤਾਬਚੇ ਵਿਚ ਨਵੀਂ ਪੈਨਸ਼ਨ ਸਕੀਮ ਦੀਆਂ ਸਾਲ 2018 ਤੱਕ ਜਾਰੀ ਹੋਈਆਂ ਸਾਰੀਆਂ ਹਦਾਇਤਾਂ ਅਤੇ ਰੈਗੂਲੇਸ਼ਨਜ਼ ਨੂੰ ਛਾਪਿਆ ਗਿਆ ਹੈ।

ਫ਼ੋਟੋ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਭਵਨ ਵਿਖੇ ਨਵੀਂ ਪੈਨਸ਼ਨ ਸਕੀਮ ਦਾ ਇਕ ਮਹੱਤਵਪੂਰਨ ਕਿਤਾਬਚਾ ਰਿਲੀਜ਼ ਕੀਤਾ। ਇਸ ਕਿਤਾਬਚੇ ਵਿਚ ਨਵੀਂ ਪੈਨਸ਼ਨ ਸਕੀਮ ਦੀਆਂ ਸਾਲ 2018 ਤੱਕ ਜਾਰੀ ਹੋਈਆਂ ਸਾਰੀਆਂ ਹਦਾਇਤਾਂ ਅਤੇ ਰੈਗੂਲੇਸ਼ਨਜ਼ ਨੂੰ ਛਾਪਿਆ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਇਸ ਕਿਤਾਬਚੇ ਰਾਹੀਂ ਨਵੀਂ ਪੈਨਸ਼ਨ ਸਕੀਮ ਦੇ ਅੰਸ਼ਦਾਤੇ, ਡਰਾਇੰਗ ਅਤੇ ਡਿਸਬਰਸਿੰਗ ਅਫ਼ਸਰ ਤੇ ਜ਼ਿਲ੍ਹਾ ਖਜ਼ਾਨਾ ਅਫ਼ਸਰਾਂ ਤੋਂ ਇਲਾਵਾ ਸਾਰੇ ਵਿਭਾਗਾਂ ਨੂੰ ਇਕ ਥਾਂ 'ਤੇ ਸਾਰੀਆਂ ਹਦਾਇਤਾਂ ਅਸਾਨੀ ਨਾਲ ਮਿਲ ਸਕਣਗੀਆਂ ਜਿਸ ਨਾਲ ਨਵੀਂ ਪੈਨਸ਼ਨ ਸਕੀਮ ਦੇ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਆਵੇਗੀ।

ਜਾਣਕਾਰੀ ਮੁਤਾਬਕ ਇਸ ਪਹਿਲੇ ਮੈਨੂਅਲ ਵਿੱਚ ਸਾਲ 2018 ਤੱਕ ਦੀਆਂ ਸਾਰੀਆਂ ਹਦਾਇਤਾਂ/ਰੈਗੂਲੇਸ਼ਨਾਂ ਨੂੰ ਚੈਪਟਰ ਵਾਈਜ਼ ਸ਼ਾਮਲ ਕੀਤਾ ਗਿਆ ਹੈ ਜਿਸ ਦੇ 2 ਪਾਰਟ ਤੇ 11 ਚੈਪਟਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਕਿਤਾਬਚੇ ਦੀ ਪੀਡੀਐਫ ਫਾਈਲ ਬਣਾ ਕੇ ਜਲਦ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ 'ਤੇ ਅੱਪਲੋਡ ਕੀਤੀ ਜਾਵੇਗੀ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਇਸ ਦੀ ਪਹੁੰਚ ਹੋਵੇ।

ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਪੰਜਾਬ ਵਿਚ 1.60 ਲੱਖ ਦੇ ਕਰੀਬ ਅਧਿਕਾਰੀ ਮੁਲਾਜ਼ਮ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਮਿਤੀ 1 ਜਨਵਰੀ 2004 ਅਤੇ ਇਸ ਤੋਂ ਬਾਅਦ ਭਰਤੀ ਹੋਏ ਅਧਿਕਾਰੀਆਂ ਕਰਮਚਾਰੀਆਂ ਲਈ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਹੋਈ ਹੈ।

ABOUT THE AUTHOR

...view details