ਚੰਡੀਗੜ੍ਹ: ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਡੀ ਲੀਡ ਨਾਲ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਧਾਨ ਸਭਾ ਵਿੱਚ ਵਿਧਾਇਕ ਦੇ ਤੌਰ ‘ਤੇ ਸਹੁੰ ਚੁੱਕੀ ਹੈ। ਇਸ ਦੌਰਾਨ ਉਹਨਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਸਹੁੰ ਚੁਕਾਈ ਹੈ।
ਮਨਪ੍ਰੀਤ ਸਿੰਘ ਇਯਾਲੀ ਨੇ ਵਿਧਾਇਕ ਵਜੋਂ ਲਿਆ ਹਲਫ਼ - manpreet singh ayali
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਧਾਇਕ ਵਜੋਂ ਹਲਫ਼ ਲਿਆ। ਇਯਾਲੀ ਨੇ ਕਾਂਗਰਸ ਦੇ ਸੰਦੀਪ ਸੰਧੂ ਨੂੰ ਹਰਾ ਕੇ ਸੀਟ 'ਤੇ ਕਬਜ਼ਾ ਕੀਤਾ ਸੀ।
ਫ਼ੋਟੋ
ਜ਼ਿਕਰਯੋਗ ਹੈ ਕਿ ਇਸ ਦੌਰਾਨ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ , ਹਲਕਾ ਲਹਿਰਾਗਾਗਾ ਤੋਂ ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਵਿੰਦਰ ਸਿੰਘ ਢੀਂਡਸਾ ਅਤੇ ਵਿਧਾਇਕ ਐਨ ਕੇ ਸ਼ਰਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਤੋਂ 14672 ਵੋਟਾਂ ਦੇ ਫਰਕ ਨਾਲ ਜਿੱਤੇ ਸਨ। ਮਨਪ੍ਰੀਤ ਸਿੰਘ ਇਆਲੀ ਨੂੰ 66297, ਕਾਂਗਰਸ ਨੂੰ 51625 ਵੋਟਾਂ ਮਿਲੀਆਂ ਸਨ।