ਚੰਡੀਗੜ੍ਹ : ਸੂਬੇ ਵਿੱਚ ਕੋਰੋਨਾ ਵਾਇਰਸ ਮੂੜ ਤੋਂ ਰਫ਼ਤਾਰ ਫੜਣ ਲੱਗ ਪਈ ਹੈ। ਕੋਰੋੋਨਾ ਵਾਇਰਸ ਦੀ ਦੂਜੀ ਲਹਿਰ ਦੇ ਕਾਰਨ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਦੇ ਚੱਲਦੇੇ ਕਈ ਸ਼ਹਿਰਾਂ ਵਿੱਚ ਮੁੜ ਤੋਂ ਨਾਇਟ ਕਰਫਿਊ ਲਗਾਉਣ ਦੇ ਹੁੱਕਮ ਜਾਰੀ ਕੀਤੇ ਗਏ। ਇਸੇ ਵਿਚਾਲੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਰੋਨਾ ਪੋਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਖ਼ੁਦ ਫੇਸਬੁਕ ਉੱਤੇ ਪੋਸਟ ਪਾਕੇ ਅਤੇ ਟਵੀਟ ਕਰ ਸਾਂਝੀ ਕੀਤੀ ਹੈ।
ਮਨਪ੍ਰੀਤ ਸਿੰਘ ਬਾਦਲ ਵੀ ਹੋਏ ਕੋਰੋਨਾ ਪੋਜ਼ਟਿਵ - Minister of Finance
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਰੋਨਾ ਵਾਇਰਸ ਪੋਜ਼ਟਿਵ ਪਾਏ ਗਏ ਹਨ । ਇਸ ਬਾਰੇ ਉਨ੍ਹਾਂ ਨੇ ਖ਼ੁਦ ਫੇਸਬੁਕ ਪੋਸਟ ਅਤੇ ਟਵੀਟ ਕਰ ਜਾਣਕਾਰੀ ਦਿੱਤੀ ਹੈ ।

ਮਨਪ੍ਰੀਤ ਸਿੰਘ ਬਾਦਲ ਵੀ ਹੋਏ ਕੋਰੋਨਾ ਪੋਜ਼ਟਿਵ
ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ, “ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ। ਮੈਂ ਅਗਲੇ ਕੁੱਝ ਦਿਨਾਂ ਲਈ ਕੁਆਰੰਟੀਨ ਰਹਾਂਗਾ। ਮੈਂ ਸੈਸ਼ਨ ਤੋਂ ਪਹਿਲਾਂ ਆਪਣਾ ਟੈਸਟ ਕਰਵਾਇਆ ਸੀ ਅਤੇ ਫਿਰ ਸੈਸ਼ਨ ਤੋਂ ਤੁਰੰਤ ਬਾਅਦ। ਸੈਸ਼ਨ ਤੋਂ ਪਹਿਲਾਂ ਦੀ ਮੇਰੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਤੇ ਸੈਸ਼ਨ ਤੋਂ ਬਾਅਦ ਦੀ ਰਿਪੋਰਟ ਵਿੱਚ ਮੈਂ ਪੋਜ਼ਟਿਵ ਪਾਇਆ ਗਿਆ ਹਾਂ। ਜੇਕਰ ਕੋਈ ਮੇਰੇ ਸੰਪਰਕ ਵਿੱਚ ਆਇਆ ਹੈ, ਕਿਰਪਾ ਕਰਕੇ ਆਪਣੀ ਜਾਂਚ ਕਰਵਾ ਲਵੇ।
ਇਹ ਵੀ ਪੜ੍ਹੋ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ 'ਚ ਕਰਨਗੇ ਕਾਂਗਰਸ ਦੀ ਅਗਵਾਈ