ਚੰਡੀਗੜ੍ਹ:ਪੰਜਾਬ ਭਾਜਪਾ ਨੇ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ, ਵੱਖ ਵੱਖ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ। ਪੰਜਾਬ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ,ਸੂਬਾ ਜਨਰਲ ਸਕੱਤਰ (ਸੰਗਠਨ) ਮੰਤਰੀ ਨਿਵਾਸਲੂ ਤੇ ਸੂਬਾ ਮੀਤ ਪ੍ਰਧਾਨ ਫਤਹਿਜੰਗ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚੋ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸੂਬਾ ਹੈਡਕੁਆਟਰ ਉਤੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ।
ਭ੍ਰਿਸ਼ਟ ਨੀਤੀਆਂ ਕਾਰਨ ਭਾਜਪਾ ਵਿੱਚ ਹੋਏ ਸ਼ਾਮਲ: ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆ ਨੇ ਕਿਹਾ ਕਿ ਉਹ ਪੰਜਾਬ ਦੀਆਂ ਦੂਸਰੀਆਂ ਪਾਰਟੀ ਦੀਆਂ ਭ੍ਰਿਸ਼ਟ ਨੀਤੀਆਂ ਤੇ ਨਿੱਜੀ ਹਿੱਤਾਂ ਲਈ ਰੋਟੀਆਂ ਸੇਕਣ ਤੋਂ ਦੁਖੀ ਹੋ ਕੇ ਭਾਜਪਾ ਦੀਆਂ ਲੋਕ ਪੱਖੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਤੇ ਦਾਨੀਸ਼ ਗੁਲਾਟੀ ਜਨਰਲ ਸਕੱਤਰ ਯੂਥ ਕਾਂਗਰਸ ,ਐਡਵੋਕੇਟ ਰਘਬੀਰ ਸਿੰਘ ਅਕਾਲੀ ਦਲ ਬਾਦਲ, ਲਖਵਿੰਦਰ ਸਿੰਘ ਯੂਥ ਅਕਾਲੀ ਦਲ, ਜਸਪ੍ਰੀਤ ਸਿੰਘ ਤਲਵੰਡੀ ਸਾਬੋ, ਰਾਜ ਕੁਮਾਰ ਤਲਵੰਡੀ ਸਾਬੋ, ਪ੍ਰਨਵ ਅਰੋੜਾ ਬਟਾਲਾ, ਐਡਵੋਕੇਟ ਪਰਮਪ੍ਰੀਤ ਸਿੰਘ ਬਠਿੰਡਾ, ਮਾਨਵ ਲੁਥਰਾ ਬਟਾਲਾ, ਉਦੇ ਕੁਮਾਰ ਬਠਿੰਡਾ, ਐਡਵੋਕੇਟ ਬਲਰਾਜ ਸਿੰਘ ਸੰਧੂ ਅਦਿ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ।