ਪੰਜਾਬ

punjab

By

Published : Apr 8, 2020, 8:31 PM IST

ETV Bharat / state

ਮਿਯੰਕ ਫਾਊਂਡੇਸ਼ਨ ਸੰਸਥਾ ਨੇ ਸਫ਼ਾਈ ਕਰਮਚਾਰੀਆਂ ਦਾ ਕੀਤਾ ਸਨਮਾਨ, ਮਾਸਕ ਅਤੇ ਹੈਂਡ ਸੈਨੇਟਾਈਜ਼ਰ ਵੀ ਮੁਫ਼ਤ ਵੰਡੇ

ਫ਼ਿਰੋਜ਼ਪੁਰ ਦੀ ਮਿਯੰਕ ਫ਼ਾਊਂਡੇਸ਼ਨ ਨੇ ਸਫ਼ਾਈ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਕੋਰੋਨਾ ਤੋਂ ਬਚਾਉਣ ਦੇ ਲਈ ਮਾਸਕ ਅਤੇ ਹੈਂਡ ਸੈਨੇਟਾਈਜ਼ਰ ਵੀ ਵੰਡੇ।

ਮਿਯੰਕ ਫਾਊਂਡੇਸ਼ਨ ਸੰਸਥਾ ਨੇ ਸਫ਼ਾਈ ਕਰਮਚਾਰੀਆਂ ਦਾ ਕੀਤਾ ਸਨਮਾਨ
ਮਿਯੰਕ ਫਾਊਂਡੇਸ਼ਨ ਸੰਸਥਾ ਨੇ ਸਫ਼ਾਈ ਕਰਮਚਾਰੀਆਂ ਦਾ ਕੀਤਾ ਸਨਮਾਨ

ਫ਼ਿਰੋਜ਼ਪੁਰ : ਜਿੱਥੇ ਪੂਰਾ ਸੰਸਾਰ ਕੋਰੋਨਾ ਵਾਇਰਸ ਨਾਲ ਲੜ ਰਿਹਾ ਹੈ, ਉੱਥੇ ਸਾਨੂੰ ਸਾਰਿਆਂ ਨੂੰ ਵੀ ਪੰਜਾਬ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ। ਪੁਲਿਸ ਵਿਭਾਗ, ਸਿਹਤ ਵਿਭਾਗ ਤੇ ਨਗਰ ਕੌਂਸਲ ਦੇ ਕਰਮਚਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕੀਤੇ ਬਿਨਾਂ ਦਿਨ ਰਾਤ ਇੱਕ ਕਰਕੇ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੇ ਹਨ।

ਮਿਯੰਕ ਫਾਊਂਡੇਸ਼ਨ ਦੇ ਦੀਪਕ ਸ਼ਰਮਾ ਨੇ ਦੱਸਿਆ ਕਿ ਜਦੋਂ ਤੋਂ ਕੋਰੋਨਾ ਵਾਇਰਸ ਦਾ ਪ੍ਰਕੋਪ ਚੱਲ ਰਿਹਾ ਹੈ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਪਰਮਿੰਦਰ ਸਿੰਘ ਸੁਖੀਜਾ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਕਰਮਚਾਰੀ ਸਵੇਰੇ 6 ਵਜੇ ਤੋਂ ਰੋਜ਼ਾਨਾ ਸ਼ਹਿਰ ਨੂੰ ਸਾਫ਼ ਕਰਦੇ ਹਨ ਅਤੇ ਲਗਭਗ 40 ਟਨ ਕਚਰਾ ਰੋਜ਼ਾਨਾ ਲੋਕਾਂ ਦੇ ਘਰਾਂ ਵਿਚੋਂ ਡੋਰ ਟੂ ਡੋਰ ਇਕੱਠਾ ਕਰਨ ਉਪਰੰਤ ਉਸ ਕਚਰੇ ਦਾ ਨਿਪਟਾਰਾ ਕਰਦੇ ਹਨ ਅਤੇ ਸ਼ਹਿਰ ਨੂੰ ਹਰ ਰੋਜ਼ ਸਾਫ਼ ਕਰਨ ਤੋ ਇਲਾਵਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਸੈਨੇਟਾਇਜ਼ ਕਰਦੇ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਵੱਲੋਂ ਨਗਰ ਕੌਂਸਲ ਦੇ ਲਗਭਗ 200 ਸਫ਼ਾਈ ਕਰਮਚਾਰੀਆਂ, ਕੂੜਾ ਇਕੱਠਾ ਕਰਨ ਵਾਲੇ ਅਤੇ ਸੈਨੇਟਾਈਜ਼ਰ ਓਪਰੇਟਰਾਂ ਨੂੰ ਮਾਸਕ ਅਤੇ ਹੈਂਡ ਸੈਨੇਟਾਈਜ਼ਰ ਵੰਡੇ ਗਏ ਹਨ ਤੇ ਸਨਮਾਨਿਤ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਸੰਸਥਾਵਾਂ ਵੀ ਇਨ੍ਹਾਂ ਕਰਮਚਾਰੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਅੱਗੇ ਆਉਣ।

ABOUT THE AUTHOR

...view details