ਨਵੀਂ ਦਿੱਲੀ: ਬਹੁਜਨ ਸਮਾਨ ਪਾਰਟੀ ਦੀ ਮੁਖੀ ਮਾਇਆਵਤੀ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੇ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਫ਼ਾਇਦਾ ਉੱਥੋਂ ਦੇ ਲੋਕਾਂ ਨੂੰ ਛੇਤੀ ਹੀ ਮਿਲੇਗਾ।
ਮਾਇਆਵਤੀ ਨੇ ਧਾਰਾ 370 ਹਟਾਉਣ 'ਤੇ ਟਵੀਟ ਕਰ ਕੇ ਕਿਹਾ... - article 35a
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਟਵੀਟ ਕਰ ਕੇ ਧਾਰਾ 370 ਹਟਾਉਣ ਦੇ ਫ਼ੈਸਲੇ ਨੂੰ ਸਹੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦਾ ਫ਼ਾਇਦਾ ਛੇਤੀ ਹੀ ਸਥਾਨਕ ਲੋਕਾਂ ਨੂੰ ਮਿਲੇਗਾ।
ਮਾਇਆਵਤੀ
ਮਾਇਆਵਤੀ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਕਿਹਾ, "ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਇਨਸਾਫ਼ ਦੀ ਮੰਗ ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਲਈ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਅਤੇ 35ਏ ਹਟਾਉਣ ਦੀ ਮੰਗ ਲੰਮੇ ਸਮੇਂ ਤੋਂ ਚੱਲ ਰਹੀ ਸੀ, ਹੁਣ ਬਸਪਾ ਉਮੀਦ ਕਰਦੀ ਹੈ ਕਿ ਇਸ ਸਬੰਧ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਹੀ ਲਾਭ ਉੱਥੋਂ ਦੇ ਲੋਕਾਂ ਨੂੰ ਅੱਗੇ ਮਿਲੇਗਾ।"