ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਕਈ ਅਹਿਮ ਮੁੱਦਿਆਂ ਉੱਤੇ ਚਰਚਾ ਹੋਈ। ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਲਈ ਮੰਤਰੀ ਮੰਡਲ ਦੀ ਮਨਜ਼ੂਰੀ ਮਿਲ ਗਈ ਹੈ। 22 ਸਤੰਬਰ ਨੂੰ ਸਵੇਰੇ 11:00 ਵਜੇ ਸੈਸ਼ਨ ਬੁਲਾਇਆ ਜਾਵੇਗਾ। Today Punjab Cabinet Meeting
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਜਰਮਨੀ ਦੌਰੇ ਤੋਂ ਬਾਅਦ ਸੀਐਮ ਮਾਨ ਨੇ ਦਿੱਲੀ ਵਿੱਖੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚਾਲੇ ਸੀਐਮ ਮਾਨ ਦੇ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਨੂੰ ਲੈ ਕੇ ਅਹਿਮ ਟਵੀਟ ਸਾਹਮਣੇ ਆਇਆ। ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ, 'ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।'
ਜ਼ਿਕਰਯੋਗ ਹੈ ਕਿ ਭਾਜਪਾ ਦੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਸਤੰਬਰ, 2022 ਨੂੰ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੌਰਾਨ ਸਰਕਾਰ ਭਰੋਸਗੀ ਮਤਾ ਲਿਆਵੇਗੀ। ਭਗਵੰਤ ਮਾਨ ਟਵੀਟ ਕਰਦਿਆ ਲਿਖਿਆ ਕਿ, 'ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..!'