ਬਠਿੰਡਾ ਦੇ ਸਰਕਾਰੀ ਸਕੂਲ ਵਿੱਚ PTM ਪ੍ਰੋਗਰਾਮ ਤਹਿਤ ਐਸ.ਡੀ.ਐਮ ਨੇ ਕੀਤਾ ਦੌਰਾ ਚੰਡੀਗੜ੍ਹ:ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਮਿਲਣੀਆਂ ਦਾ ਪ੍ਰੋਗਰਾਮ (PTM in government schools of Punjab) ਹੋਇਆ। ਇਹ ਮਿਲਣੀਆਂ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਦੇ ਸਮੇਂ ਅਨੁਸਾਰ ਹੋਈਆਂ। ਜਿਸ ਵਿੱਚ ਬੱਚਿਆਂ ਦੀ ਪੜ੍ਹਾਈ ਸਬੰਧੀ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਨੇ ਇੱਕ ਦੂਜੇ ਨਾਲ ਸੁਝਾਅ ਸਾਂਝੇ ਕੀਤੇ।
PTM ਪ੍ਰੋਗਰਾਮ ਤਹਿਤ ਪਟਿਆਲਾ ਦੇ ਸਰਕਾਰੀ ਸਕੂਲ ਪਹੁੰਚੇ, ਸੀਐੱਮ ਭਗਵੰਤ ਮਾਨ:-ਪੰਜਾਬ ਦੇ ਸਿੱਖਿਆ ਮਾਡਲ ਨੂੰ ਸੁਚਾਰੂ ਬਣਾਉਣ ਅਤੇ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਮਾਡਲ ਟਾਊਨ, ਪਟਿਆਲਾ ਦੇ (CM Mann In Patiala Schools) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (government schools of Punjab) ਸਕੂਲ ਵਿੱਚ ਪਹੁੰਚੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਅੰਮ੍ਰਿਤਸਰ ਦੇ ਸਰਕਾਰੀ ਸਕੂਲ ਵਿੱਚ PTM ਹੋਈ ਮਾਡਲ ਟਾਊਨ, ਪਟਿਆਲਾ ਦੇ ਸਕੂਲ ਦੇ ਵਿਦਿਆਰਥੀਆਂ ਨੇ ਸੀਐਮ ਮਾਨ ਅਤੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦਾ ਫੁੱਲਾਂ ਨਾਲ ਸਵਾਗਤ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਵੱਲੋਂ ਸਰਕਾਰੀ ਸਕੂਲ ਵੱਲ ਧਿਆਨ ਦੇਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮਾਪਿਆਂ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਖਿਆ ਦੇ ਸੁਧਾਰ ਲਈ ਅਜਿਹਾ ਕਦਮ ਚੁੱਕਿਆ ਹੈ।
ਲੁਧਿਆਣਾ ਵਿੱਚ ਸਰਕਾਰੀ ਸਕੂਲ ਸਟਾਫ ਵੱਲੋਂ ਬੱਚਿਆਂ ਦੇ ਮਾਪਿਆਂ ਦਾ ਖਾਸ ਸਵਾਗਤ :-ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ PTM ਪ੍ਰੋਗਰਾਮ ਤਹਿਤ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਿਟਰੀ ਰੋਡ ਵਿੱਚ ਸਕੂਲ ਸਟਾਫ ਵੱਲੋਂ ਬੱਚਿਆਂ ਦੇ ਮਾਪਿਆਂ ਦਾ ਖਾਸ ਸਵਾਗਤ ਕੀਤਾ ਗਿਆ। ਇਥੇ ਦੋ ਸੈਕਸ਼ਨ ਦੇ ਵਿੱਚ ਮਾਪਿਆਂ ਤੇ ਅਧਿਆਪਕਾਂ ਦੀ ਮਿਲਣੀ ਕਰਵਾਈ ਗਈ। ਉੱਥੇ ਹੀ ਅਧਿਆਪਕਾਂ ਨੇ ਵੀ ਮਾਪਿਆਂ ਦੇ ਨਾਲ ਗੱਲਬਾਤ ਕੀਤੀ, ਉਨ੍ਹਾਂ ਦੇ ਬੱਚਿਆਂ ਦੀ ਤਰੱਕੀ ਬਾਰੇ ਦੱਸਿਆ ਅਤੇ ਨਾਲ ਹੀ ਸੁਝਾਅ ਵੀ ਦਿੱਤੇ ਕਿ ਬੱਚਿਆਂ ਨੂੰ ਹੋਰ ਬਿਹਤਰ ਕਿਵੇਂ ਬਣਿਆ ਜਾ ਸਕਦਾ ਹੈ।
ਬਰਨਾਲਾ ਵਿੱਚ PTM ਪ੍ਰੋਗਰਾਮ ਤਹਿਤ ਉੱਚ ਅਧਿਕਾਰੀਆਂ ਨੇ ਸਕੂਲਾਂ ਦਾ ਕੀਤਾ ਦੌਰਾ ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਵਿੱਚ ਡਿਪਟੀ ਕਮਿਸ਼ਨਰ ਵਿਸ਼ੇਸ਼ ਤੌਰ ਉੱਤੇ ਪਹੁੰਚੇ:-ਪੰਜਾਬ ਸਰਕਾਰ ਵੱਲੋਂ ਮੈਗਾ ਮਾਪੇ ਮਿਲਨੀ ਤਹਿਤ ਹੁਸ਼ਿਆਰਪੁਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿੱਚ ਵੱਡੇ ਪੱਧਰ ਉੱਤੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਮੀਟਿੰਗ ਦਾ ਆਯੋਜਨ ਸਕੂਲ ਪ੍ਰਿੰਸੀਪਲ ਲਲਿਤਾ ਅਰੋੜਾ ਦੀ ਅਗਵਾਈ ਵਿੱਚ ਕੀਤਾ ਗਿਆ। ਜਿਸ ਵਿਚ ਬੜੀ ਉਤਸ਼ਾਹ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ। ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਪਹੁੰਚੇ। ਜਿਨ੍ਹਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਸਕੂਲ ਦੇ ਪ੍ਰਬੰਧਾਂ ਨੂੰ ਦੇਖਕੇ ਡਿਪਟੀ ਕਮਿਸ਼ਨਰ ਪੂਰੀ ਤਰ੍ਹਾਂ ਨਾਲ ਹੈਰਾਨ ਰਹਿ ਗਏ।
ਜਲੰਧਰ PTM ਵਿੱਚ ਪਹੁੰਚ ਮਾਪਿਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ:-ਪੰਜਾਬ ਦੇ ਸਕੂਲਾਂ ਵਿੱਚ PTM ਪ੍ਰੋਗਰਾਮ ਤਹਿਤ ਜਲੰਧਰ ਦੇ ਨਹਿਰੂ ਗਾਰਡਨ ਸਕੂਲ ਵਿਚ PTM ਪ੍ਰੋਗਰਾਮ ਆਯੋਜਨ ਕੀਤਾ ਗਿਆ। ਇਸ PTM ਨੂੰ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਵੱਲੋਂ ਖੂਬ ਸਲਾਹਾ ਗਿਆ। ਇਸ ਮੀਟਿੰਗ ਦੌਰਾਨ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਸੀ ਕਿ ਉਹ ਹਰ ਵਾਰ ਬੱਚਿਆਂ ਦੀ PTM ਉੱਤੇ ਆਉਂਦੇ ਹਨ, ਪਰ ਇਸ ਵਾਰ PTM ਕਾਫੀ ਅਲੱਗ ਹੈ। ਉਹਨਾਂ ਕਿਹਾ ਕਿ ਇਸ ਵਾਰ ਇੱਥੇ ਲੱਗੀਆਂ ਪ੍ਰਦਰਸ਼ਨੀਆਂ ਪਹਿਲੀ ਵਾਰ ਲਗਾਈਆਂ ਗਈਆਂ ਹਨ, ਪੰਜਾਬ ਸਰਕਾਰ ਦਾ ਇਹ ਉਪਰਾਲਾ ਬੇਹੱਦ ਖਾਸ ਹੈ। ਕਿਉਂਕਿ ਇਸ ਨਾਲ ਅਧਿਆਪਕਾਂ ਅਤੇ ਮਾਪਿਆਂ ਦੀ ਮੀਟਿੰਗ ਨਾਲ ਇੱਕ ਪਾਸੇ ਆਪਸ ਵਿਚ ਇੱਕ ਵਿੱਦਿਆ ਦਾ ਤਾਲਮੇਲ ਹੁੰਦਾ ਹੈ।
ਬਰਨਾਲਾ ਵਿੱਚ PTM ਪ੍ਰੋਗਰਾਮ ਤਹਿਤ ਉੱਚ ਅਧਿਕਾਰੀਆਂ ਨੇ ਸਕੂਲਾਂ ਦਾ ਕੀਤਾ ਦੌਰਾ:-ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ PTM ਹੋਈਆਂ। ਜਿਨ੍ਹਾਂ ਮੀਟਿੰਗਾਂ ਦਾ ਦੌਰਾ ਕਰਨ ਲਈ ਐਸ.ਡੀ.ਐਮ ਗੋਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਅਤੇ ਮਾਪਿਆਂ ਨੂੰ ਮਿਲੇ। ਇਸ ਮੌਕੇ ਐਸ.ਡੀ.ਐਮ ਗੋਪਾਲ ਸਿੰਘ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਨੂੰ ਘੱਟ ਕਰਨ ਦਾ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ। ਜਿਸ ਸਦਕਾ ਬੱਚਿਆਂ ਦੇ ਸਕੂਲ ਅਤੇ ਘਰ ਦੇ ਵਿਵਹਾਰ, ਪੜ੍ਹਾਈ, ਹੁਨਰ ਪ੍ਰਤੀ ਪਤਾ ਲੱਗਦਾ ਹੈ।
ਬਠਿੰਡਾ ਦੇ ਸਰਕਾਰੀ ਸਕੂਲ ਵਿੱਚ PTM ਪ੍ਰੋਗਰਾਮ ਤਹਿਤ ਐਸ.ਡੀ.ਐਮ ਨੇ ਕੀਤਾ ਦੌਰਾ:-ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ PTM ਪ੍ਰੋਗਰਾਮ ਤਹਿਤ ਬਠਿੰਡਾ ਦੇ ਸਰਕਾਰੀ ਕੰਨਿਆ ਸਕੂਲ ਮਾਲ ਰੋਡ ਵਿੱਚ ਵੀ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ PTM ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀ ਐਸ.ਡੀ.ਐਮ ਸਾਰਨ ਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਅਜਿਹਾ ਪਲੇਟਫਾਰਮ ਤਿਆਰ ਕੀਤਾ ਗਿਆ ਹੈ। ਜਿੱਥੇ ਵਿਦਿਆਰਥੀ ਅਧਿਆਪਕ ਅਤੇ ਮਾਪੇ ਇੱਕ ਮੰਚ ਉੱਤੇ ਇਕੱਠੇ ਹੋ ਕੇ ਆਪਣੀ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰ ਸਕਦੇ ਹਨ। ਇਸ ਦੌਰਾਨ ਐਸ.ਡੀ.ਐਮ ਸਾਰਨ ਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਜੋ ਵੀ ਜ਼ਿਲ੍ਹਾ ਪੱਧਰ ਉੱਪਰ ਕੋਈ ਵੀ ਮੁਸ਼ਕਲ ਦਾ ਹੱਲ ਹੋ ਸਕਦਾ ਹੈ, ਉਸ ਸਬੰਧੀ ਮੌਕੇ ਉੱਤੇ ਹੀ ਫੈਸਲਾ ਲਿਆ ਜਾ ਰਿਹਾ ਹੈ। ਪਰ ਜੋ ਮੁਸ਼ਕਿਲਾਂ ਸੂਬਾ ਪੱਧਰ ਉੱਪਰ ਆ ਰਹੀ ਹੈ, ਉਸ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿਖ ਕੇ ਭੇਜਿਆ ਜਾ ਰਿਹਾ ਹੈ।
ਸਰਕਾਰੀਸਕੂਲ ਗੜ੍ਹਸ਼ੰਕਰ ਵਿੱਚ PTM ਦੌਰਾਨ ਸਕੂਲ ਦੇ ਪ੍ਰਿੰਸੀਪਲ ਦੀ ਸਿਲਾਘਾ ਹੋਈ :-ਗੜ੍ਹਸ਼ੰਕਰ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੁਰਾ ਸਿੰਘ ਸਕੂਲ ਵਿਖੇ PTM ਕਰਵਾਈ ਗਈ। ਇਸ ਮੌਕੇ ਬੱਚਿਆਂ ਦੇ ਮਾਪਿਆਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਗੱਲਬਾਤ ਕਰਦੇ ਹੋਏ ਬੱਚਿਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਦੀ ਅਤੇ ਸਕੂਲ ਸਟਾਫ ਦੀ ਸ਼ਲਾਘਾ ਵੀ ਕੀਤੀ ਗਈ। ਪਿੰਡ ਸਲੇਮਪੁਰ ਦੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਸਟਾਫ ਬੱਚਿਆਂ ਨੂੰ ਪੜਾਈ ਵਿੱਚ ਕਾਫੀ ਮਿਹਨਤ ਕਰਵਾਉਦਾ ਹੈ। ਇਸ ਤੋਂ ਬਾਅਦ ਬੱਚੇ ਵੀ ਵਧੀਆਂ ਪ੍ਰਾਪਤੀਆਂ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੋਸ਼ਨ ਕਰਦੇ ਹਨ। ਉਨ੍ਹਾਂ ਖਾਸ ਕਰਕੇ ਸਕੂਲ ਦੇ ਪ੍ਰਿੰਸੀਪਲ ਕ੍ਰਿਪਾਲ ਸਿੰਘ ਦਾ ਧੰਨਵਾਦ ਕੀਤਾ ਜੋ ਕਿ ਵਧੀਆ ਤਰੀਕੇ ਨਾਲ ਸਕੂਲ ਨੂੰ ਚਲਾ ਰਹੇ ਹਨ।
ਸਰਕਾਰੀ ਗਰਲਜ਼ ਸਕੂਲ ਮੋਗਾ ਵਿੱਚ ਮਾਪਿਆ ਵੱਲੋਂ ਸਰਕਾਰ ਦੀ ਸਲਾਘਾ:- ਸੀਐੱਮ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਗਰਲਜ਼ ਸਕੂਲ ਮੋਗਾ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ PTM ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਸੀ। ਇਸ ਦੌਰਾਨ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਮਾਪਿਆਂ ਅਤੇ ਹੋਰ ਬੱਚਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਅਜਿਹੇ ਪ੍ਰੋਗਰਾਮ ਸਮੇਂ-ਸਮੇਂ 'ਤੇ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਅਤੇ ਮਾਪਿਆਂ ਦਾ ਮੇਲ ਵੱਧਦਾ ਜਾ ਸਕੇ।
ਅੰਮ੍ਰਿਤਸਰ ਦੇ ਸਰਕਾਰੀ ਸਕੂਲ ਵਿੱਚ PTM ਹੋਈ:ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ PTM ਪ੍ਰੋਗਰਾਮ ਤਹਿਤ ਅੰਮ੍ਰਿਤਸਰ ਦੇਸਰਕਾਰੀ ਸਕੂਲ ਰਣਜੀਤ ਐਵੀਨਿਉ ਵਿੱਚ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ PTM ਹੋਈ। ਜਿਸ ਵਿੱਚ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਅੱਜ ਛੁੱਟੀਆਂ ਤੋਂ ਪਹਿਲਾਂ ਬੱਚਿਆਂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਨ ਲਈ ਮੈਗਾ PTM ਰੱਖੀ ਗਈ ਹੈ। ਜਿਸ ਤਹਿਤ ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਪਰਿਵਾਰ ਨਾਲ ਗੱਲਬਾਤ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਸਕੂਲ ਵਿੱਚ ਜੋ ਬੱਚੇ ਪੜ੍ਹਾਈ ਵਿਚ ਕਮਜ਼ੋਰ ਹਨ, ਉਸਦੇ ਮਾਤਾ-ਪਿਤਾ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਜ਼ਰੂਰ ਦੇਣ ਲਈ ਵੀ ਕਿਹਾ ਜਾ ਰਿਹਾ ਹੈ।
ਇਹ ਵੀ ਪੜੋ:ਪੰਜਾਬ ਦੇ ਸਕੂਲਾਂ 'ਚ ਮੈਗਾ PTM: ਸਰਕਾਰੀ ਸਕੂਲ 'ਚ CM ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ, ਬੱਚਿਆਂ ਤੇ ਮਾਪਿਆਂ ਨਾਲ ਕੀਤੀ ਮੁਲਾਕਾਤ