ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਦੇ ਲਈ ਅਤੇ ਮਰੀਜ਼ਾਂ ਦੀ ਸਹੀ ਸਾਂਭ-ਸੰਭਾਲ ਕਰਨ ਦੇ ਲਈ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਵਿਜੈ ਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰ ਵਜੋਂ ਵਰਤਿਆ ਜਾਵੇਗਾ, ਜਿਸ ਦੇ ਲਈ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਹੈ। ਸੰਗਰੂਰ ਦੇ ਅਧੀਨ ਪੈਂਦੇ ਘਾਬਦਾਂ ਪਿੰਡ ਵਿਖੇ ਬਣੇ ਮੈਰੀਟੋਰੀਅਸ ਸਕੂਲ ਨੂੰ ਆਈਸੋਲੇਸ਼ਨ ਸੈਂਟਰ ਬਣਾਇਆ ਗਿਆ, ਜਿਸ ਦਾ ਸਿੱਖਿਆ ਮੰਤਰੀ ਸਿੰਗਲਾ ਵੱਜੋਂ ਅੱਜ ਦੌਰਾ ਕੀਤਾ ਗਿਆ।