ਚੰਡੀਗੜ੍ਹ : ਕੋਵਿਡ-19 ਸੰਕਟ ਦੇ ਮੱਦੇਨਜ਼ਰ ਕੈਪਟਨ ਸਰਕਾਰ ਵੱਲੋਂ ਸਥਾਪਤ ਕੀਤੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਮਿਲਕਫੈਡ ਪੰਜਾਬ ਵੱਲੋਂ 20.34 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮਿਲਕਫੈਡ ਵੱਲੋਂ ਪਾਏ ਗਏ ਇਸ ਯੋਗਦਾਨ ਵਿੱਚ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਵੱਲੋਂ 51 ਹਜ਼ਾਰ ਰੁਪਏ ਅਤੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਸੱਤ ਦਿਨ ਦੀ ਤਨਖਾਹ ਅਤੇ ਬਾਕੀ ਸਾਰੇ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਦਾਨ ਕਰਨ ਬਦਲੇ 19,83,850 ਰੁਪਏ ਜੁਟਾਏ ਗਏ ਹਨ। ਮਿਲਕਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਕੁੱਲ 20,34,850 ਰੁਪਏ ਦਾਨ ਕੀਤੇ ਗਏ।
ਮਿਲਕਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ 20.34 ਲੱਖ ਰੁਪਏ ਦਾ ਯੋਗਦਾਨ - ਮਿਲਕਫੈਡ
ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਮਿਲਕਫੈਡ ਪੰਜਾਬ ਵੱਲੋਂ 20.34 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਜਿਸ ਵਿੱਚ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਵੱਲੋਂ 51,000 ਰੁਪਏ, ਐਮ.ਡੀ. ਵੱਲੋਂ ਸੱਤ ਦਿਨ ਦੀ ਤਨਖਾਹ ਤੇ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਨਾਲ 19.83 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ।
ਫ਼ੋਟੋ
ਸਹਿਕਾਰਤਾ ਮੰਤਰੀ ਨੇ ਮਿਲਕਫੈਡ ਦੇ ਚੇਅਰਮੈਨ, ਐਮ.ਡੀ. ਸਣੇ ਸਾਰੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਦੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਕਰਫਿਊ/ਲੌਕਡਾਊਨ ਦੀਆਂ ਬੰਦਿਸ਼ਾਂ ਦੇ ਚਲਦਿਆਂ ਮਿਲਕਫੈਡ ਵੱਲੋਂ ਪਹਿਲਾਂ ਹੀ ਦੁੱਧ ਸਣੇ ਹੋਰ ਜ਼ਰੂਰੀ ਡੇਅਰੀ ਉਤਪਾਦਾਂ ਦੀ ਘਰ-ਘਰ ਸਪਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।