ਚੰਡੀਗੜ੍ਹ:ਮਾਈਨਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਕੋਰਟ ਨੇ ਜ਼ਿਲ੍ਹਾ ਸਰਵੇਖਣ ਦੀ ਰਿਪੋਰਟ ਆਉਣ ਤੋਂ ਬਾਅਦ ਲੁਧਿਆਣਾ ਵਿੱਚ ਵੀ ਮਾਈਨਿੰਗ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਸਰਕਾਰ ਨੇ ਅਦਾਲਤ ਵਿੱਚ ਜਾਣਕਾਰੀ ਦਿੱਤੀ ਹੈ ਕਿ ਹੁਣ ਪੰਜਾਬ 'ਚ 4 ਥਾਵਾਂ 'ਤੇ ਮਾਈਨਿੰਗ ਹੋ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮਾਈਨਿੰਗ ਲਈ ਦਿੱਤੇ ਗਏ ਟੈਂਡਰ ਵੀ ਵਾਪਸ ਲੈ ਲਏ ਗਏ ਹਨ।
ਇਹ ਵੀ ਪੜੋ:26 ਜਨਵਰੀ ਤੋਂ ਪਹਿਲਾਂ ਬਠਿੰਡਾ 'ਚ ਕੰਧਾਂ 'ਤੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਸੀਐਮ ਮਾਨ ਨੂੰ ਮੁੜ ਧਮਕੀ !
ਸਰਕਾਰ ਨੇ ਟੈਂਡਰ ਲਏ ਵਾਪਸ:ਮਾਈਨਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਰਮੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜੋ ਟੈਂਡਰ ਜਾਰੀ ਕੀਤੇ ਗਏ ਹਨ ਉਹ ਹੁਣ ਵਾਪਿਸ ਲੈ ਲਏ ਗਏ ਹਨ। ਹੁਣ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿੱਚ ਵਧੀਆਂ ਹੋਈਆਂ ਰੇਤ ਅਤੇ ਬਜਰੀ ਦੀਆਂ ਕੀਮਤਾਂ ਵੀ ਘਟ ਸਕਦੀਆਂ ਹਨ।