ਪੰਜਾਬ

punjab

ETV Bharat / state

Stop Illegal Constructions : ਸੂਬੇ 'ਚ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਣ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਣ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣ ਲਈ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ।

Stop Illegal Constructions
Stop Illegal Constructions

By ETV Bharat Punjabi Team

Published : Sep 1, 2023, 9:53 PM IST

ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਵੱਖ ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਕੀਤੀ ਗਈ।

ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼:ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਹੋਰ ਮੁੱਦਿਆਂ 'ਤੇ ਚਰਚਾ: ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾਂ ਨੂੰ ਨਿਯਮਤ ਕਰਨ ਲਈ ਪੈਡਿੰਗ ਐਨਓਸੀ ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖ਼ਰਚਣ ਲਈ ਕਿਹਾ ਹੈ।


ਹਲਕੇ ਦੇ ਵਿਧਾਇਕਾਂ ਨੂੰ ਜਾਣੂ ਕਰਵਾਓ: ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ, ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। (ਪ੍ਰੈਸ ਨੋਟ)

ABOUT THE AUTHOR

...view details