ਪੰਜਾਬ

punjab

ETV Bharat / state

ਮੰਤਰੀ ਈਟੀਓ ਨੇ ਲਿਆ ਨਿਰਮਾਣ ਕਾਰਜਾਂ ਦਾ ਜਾਇਜ਼ਾ, ਕਿਹਾ ਸਰਕਾਰੀ ਫੰਡ ਨੇ ਲੋਕਾਂ ਦਾ ਪੈਸਾ,ਨਹੀਂ ਹੋਵੇਗਾ ਫਜ਼ੂਲ ਖ਼ਰਚੀ - ਵਧੀਆਂ ਸਪੈਸੀਫੀਕੇਸ਼ਨਾਂ ਨੂੰ ਇਸਤੇਮਾਲ ਦੇ ਲਈ ਸੁਝਾਅ

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜਨਤਕ ਕੰਮਾਂ ਦੀ (Minister ETO reviewed the construction works) ਮਿਆਰ ਸੁਧਾਰਨ ਦੇ ਮੰਤਵ ਨਾਲ ਟੰਗੋਰੀ ਵਿਖੇ ਹੌਟ ਮਿਕਸ ਪਲਾਂਟ ਦਾ ਦੌਰਾ ਕੀਤਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

Minister Harbhajan Singh ETO reviewed the disorderly operations at Banur
ਮੰਤਰੀ ਈਟੀਓ ਨੇ ਲਿਆ ਨਿਰਮਾਣ ਕਾਰਜਾਂ ਦਾ ਜਾਇਜ਼ਾ, ਕਿਹਾ ਸਰਕਾਰੀ ਫੰਡ ਨੇ ਲੋਕਾਂ ਦਾ ਪੈਸਾ,ਨਹੀਂ ਹੋਵੇਗਾ ਫਜ਼ੂਲ ਖ਼ਰਚੀ

By

Published : Dec 21, 2022, 6:59 PM IST

ਚੰਡੀਗੜ੍ਹ:ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਲਗਾਤਾਰ ਸਰਗਰਮ ਨਜ਼ਰ ਆ ਰਹੇ ਹਨ। ਇਸ ਦੇ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜਨਤਕ ਕੰਮਾਂ ਦੀ ਮਿਆਰ ਸੁਧਾਰਨ (Minister ETO reviewed the construction works) ਦੇ ਮੰਤਵ ਨਾਲ ਟੰਗੋਰੀ ਵਿਖੇ ਹੌਟ ਮਿਕਸ ਪਲਾਂਟ ਦਾ ਦੌਰਾ (Visit to Hot Mix Plant at Tangori) ਕੀਤਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

ਫੰਡ ਲੋਕਾਂ ਦਾ ਪੈਸਾ: ਇਸ ਮੌਕੇ ਗੱਲਬਾਤ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਲਈ ਜਾਰੀ (Released by the government for development works) ਕੀਤੇ ਜਾਂਦੇ ਫੰਡ ਲੋਕਾਂ ਦਾ ਪੈਸਾ ਹੈ ਅਤੇ ਇਸ ਦੀ ਪਾਰਦਰਸ਼ੀ ਤਰੀਕਿਆਂ ਨਾਲ ਵਰਤੋਂ ਕਰਕੇ ਮਿਆਰੀ ਵਿਕਾਸ ਕਾਰਜ ਯਕੀਨੀ ਬਣਾਏ ਜਾਣ।

ਮੰਤਰੀ ਈਟੀਓ ਨੇ ਲਿਆ ਨਿਰਮਾਣ ਕਾਰਜਾਂ ਦਾ ਜਾਇਜ਼ਾ, ਕਿਹਾ ਸਰਕਾਰੀ ਫੰਡ ਨੇ ਲੋਕਾਂ ਦਾ ਪੈਸਾ,ਨਹੀਂ ਹੋਵੇਗਾ ਫਜ਼ੂਲ ਖ਼ਰਚੀ

ਮੰਤਰੀ ਨੇ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਕੇ ਸੂਬੇ ਵਿਚ ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ(Minister ETO reviewed the construction works) ਜਾਵੇ। ਉਹਨਾਂ ਕਿਹਾ ਕਿ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ:ਰਾਜਾ ਵੜਿੰਗ ਨੇ ਕਾਂਗਰਸ ਨੂੰ ਦੱਸਿਆ ਕਮਰਸ਼ੀਅਲ ਪਾਰਟੀ, ਕੈਪਟਨ ਨੂੰ ਵਪਾਰੀ ਕਹਿ ਕੀਤਾ ਸੰਬੋਧਨ !



ਰੀਸਾਈਕਲਿੰਗ: ਮੰਤਰੀ ਹਰਭਜਨ ਸਿੰਘ ਈਟੀਓ ਨੇ ਕੰਮਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਵਧੀਆਂ ਸਪੈਸੀਫੀਕੇਸ਼ਨਾਂ ਨੂੰ ਇਸਤੇਮਾਲ ਦੇ ਲਈ (Tips for using the extended specifications) ਸੁਝਾਅ ਦਿੱਤੇ। ਉਹਨਾਂ ਨੇ ਕੰਮਾਂ ਦੀ ਲਾਗਤ ਨੂੰ ਘੱਟ ਕਰਨ ਲਈ ਰੀਸਾਈਕਲਿੰਗ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ । ਈਟੀਓ ਨੇ ਕਿਹਾ ਕਿ ਰੀਸਾਈਕਲਿੰਗ ਨਾਲ ਵਾਤਾਵਰਣ ਦੀ ਦੁਰਵਰਤੋਂ ਵੀ ਘੱਟ ਹੋਵੇਗੀ। ਉਹਨਾਂ ਨੇ ਪਲਾਂਟ ਉੱਤੇ ਮੌਜੂਦਾ ਲੈਬੋਰੇਟਰੀ ਦਾ ਵੀ ਜਾਇਜ਼ਾ ਲਿਆ।

ABOUT THE AUTHOR

...view details