ਚੰਡੀਗੜ੍ਹ:ਪੰਜਾਬ ਭਵਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ(Cabinet Minister Gurmeet Singh Meet Here) ਨੇ ਕਿਹਾ ਕਿ ਭਾਜਪਾ ਗੁਜਰਾਤ ਵਿੱਚ ਆਪ ਪਾਰਟੀ ਦੀ ਵੱਧ ਰਹੀ ਲੋਕਪ੍ਰਿਅਤਾ (Growing popularity of AAP in Gujarat) ਤੋਂ ਬੇਚੈਨ ਹੈ ਅਤੇ ਉਹ ਗੁਜਰਾਤ ਚੋਣਾਂ ਵਿੱਚ ਸਾਹਮਣੇ ਦਿਖ ਰਹੀ ਹਾਰ ਤੋਂ ਬਚਣ ਲਈ ਸਸਤੇ ਅਤੇ ਕੋਝੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਭਾਜਪਾ ਦੇ ਸ਼ਾਸਕ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦੀ ਦਰ ਕਿਤੇ ਘੱਟ ਹੈ।
ਕਾਨੂੰਨ ਦੀ ਸਥਿਤੀ ਬਰਕਰਾਰ: ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਨਕਾਰਦਿਆਂ (Rejecting Amit Shahs statement) ਪੰਜਾਬ ਦੇ ਕੈਬਿਨਟ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ (Law and order situation maintained) ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਮਾਫੀਆ ਤੇ ਗੈਂਗਸਟਰ ਕਲਚਰ (Gangster culture) ਦੇ ਖਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ, ਜਿਨ੍ਹਾਂ ਨੂੰ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਆਪਣੇ ਸ਼ਾਸਨ ਦੌਰਾਨ ਪੁਸ਼ਤਪਨਾਹੀ ਦਿੱਤੀ। ਇਸ ਮੁਹਿੰਮ ਤਹਿਤ ਸੂਬੇ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 402 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 363 ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ:ਗੰਨ ਕਲਚਰ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ,ਗਾਇਕਾਂ ਅਤੇ ਲੋਕਾਂ ਨੇ ਦਿੱਤੀ ਵੱਖ ਵੱਖ ਰਾਇ
ਨਸੀਆਰਬੀ ਦੀ ਰਿਪੋਰਟ: ਉਨ੍ਹਾਂ ਨੇ ਭਾਜਪਾ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਪੰਜਾਬ ਦੀ 'ਆਪ' ਸਰਕਾਰ ਵਿਰੁੱਧ ਭੱਦੀ ਮੁਹਿੰਮ (Nasty campaign against AAP government) ਨਾ ਚਲਾਉਣ ਲਈ ਸੁਚੇਤ ਕਰਦਿਆਂ ਕਿਹਾ ਕਿ 2018 ਤੋਂ 2021 ਤੱਕ ਦੇਸ਼ ਵਿੱਚ ਹਿੰਸਾ ਦੇ ਮਾਮਲਿਆਂ ਨਾਲ ਸਬੰਧਤ ਐਨਸੀਆਰਬੀ ਦੀ ਰਿਪੋਰਟ ਅਨੁਸਾਰ ਪੰਜਾਬ ਗੰਨ ਅਤੇ ਵਿਸਫੋਟ ਨਾਲ ਜੁੜੀ ਹਿੰਸਾ ਦੇ ਮਾਮਲਿਆਂ ਦੀ ਗਿਣਤੀ ਵਿੱਚ 15ਵੇਂ ਸਥਾਨ 'ਤੇ ਹੈ ਅਤੇ ਹਰਿਆਣਾ ਅਤੇ ਰਾਜਸਥਾਨ ਨਾਲੋਂ ਕਿਤੇ ਬਿਹਤਰ ਸਥਿਤੀ ਵਿੱਚ ਹੈ।