ਚੰਡੀਗੜ੍ਹ: ਮੋਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਮੋਹਾਲੀ ਅਦਾਲਤ ਨੇ ਝਟਕਾ ਦਿੰਦੇ ਹੋਏ ਉਨ੍ਹਾਂ ਖਿਲਾਫ਼ ਗੈਰ-ਜ਼ਮਾਨਤ ਵਾਰੰਟ ਜਾਰੀ ਕਰ ਦਿੱਤੇ ਹਨ। ਮੋਹਾਲੀ ਅਦਾਲਤ ਨੇ ਸੈਣੀ ਨੂੰ 25 ਤਰੀਕ ਤੱਕ ਗ੍ਰਿਫ਼ਤਾਰ ਕਰਨ ਲਈ ਥਾਣਾ ਮਟੌਰ ਦੇ ਮੁਖੀ ਨੂੰ ਨਿਰਦੇਸ਼ ਦਿੱਤੇ ਹਨ।
ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਵੱਡਾ ਝਟਕਾ, ਗ਼ੈਰ-ਜ਼ਮਾਨਤੀ ਵਾਰੰਟ ਜਾਰੀ
ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਮੋਹਾਲੀ ਅਦਾਲਤ ਨੇ ਝਟਕਾ ਦਿੰਦੇ ਹੋਏ ਉਨ੍ਹਾਂ ਖਿਲਾਫ਼ ਗੈਰ-ਜ਼ਮਾਨਤ ਵਾਰੰਟ ਜਾਰੀ ਕਰ ਦਿੱਤੇ ਹਨ। ਮੋਹਾਲੀ ਅਦਾਲਤ ਨੇ ਸੈਣੀ ਨੂੰ 25 ਤਰੀਕ ਤੱਕ ਗ੍ਰਿਫ਼ਤਾਰ ਕਰਨ ਲਈ ਥਾਣਾ ਮਟੌਰ ਦੇ ਮੁਖੀ ਨੂੰ ਨਿਰਦੇਸ਼ ਦਿੱਤੇ ਹਨ।
ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਵੱਡਾ ਝਟਕਾ, ਗ਼ੈਰ-ਜ਼ਮਾਨਤੀ ਵਾਰੰਟ ਜਾਰੀ
ਦੱਸੇ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅਗਾਊਂ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪਰ ਉਨ੍ਹਾਂ ਦੇ ਵਕੀਲਾਂ ਵੱਲੋਂ ਲਾਈ ਪਟੀਸ਼ਨ ਵਿੱਚ ਕੁਝ ਦਸਤਾਵੇਜ਼ਾਂ ਦੀ ਕਮੀ ਰਹਿ ਗਈ ਸੀ, ਜਿਸ ਕਾਰਨ ਹੁਣ ਸੈਣੀ ਨੂੰ ਮੁੜ ਪਟੀਸ਼ਨ ਦਾਇਰ ਕਰਨੀ ਹੋਵੇਗੀ।