ਚੰਡੀਗੜ੍ਹ: ਮੋਹਾਲੀ ਪੁਲਿਸ ਨੂੰ ਕਤਲ ਮਾਮਲੇ ਵਿੱਚ ਗੈਂਗਸਟਰ ਅਨਿਲ ਬਿਸ਼ਨੋਈ ਦੀ ਤਲਾਸ਼ ਵੱਡੇ ਲੰਮੇਂ ਸਮੇਂ ਤੋਂ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਿਤ ਇਹ ਗੈਂਗਸਟਰ, ਅਨਿਲ ਬਿਸ਼ਨੋਈ ਮੋਹਾਲੀ ਵਿੱਚ ਲੁਕਿਆ ਬੈਠਾ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਵੱਖ-ਵੱਖ ਟੀਮਾਂ ਬਣਾ ਕੇ ਗੈਂਗਸਟਰ ਨੂੰ ਕਾਬੂ ਕਰਨ ਲਈ ਕਾਰਵਾਈ ਵਿੱਢੀ।
ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ:ਪੁਲਿਸ ਮੁਤਾਬਿਕ ਗੈਂਗਸਟਰ ਦੀ ਲੋਕੇਸ਼ਨ ਸਬੰਧੀ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਮੌਕੇ 'ਤੇ ਮੌਜੂਦ ਪੁਲਿਸ ਟੀਮ ਨੇ ਜਦੋਂ ਅਨਿਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਸਾਹਮਣੇ ਤੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਅਜਿਹੇ 'ਚ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ।ਇਸ ਦੌਰਾਨ ਗੈਂਗਸਟਰ ਅਨਿਲ ਬਿਸ਼ਨੋਈ ਦੇ ਪੈਰ ਵਿੱਚ ਗੋਲੀ ਲੱਗੀ। ਉਸ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਅਨਿਲ ਬਿਸ਼ਨੋਈ ਪੰਜਾਬ ਦੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਦਾ ਰਹਿਣ ਵਾਲਾ ਹੈ।