ਪੰਜਾਬ

punjab

ਸਕੂਲਾਂ ਦੇ ਫ਼ੀਸ ਮਾਮਲੇ 'ਤੇ ਹੁਣ ਸੋਮਵਾਰ ਨੂੰ ਹੋਵੇਗੀ ਸੁਣਵਾਈ

By

Published : Jun 12, 2020, 7:06 PM IST

Updated : Jun 12, 2020, 8:36 PM IST

ਪੰਜਾਬ ਦੇ ਨਿੱਜੀ ਸਕੂਲਾਂ ਵੱਲੋਂ ਫੀਸ ਵਸੂਲਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਚਾਰ ਘੰਟੇ ਇਸ ਮਾਮਲੇ 'ਤੇ ਸੁਣਵਾਈ ਹੋਈ। ਜਿੱਥੇ ਪ੍ਰਾਈਵੇਟ ਸਕੂਲ ਤੇ ਪੰਜਾਬ ਸਰਕਾਰ ਵੱਲੋਂ ਆਪਣਾ ਪੱਖ ਰੱਖਿਆ ਗਿਆ।

ਐਡਵੋਕੇਟ ਜਨਰਲ ਅਤੁਲ ਨੰਦਾ
ਐਡਵੋਕੇਟ ਜਨਰਲ ਅਤੁਲ ਨੰਦਾ

ਚੰਡੀਗੜ੍ਹ: ਪੰਜਾਬ ਦੇ ਨਿੱਜੀ ਸਕੂਲਾਂ ਵੱਲੋਂ ਫੀਸ ਵਸੂਲਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਹੋਈ। ਜ਼ਿਕਰਯੋਗ ਹੈ ਕਿ ਮਾਮਲੇ ਦੀ ਸੁਣਵਾਈ 'ਚ ਅੱਜ ਵੀ ਕੋਈ ਫੈਸਲਾ ਨਹੀਂ ਹੋ ਸਕਿਆ। ਹੁਣ ਸੋਮਵਾਰ ਨੂੰ ਫਿਰ ਤੋਂ ਸੁਣਵਾਈ ਹੋਵੇਗੀ। ਜਿੱਥੇ ਹੁਣ ਮਾਪਿਆਂ ਦੇ ਵੱਲੋਂ ਆਪਣਾ ਪੱਖ ਰੱਖਿਆ ਜਾਵੇਗਾ।

ਵੀਡੀਓ

ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਚਾਰ ਘੰਟੇ ਇਸ ਮਾਮਲੇ ਤੇ ਸੁਣਵਾਈ ਹੋਈ। ਜਿੱਥੇ ਪ੍ਰਾਈਵੇਟ ਸਕੂਲ ਤੇ ਪੰਜਾਬ ਸਰਕਾਰ ਵੱਲੋਂ ਆਪਣਾ ਪੱਖ ਰੱਖਿਆ ਗਿਆ, ਤੇ ਪੰਜਾਬ ਸਰਕਾਰ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਕਿ ਉਹ ਆਪਣਾ ਸਰਕੁਲਰ ਕਿਸੇ ਵੀ ਕੀਮਤ ਉੱਤੇ ਵਾਪਸ ਨਹੀਂ ਲੈਣਗੇ।

ਹੁਣ ਇਸ ਮਾਮਲੇ ਵਿੱਚ ਸੋਮਵਾਰ ਨੂੰ ਮਾਪਿਆਂ ਵੱਲੋਂ ਆਪਣਾ ਪੱਖ ਰੱਖਿਆ ਜਾਵੇਗਾ। ਮਾਮਲੇ ਦੀ ਸੁਣਵਾਈ ਦੁਪਹਿਰ 2:15 ਵਜੇ ਹੋਵੇਗੀ ਨਾਲ ਹੀ ਮੰਗਲਵਾਰ ਤੇ ਵੀਰਵਾਰ ਨੂੰ ਵੀ ਮਾਮਲੇ ਦੇ 'ਚ ਸੁਣਵਾਈ ਕੀਤੀ ਜਾਵੇਗੀ। ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਿਹਾ ਕਿ ਕੋਰੋਨਾ ਦੇ ਹਾਲਾਤ ਦੇ ਦੌਰਾਨ ਜਾਂ ਅਜਿਹੇ ਕਈ ਤਰ੍ਹਾਂ ਦੇ ਹਾਲਾਤਾਂ ਤੇ ਅਤੇ ਸਰਕਾਰ ਕੋਲ ਇੰਨੀ ਪਾਵਰ ਹੁੰਦੀ ਹੈ ਕਿ ਉਹ ਲੋਕਾਂ ਦੇ ਹਿੱਤਾਂ ਨੂੰ ਵੇਖਦੇ ਹੋਏ ਫੈਸਲਾ ਲੈ ਸਕਣ।

Last Updated : Jun 12, 2020, 8:36 PM IST

ABOUT THE AUTHOR

...view details