ਪੰਜਾਬ

punjab

ETV Bharat / state

ਕਰਫਿਊ ਦੌਰਾਨ ਨਸ਼ਾ ਛਡਾਊ ਕੇਂਦਰਾਂ 'ਚ 26 ਹਜ਼ਾਰ ਤੋਂ ਵੱਧ ਮਰੀਜ਼ ਰਜਿਸਟਰਡ ਹੋਏ: ਸਿੱਧੂ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਕਰਫਿਊ ਦੌਰਾਨ 26,000 ਤੋਂ ਵੱਧ ਦੀ ਗਿਣਤੀ ਵਿਚ ਨਵੇਂ ਨਸ਼ਾ-ਪੀੜ੍ਹਤ ਸ਼ਾਮਲ ਹੋ ਗਏ ਹਨ।

ਫ਼ੋਟੋ।
ਫ਼ੋਟੋ।

By

Published : Apr 14, 2020, 9:23 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਕਰਫਿਊ ਦੌਰਾਨ 26,000 ਤੋਂ ਵੱਧ ਦੀ ਗਿਣਤੀ ਵਿਚ ਨਵੇਂ ਨਸ਼ਾ-ਪੀੜ੍ਹਤ ਸ਼ਾਮਲ ਹੋ ਗਏ ਹਨ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵੱਲੋਂ ਹਰ ਜ਼ਿਲ੍ਹੇ ਵਿਚ ਮਰੀਜ਼ਾਂ ਦੇ ਇਲਾਜ ਲਈ ਲਗਾਤਾਰ ਦਵਾਈਆਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਪੱਧਰ 'ਤੇ ਇਲਾਜ ਸੇਵਾਵਾਂ ਪ੍ਰਭਾਵਿਤ ਨਾ ਹੋਣ। ਇਸ ਦਾ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।

ਕਰਫਿਊ ਦੌਰਾਨ ਨਸ਼ਾ ਛਡਾਊ ਕੇਂਦਰਾਂ 'ਚ 26 ਹਜ਼ਾਰ ਤੋਂ ਵੱਧ ਮਰੀਜ਼ ਰਜਿਸਟਰਡ

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਸਰਕਾਰੀ ਹਸਪਤਾਲਾਂ ਵਿਚ ਕਰੋਨਾ ਵਾਇਰਸ ਸਬੰਧੀ ਪੁਖਤਾ ਪ੍ਰਬੰਧਾਂ ਤੋਂ ਇਲਾਵਾ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਨਵੇਂ ਨਸ਼ਾ-ਪੀੜ੍ਹਤ ਮਰੀਜ਼ਾਂ ਨੂੰ ਰਜਿਸਟਰਡ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਮਹਿਜ਼ 20 ਦਿਨ•ਾਂ ਵਿਚ ਹੀ 26,000 ਤੋਂ ਵੱਧ ਮਰੀਜ਼ ਰਜਿਸਟਰਡ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਹੈ ਜਿਸ ਦਾ ਪ੍ਰਭਾਵ ਨਸ਼ਾ-ਛੁਡਾਊ ਪ੍ਰੋਗਰਾਮ 'ਤੇ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਲਾਜ ਸੇਵਾਵਾਂ ਨਾ ਮਿਲਣ ਦੀ ਸੂਰਤ ਵਿਚ ਮਰੀਜ਼ ਦੇ ਇਲਾਜ ਛੱਡਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਮਰੀਜ਼ ਲਈ ਘਾਤਕ ਵੀ ਹੋ ਸਕਦਾ ਹੈ ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ।

ਕਰਫਿਊ ਦੌਰਾਨ ਨਸ਼ਾ ਛਡਾਊ ਕੇਂਦਰਾਂ 'ਚ 26 ਹਜ਼ਾਰ ਤੋਂ ਵੱਧ ਮਰੀਜ਼ ਰਜਿਸਟਰਡ

ਬਲਬੀਰ ਸਿੱਧੂ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਵੱਡੀ ਰਾਹਤ ਵਜੋਂ, ਪੰਜਾਬ ਸਰਕਾਰ ਨੇ 198 ਓਟ (ਓ.ਓ.ਟੀ.) ਕਲੀਨਿਕ, 35 ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ 108 ਲਾਇਸੰਸਸ਼ੁਦਾ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ + ਨਲੋਕਸੋਨ ਦਵਾਈਆਂ ਦੀ ਡੋਜ਼ ਘਰ ਲੈਜਾਣ ਦੀ ਸਹੂਲਤ ਦੇਣ ਦੀ ਮਨਜੂਰੀ ਦਿੱਤੀ ਹੈ।

ਕਰਫਿਊ ਦੌਰਾਨ ਨਸ਼ਾ ਛਡਾਊ ਕੇਂਦਰਾਂ 'ਚ 26 ਹਜ਼ਾਰ ਤੋਂ ਵੱਧ ਮਰੀਜ਼ ਰਜਿਸਟਰਡ

ਉਨ੍ਹਾਂ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ ਅਤੇ ਜੇਕਰ ਜਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੁੰਦੀ ਹੈ ਤਾਂ ਉਹ ਲਾਜ਼ਮੀ ਤੌਰ `ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।

ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕਰਫਿਊ ਅਤੇ ਲਾਕਡਾਊਨ ਦੇ ਇਸ ਸਮੇਂ ਦੌਰਾਨ, ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਨਸ਼ਿਆਂ ਦੀ ਆਦਤ ਤੋਂ ਛੁੱਟਕਾਰਾ ਪਾ ਸਕਣ।

ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਉਨ੍ਹਾਂ ਦੇ ਸਬੰਧਤ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਆਉਣ ਸਬੰਧੀ ਸਹੂਲਤ ਦੇਣ ਲਈ ਪੰਚਾਇੰਤਾਂ, ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨ ਸਭਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੁਮਰਾਹ ਨੌਜਵਾਨਾਂ ਨੂੰ ਮੁੜ ਰਾਹ 'ਤੇ ਪਾਇਆ ਜਾ ਸਕੇ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ।

ABOUT THE AUTHOR

...view details