ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੀ ਖ਼ਤਰਨਾਕ ਸਥਿਤੀ (Dangerous situation of stubble burning in Punjab) ਜੋ ਆਮ ਤੌਰ ’ਤੇ ਦੀਵਾਲੀ ਦੇ ਆਲੇ-ਦੁਆਲੇ ਪੈਦਾ ਹੁੰਦੀ ਹੈ, ਇਸ ਵਾਰ ਵੀ ਪੈਦਾ ਹੋ ਰਹੀ ਹੈ। ਜਿੱਥੇ 29 ਅਕਤੂਬਰ ਦਿਨ ਐਤਵਾਰ ਨੂੰ ਪਰਾਲੀ ਸਾੜਨ ਦੇ 1068 ਮਾਮਲੇ ਸਾਹਮਣੇ ਆਏ ਸਨ, ਉੱਥੇ ਹੀ ਸੋਮਵਾਰ 30 ਅਕਤੂਬਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 1030 ਹੋਰ ਮਾਮਲੇ ਸਾਹਮਣੇ ਆਏ ਸਨ।
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਵਾਧਾ: ਇਸ ਸਾਲ ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ਦੀ ਗਿਣਤੀ 6284 ਨੂੰ ਪਾਰ ਕਰ ਗਈ ਹੈ। ਨਾਸਾ ਦੀਆਂ ਸੈਟੇਲਾਈਟ (NASA satellite images) ਤਸਵੀਰਾਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਅੰਦਰ ਭਾਰੀ ਵਾਧਾ ਦਰਸਾਉਂਦੀਆਂ ਹਨ। ਨਾਸਾ ਦੀ ਪਿਛਲੇ ਸਾਲ 28 ਅਕਤੂਬਰ 2022 ਅਤੇ ਇਸ ਸਾਲ 29 ਅਕਤੂਬਰ 2023 ਦੀ ਤਸਵੀਰ ਲਗਭਗ ਇੱਕੋ ਜਿਹੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਸੇ ਤਰ੍ਹਾਂ ਵਾਧਾ ਹੋਣ ਦੀ ਸੰਭਾਵਨਾ ਹੈ।
ਸਰਕਾਰੀ ਅੰਕੜਿਆਂ ਉੱਤੇ ਸਵਾਲ:ਦੂਜੇ ਪਾਸੇ ਸੂਬਾ ਸਰਕਾਰ ਦੇ ਅੰਕੜੇ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਇਸ ਸਾਲ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਕਮੀ ਆਈ ਹੈ। ਪੰਜਾਬ ਸਰਕਾਰ ਵੱਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 50 ਫੀਸਦੀ ਦੀ ਕਮੀ ਆਈ ਹੈ ਪਰ ਇਸ ਦੇ ਬਾਵਜੂਦ ਪੰਜਾਬ ਦੀ ਆਵੋ-ਹਵਾ ਲਗਾਤਾਰ ਖਤਨਾਕ ਪੱਧਰ ਉੱਤੇ ਵਿਗੜਨੀ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾਂ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀ ਨਾਸਾ ਦੀਆਂ (satellite images ) ਸੈਟੇਲਾਈਟ ਤਸਵੀਰਾਂ ਦੇ ਅਧਾਰ ਉੱਤੇ ਪੰਜਾਬ ਦੇ ਦੋ ਜ਼ਿਲ੍ਹੇ ਲੁਧਿਆਣਾ ਅਤੇ ਰੂਪਨਗਰ ਨੂੰ ਸਭ ਤੋਂ ਵੱਧ ਪ੍ਰਦੂਸ਼ਿਤ ਕਰਾਰ ਦਿੱਤਾ ਗਿਆ ਸੀ।
ਦੱਸ ਦਈਏ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਜਦੋਂ ਵੀ ਵਾਧਾ ਹੁੰਦਾ ਹੈ ਤਾਂ ਇਸ ਨਾਲ ਰਾਜਧਾਨੀ ਦਿੱਲੀ ਦਾ ਦਮ ਘੁਟਦਾ ਹੈ। ਇਸ ਤੋਂ ਇਲਾਵਾ ਸਰਦੀ ਵਧਣ ਦੇ ਨਾਲ ਪ੍ਰਦੂਸ਼ਣ ਵਿੱਚ ਹੋਇਆ ਵਾਧਾ ਸਮੋਗ ਨੂੰ ਜਨਮ ਦਿੰਦਾ ਹੈ ਜਿਸ ਨਾਲ ਧੂੰਆਂ ਹਵਾ ਨੂੰ ਸਾਹ ਲੈਣ ਯੋਗ ਨਹੀਂ ਛੱਡਦਾ ਅਤੇ ਲੋਕਾਂ ਨੂੰ ਸਾਹ ਲੈਣ ਵਿੱਚ ਪਰੇਸ਼ਾਨੀ ਹੁੰਦੀ ਹੈ। ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਵੀ ਹੁੰਦੀਆਂ ਹਨ। (Straw pollution in Punjab)