ਪੰਜਾਬ

punjab

ETV Bharat / state

ਪਸ਼ੂ ਧੰਨ ਮੇਲੇ ਵਿੱਚ ਜੇਤੂਆਂ ਨੂੰ ਮਿਲਣਗੇ ਕਰੋੜਾਂ ਦੇ ਇਨਾਮ: ਬਾਜਵਾ - ਨੈਸ਼ਨਲ ਪਸ਼ੂ ਧੰਨ ਚੈਂਪੀਅਨਸ਼ਿਪ

ਨੈਸ਼ਨਲ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ 2020 ਬਟਾਲਾ ਵਿਖੇ ਕਰਵਾਈ ਜਾਵੇਗੀ। ਜਿਸ ਵਿੱਚ ਜੇਤੂਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ।

National Animal Husbandry Championship & Agri Expo 2020 to be held at Batala
ਫ਼ੋਟੋ

By

Published : Jan 23, 2020, 9:58 PM IST

ਚੰਡੀਗੜ੍ਹ: ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਝੇ ਵਿੱਚ ਨੈਸ਼ਨਲ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ 2020 ਬਟਾਲਾ ਵਿਖੇ ਕਰਵਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ 27 ਫਰਵਰੀ ਤੋਂ ਹੋਵੇਗੀ ਤੇ 2 ਮਾਰਚ ਤੱਕ 5 ਰੋਜ਼ਾ ਇਹ ਚੈਂਪੀਅਨਸ਼ਿਪ ਦੁੱਧ ਚੁਆਈ ਅਤੇ ਪਸ਼ੂ ਨਸਲਾਂ ਦੇ ਮੁਕਾਬਲਿਆਂ ਦੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਜੇਤੂਆਂ ਲਈ ਦੋ ਕਰੋੜ ਰੁਪਏ ਦਾ ਨਗਦ ਇਨਾਮ ਵੀ ਰੱਖਿਆ ਗਿਆ ਹੈ।

ਵੇਖੋ ਵੀਡੀਓ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੀਐੱਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ ਇਹ ਪਸ਼ੂ ਧੰਨ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਤੇ ਇਸ ਦੌਰਾਨ ਕਿਸਾਨਾਂ ਦੇ ਲਈ ਇੱਕ ਤਕਨੀਕੀ ਸੈਸ਼ਨ ਵੀ ਕਰਵਾਇਆ ਜਾ ਰਿਹਾ ਜਿਸ ਨਾਲ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਧੰਦੇ ਕਰਨ ਦੇ ਵਿੱਚ ਮਦਦ ਮਿਲੇਗੀ।

ABOUT THE AUTHOR

...view details