ਚੰਡੀਗੜ੍ਹ: ਗੈਰ ਇਰਾਦਾ ਕਤਲ ਮਾਮਲੇ ਵਿੱਚ ਜੇਲ੍ਹ ਕੱਟ ਰਹੇ ਸਾਬਕਾ ਕ੍ਰਿਕਟਰ ਅਤੇ ਦਿੱਗਜ ਸਿਆਸੀ ਆਗੂ ਨਵਜੋਤ ਸਿੰਘ ਸਿੱਧੂ ਭਾਵੇਂ ਅੱਜ ਕੱਲ੍ਹ ਕੈਮਰੇ ਉੱਤੇ ਨਜ਼ਰ ਨਹੀਂ ਆਉਂਦੇ ਪਰ ਹੁਣ ਉਹ ਜੇਲ੍ਹ ਦੇ ਅੰਦਰੋਂ ਵੀ ਆਪਣੀਆਂ ਗਤੀਵਿਧੀਆਂ ਨੂੰ ਲੈਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹੁਣ ਨਵਜੋਤ ਸਿੰਘ ਸਿੱਧੂ ਜੇਲ੍ਹ ਦੇ ਅੰਦਰੋਂ ਸੁਰਖੀਆਂ ਵਿੱਚ ਆਏ ਹਨ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਰਜ ਕਰਵਾਉਣ ਦੇ ਕਾਰਣ। ਦਰਅਸਲ ਨਵਜੋਤ ਸਿੰਘ ਸਿੱਧੂ ਨੇ ਆਮਦਨ ਮੁਲਾਂਕਣ ਨੂੰ ਲੈਕੇ ਪਟੀਸ਼ਨ ਹਾਈਕੋਰਟ ਵਿੱਚ ਪਾਈ ਹੈ।
ਆਮਦਨ ਦਾ ਗਲਤ ਮੁਲਾਂਕਣ: ਨਵਜੋਤ ਸਿੱਧੂ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸਾਲ 2016-17 ਦੇ ਆਮਦਨ ਮੁਲਾਂਕਣ ਮਾਮਲੇ ਨੂੰ ਲੈਕੇ ਪਟੀਸ਼ਨ ਪਾਈ ਹੈ। ਨਵਜੋਤ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਸਾਲ 2016-17 ਵਿੱਚ ਉਨ੍ਹਾਂ ਦੀ ਆਮਦਨ ਗਲਤ ਮੁਲਾਂਕਣ ਇਨਕਮ ਟੈਕਸ ਵਿਭਾਗ ਵੱਲੋਂ ਕੀਤਾ ਗਿਆ ਸੀ ਅਤੇ ਉਸ ਸਮੇਂ ਉਨ੍ਹਾਂ ਨੇ ਇਸ ਦੇ ਖ਼ਿਲਾਫ਼ ਪਟੀਸ਼ਨ ਪਾਈ ਸੀ ਪਰ ਉਨ੍ਹਾਂ ਦੀ ਉਸ ਸਮੇਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਨਵਜੋਤ ਸਿੱਧੂ ਨੇ ਹੁਣ ਮੁੜ ਤੋਂ ਮਾਮਲੇ ਨੂੰ ਲੈਕੇ ਹਾਈਕੋਰਟ ਦਾ ਰੁਖ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਹਾਈਕੋਰਟ ਉਨ੍ਹਾਂ ਦੀ ਆਮਦਨ ਸਬੰਧੀ ਵਿਭਾਗ ਦੇ ਹੁਕਮਾਂ ਨੂੰ ਰੱਦ ਕਰੇ।ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਾਰਚ ਨੂੰ ਹੋਵੇਗੀ ਅਤੇ ਹਾਈ ਕੋਰਟ ਨੇ ਵਿਭਾਗ ਤੋਂ ਵੇਰਵੇ ਵੀ ਮੰਗੇ ਹਨ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਇਨਕਮ ਟੈਕਸ ਵੱਲੋਂ 2016-17 ਲਈ ਆਪਣੀ ਆਮਦਨ ਦੇ ਗਲਤ ਮੁਲਾਂਕਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਆਮਦਨ ਕਰ ਵਿਭਾਗ ਨੂੰ ਇਸ ਨੂੰ ਸੁਧਾਰਨ ਦੀ ਅਪੀਲ ਕੀਤੀ ਪਰ ਇਸ ਸੋਧ ਨੂੰ ਰੱਦ ਕਰ ਦਿੱਤਾ ਗਿਆ।