ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਰਕਾਰੀ ਘਰ ਖ਼ਾਲੀ ਕਰ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਘਰ ਦਾ ਸਮਾਨ ਵੀ ਪੈਕ ਕਰ ਲਿਆ ਹੈ। ਇਸ ਸਬੰਧੀ ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ਾ ਮੰਜ਼ੂਰ ਹੋਣ ਤੋਂ ਬਾਅਦ ਸਰਕਾਰੀ ਕੋਠੀ ਖਾਲੀ ਕੀਤੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਅਸਤੀਫ਼ਾ ਮੰਜ਼ੂਰ ਕਰ ਲਿਆ ਸੀ।
ਸਿੱਧੂ ਨੇ ਖ਼ਾਲੀ ਕੀਤੀ ਸਰਕਾਰੀ ਕੋਠੀ, ਟਵੀਟ ਕਰ ਦਿੱਤੀ ਜਾਣਕਾਰੀ
ਅਸਤੀਫ਼ਾ ਮੰਜੂਰ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣਾ ਸਰਕਾਰੀ ਘਰ ਖ਼ਾਲੀ ਕਰ ਦਿੱਤਾ ਹੈ। ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਅਸਤੀਫ਼ਾ ਮੰਜ਼ੂਰ ਕੀਤਾ ਸੀ।
ਫ਼ੋਟੋ
ਗੁਮਸ਼ੁਦਾ ਨਵਜੋਤ ਸਿੱਧੂ, ਲੱਭਣ ਵਾਲੇ ਨੂੰ 2100 ਇਨਾਮ
ਜ਼ਿਕਰਯੋਗ ਹੈ ਕਿ ਕੈਬਨਿਟ ਦੇ ਫੇਰਬਦਲ ਦੇ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮਹਿਕਮਾ ਦਿੱਤਾ ਗਿਆ। ਸਿੱਧੂ ਨੇ ਇੱਕ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਉਨ੍ਹਾਂ 'ਤੇ ਨਿਸ਼ਾਨੇ ਵੀ ਸਾਧੇ ਗਏ ਸਨ। ਇਹ ਵੀ ਦੱਸਣਯੋਗ ਹੈ ਕਿ ਕੈਪਟਨ ਅਤੇ ਸਿੱਧੂ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਦਾ ਜਿੰਮਾ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਨੂੰ ਸੌਂਪਿਆ ਗਿਆ ਸੀ ਪਰ ਇਸ ਵਿਵਾਦ ਦਾ ਕੋਈ ਹੱਲ ਨਹੀਂ ਨਿਕਲ ਪਾਇਆ ਸੀ।