ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਰਿਹਾਈ ਨਾ ਹੋਣ ਕਾਰਨ ਪਤਨੀ ਡਾ. ਨਵਜੋਤ ਕੌਰ ਸਿੱਧੂ ਲਗਾਤਾਰ ਗੁੱਸੇ ਵਿੱਚ ਨਜ਼ਰ ਆ ਰਹੇ ਹਨ ਤੇ ਉਹਨਾਂ ਵੱਲੋਂ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਵਾਰ ਫਿਰ ਟਵੀਟ ਕਰਦੇ ਹੋਏ ਆਪਣੇ ਦਿਲ ਦੀ ਭੜਾਸ ਕੱਢੀ ਹੈ।
ਇਹ ਵੀ ਪੜੋ:Drug Addicted Son attacked Mother : ਨਸ਼ੇੜੀ ਪੁੱਤ ਨੇ ਆਪਣੀ ਮਾਂ ਉੱਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
ਡਾ. ਨਵਜੋਤ ਕੌਰ ਸਿੱਧੂ ਦਾ ਟਵੀਟ: ਡਾ. ਨਵਜੋਤ ਕੌਰ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਗੈਂਗਸਟਰਾਂ, ਨਸ਼ੇ ਦੇ ਸੌਦਾਗਰਾਂ, ਕੱਟੜ ਅਪਰਾਧੀਆਂ ਅਤੇ ਬਲਾਤਕਾਰੀਆਂ ਨੂੰ ਸਰਕਾਰੀ ਨੀਤੀ ਤੋਂ ਰਾਹਤ ਜਾਂ ਜ਼ਮਾਨਤ ਮਿਲ ਸਕਦੀ ਹੈ ਪਰ ਇੱਕ ਸੱਚਾ, ਇਮਾਨਦਾਰ ਵਿਅਕਤੀ ਉਸ ਗੁਨਾਹ ਦੀ ਸਜ਼ਾ ਭੋਗਦਾ ਹੈ ਜੋ ਉਸਨੇ ਕੀਤਾ ਹੀ ਨਹੀਂ ਹੈ। ਕੇਂਦਰ ਦੁਆਰਾ ਪ੍ਰਦਾਨ ਕੀਤੇ ਗਏ ਨਿਆਂ ਅਤੇ ਰਾਹਤ ਤੋਂ ਵਾਂਝੇ ਹਨ। ਵਾਹਿਗੁਰੂ ਮੇਹਰ ਕਰੇ ਉਹਨਾਂ ਨੂੰ ਜਿਹੜੇ ਤੈਨੂੰ ਭੁੱਲ ਗਏ ਹਨ।
ਪਹਿਲਾਂ ਵੀ ਕੀਤਾ ਸੀ ਟਵੀਟ:ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਨਵਜੋਤ ਸਿੱਧੂ ਨੂੰ ਰਾਹਤ ਨਾ ਮਿਲਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਟਵੀਟ ਕਰਦਿਆ ਲਿਖਿਆ ਸੀ ਕਿ 'ਨਵਜੋਤ ਸਿੰਘ ਸਿੱਧੂ ਖੂੰਖਾਰ ਜਾਨਵਰ ਦੀ ਕੈਟੇਗਰੀ ਵਿੱਚ ਆਉਂਦੇ ਹਨ, ਇਸ ਲਈ ਸਰਕਾਰ ਨਹੀਂ ਚਾਹੁੰਦੀ ਕਿ ਉਨ੍ਹਾਂ ਨੂੰ 75ਵੀਂ ਆਜ਼ਾਦੀ ਉੱਤੇ ਰਾਹਤ ਮਿਲੇ, ਇਸ ਲਈ ਸਾਰੇ ਸਿੱਧੂ ਤੋਂ ਦੂਰ ਰਹੋ।'
ਰਿਹਾਈ ਦੀ ਸੀ ਚਰਚਾ:ਦਰਅਸਲ ਇਸ ਤੋਂ ਪਹਿਲਾਂ ਚਰਚਾ ਸੀ ਕਿ ਜੇਲ੍ਹ ਅੰਦਰ ਚੰਗੇ ਵਿਵਹਾਰ ਕਾਰਨ ਨਵਜੋਤ ਸਿੱਧੂ 26 ਜਨਵਰੀ ਨੂੰ ਰਿਹਾਅ ਹੋ ਸਕਦੇ ਹਨ ਤੇ ਸਿੱਧੂ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਇਸ ਗੱਲ ਦੀ ਪੂਰੀ ਉਮੀਦ ਸੀ। ਦੱਸ ਦਈਏ ਕਿ ਸਿੱਧੂ ਦੀ ਰਿਹਾਈ ਸਬੰਧੀ ਪਟਿਆਲਾ ਅਤੇ ਲੁਧਿਆਣਾ ਵਿੱਚ ਪੋਸਟਰ ਵੀ ਲੱਗ ਗਏ ਸਨ ਤੇ ਰਿਹਾਈ ਦਾ ਇੱਕ ਰੋਡ ਮੈਪ ਵੀ ਜਾਰੀ ਕਰ ਦਿੱਤਾ ਗਿਆ ਸੀ, ਪਰ ਇਸ ਵਿਚਾਲੇ ਉਹਨਾਂ ਨੂੰ ਰਾਹਤ ਨਹੀਂ ਮਿਲੀ, ਜਿਸ ਕਾਰਨ ਨਵਜੋਤ ਕੌਰ ਕਾਫੀ ਨਾਰਾਜ਼ ਹਨ।
ਰੋਡਰੇਜ਼ ਮਾਮਲੇ 'ਚ ਜੇਲ੍ਹ 'ਚ ਹਨ ਸਿੱਧੂ: ਦੱਸ ਦਈਏ ਕਿ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਿਸ ਤੋਂ ਬਾਅਦ ਸਿੱਧੂ ਨੇ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ 'ਚ ਆਤਮ ਸਮਰਪਣ ਕਰ ਦਿੱਤਾ ਸੀ। ਸਿੱਧੂ ਦੀ 1988 ਵਿੱਚ ਪਟਿਆਲਾ ਵਿੱਚ ਬਜ਼ੁਰਗ ਗੁਰਨਾਮ ਸਿੰਘ ਨਾਲ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਿੱਧੂ ਨੂੰ ਸਿਰਫ਼ ਇੱਕ ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਪੀੜਤ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਹੁਣ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ।
ਇੱਕ ਵਿਅਕਤੀ ਦੀ ਹੋਈ ਸੀ ਮੌਤ: ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।
ਇੱਕ ਵਾਰ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ: ਸਾਲ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਕੇਸ ਪੁਰਾਣਾ ਹੋਣ ਅਤੇ ਹੋਰ ਕਈ ਕਾਰਨ ਦੇ ਚੱਲਦੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸਦੇ ਨਾਲ ਹੀ ਇੱਕ ਸਾਲ ਬਾਅਦ ਸੁਪਰੀਮ ਕੋਰਟ ਨੇ ਸਜ਼ਾ ’ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।
ਇਹ ਵੀ ਪੜੋ:Drunk Punjab Constable Video : ਸ਼ਰਾਬ ਦੇ ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਨੇ ਠੋਕੀ ਗੱਡੀ, ਰੰਗੇ ਹੱਥੀਂ ਫੜ੍ਹੇ ਜਾਣ 'ਤੇ ਵੀ ਕਹਿੰਦਾ- "ਮੈਂ ਸ਼ਰਾਬ ਪੀਂਦਾ ਹੀਂ ਨਹੀਂ"