ਪੰਜਾਬ

punjab

ETV Bharat / state

Navjot Kaur Birthday: ਨਵਜੋਤ ਸਿੱਧੂ ਨੇ ਪਤਨੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ- "ਹੈਪੀ ਬਰਥਡੇ ਨੋਨੀ" - ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ

ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੂੰ ਉਨ੍ਹਾਂ ਦੇ ਪਤੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਜਨਮ ਦਿਨ ਦੀਆ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ, ਹੈਪੀ ਬਰਥਡੇ ਨੋਨੀ।

Navjot Sidhu wished his wife a happy birthday on Twitter
ਨਵਜੋਤ ਸਿੱਧੂ ਨੇ ਪਤਨੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

By

Published : Jun 16, 2023, 8:10 AM IST

ਚੰਡੀਗੜ੍ਹ ਡੈਸਕ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਅੱਜ ਜਨਮ ਦਿਨ ਮੌਕੇ ਸਿੱਧੂ ਨੇ ਆਪਣੇ ਟਵਿਟਰ ਹੈਂਡਲ ਤੋਂ ਤਸਵੀਰਾਂ ਸਾਂਝੀਆਂ ਕਰਦਿਆਂ ਜਨਮ ਦਿਨ ਦੀ ਵਧਾਈ ਦਿੱਤੀ ਹੈ। ਟਵੀਟ ਰਾਹੀਂ ਉਨ੍ਹਾਂ ਨੇ ਇਕ ਵੀਡੀਓ ਵੀ ਜਾਰੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਦਾ ਪਰਿਵਾਰ ਤੇ ਰਿਸ਼ਤੇਦਾਰ ਬੀਬੀ ਨਵਜੋਤ ਕੌਰ ਸਿੱਧੂ ਦਾ ਜਨਮ ਦਿਨ ਮਨਾ ਰਹੇ ਹਨ ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ।





ਨਵਜੋਤ ਸਿੱਧੂ ਦਾ ਟਵੀਟ :
ਨਵਜੋਤ ਸਿੰਘ ਸਿੱਧੂ ਨੇ ਟਵੀਟ ਜਾਰੀ ਕਰਦਿਆਂ ਲਿਖਿਆ ਹੈ ਕਿ "ਜਨਮਦਿਨ ਦੀਆਂ ਮੁਬਾਰਕਾਂ ਨੋਨੀ …….. ਪ੍ਰਮਾਤਮਾ ਤੁਹਾਨੂੰ ਖੁਸ਼ੀਆਂ ਭਰੀ ਜ਼ਿੰਦਗੀ ਬਖਸ਼ੇ"। ਨਾਲ ਹੀ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਉਨ੍ਹਾਂ ਦਾ ਪੁੱਤਰ ਕਰਨ ਸਿੱਧੂ ਤੇ ਪੁੱਤਰੀ ਰਾਬੀਆ ਸਿੱਧੂ ਨਜ਼ਰ ਆ ਰਹੇ ਹਨ।






ਨਵਜੋਤ ਕੌਰ ਸਿੱਧੂ ਦਾ ਸਿਆਸੀ ਸਫ਼ਰ :
ਡਾ. ਨਵਜੋਤ ਕੌਰ ਸਿੱਧੂ ਦਾ ਜਨਮ 15 ਜੂਨ 1963 ਨੂੰ ਲੁਧਿਆਣਾ ਵਿਖੇ ਹੋਇਆ। ਉਨ੍ਹਾਂ ਆਪਣੀ ਸਕੂਲੀ ਪੜ੍ਹਾਈ ਲੁਧਿਆਣਾ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਤੋਂ ਪੂਰੀ ਕੀਤੀ। ਉਨ੍ਹਾਂ 1981-85 ਦੌਰਾਨ ਪਟਿਆਲਾ ਵਿੱਚ ਐਮਬੀਬੀਐਸ ਇਸ ਤੋਂ ਬਾਅਦ 1990-92 ਤੱਕ ਰਾਜਿੰਦਰ ਹਸਪਤਾਲ ਪਟਿਆਲਾ ਤੋਂ ਡਾਕਟਰ ਆਫ਼ ਮੈਡੀਸਨ ਕੀਤਾ। ਡਾਕਟਰ ਨਵਜੋਤ ਕੌਰ ਸਿੱਧੂ ਪੇਸ਼ੇ ਤੋਂ ਡਾਕਟਰ ਹਨ। ਉਨ੍ਹਾਂ ਨੇ ਸਿਆਸਤ ਵਿੱਚ ਆਉਣ ਲਈ ਜਨਵਰੀ 2012 ਵਿੱਚ ਪੰਜਾਬ ਦੇ ਸਿਹਤ ਵਿਭਾਗ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੂੰ ਅੰਮ੍ਰਿਤਸਰ ਪੂਰਬੀ ਤੋਂ ਭਾਜਪਾ ਤੋਂ ਵਿਧਾਇਕ ਦੀ ਟਿਕਟ ਮਿਲੀ ਸੀ। ਚੋਣ ਜਿੱਤਣ ਤੋਂ ਬਾਅਦ ਉਹ ਭਾਜਪਾ ਸੰਸਦੀ ਬੋਰਡ ਦੀ ਮੁੱਖ ਸੰਸਦੀ ਸਕੱਤਰ ਵੀ ਰਹੀ।


ਛਾਤੀ ਦੇ ਕੈਂਸਰ ਤੋਂ ਪੀੜਤ ਰਹੀ ਨਵਜੋਤ ਕੌਰ ਸਿੱਧੂ :ਦੱਸ ਦਈਏ ਕਿ ਨਵਜੋਤ ਕੌਰ ਸਿੱਧੂ ਛਾਤੀ ਦੇ ਕੈਂਸਰ ਤੋਂ ਪੀੜਤ ਸੀ। ਉਹ ਇਸ ਬਿਮਾਰੀ ਦੇ ਦੂਜੇ ਸਟੇਜ ਉਤੇ ਵਿੱਚ ਸਨ। ਹਾਲਾਂਕਿ ਜਦੋਂ ਨਵਜੋਤ ਕੌਰ ਸਿੱਧੂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਪਤੇ ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਨ। ਡਾ. ਸਿੱਧੂ ਨੇ ਨਵਜੋਤ ਸਿੱਧੂ ਦੀ ਜ਼ਮਾਨਤ ਲਈ ਅਪੀਲ ਵੀ ਕੀਤੀ ਸੀ, ਪਰ ਉਹ ਕਾਮਯਾਬ ਨਹੀਂ ਹੋਏ। ਕੈਂਸਰ ਤੋਂ ਗ੍ਰਸਤ ਡਾ. ਸਿੱਧੂ ਦਾ ਆਪ੍ਰੇਸ਼ਨ ਸਫ਼ਲ ਰਿਹਾ ਸੀ। ਇਸ ਸਬੰਧੀ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਸੀ। ਨਵਜੋਤ ਸਿੱਧੂ ਨੇ ਲਿਖਿਆ ਸੀ ਕਿ "ਤੁਹਾਡੀਆਂ ਸਾਰੀਆਂ ਇੱਛਾਵਾਂ ਅਤੇ ਆਸ਼ੀਰਵਾਦ ਨਾਲ ਮੇਰੀ ਪਤਨੀ ਦਾ ਅਪਰੇਸ਼ਨ ਸਫਲ ਰਿਹਾ। ਉਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਹ ਠੀਕ ਹੋਣ ਦੇ ਰਾਹ 'ਤੇ ਹੈ। ਉਹਨਾਂ ਦਾ ਵਿਵਹਾਰ ਬੱਚਿਆਂ ਵਰਗਾ ਹੋ ਗਿਆ ਹੈ, ਉਹਨਾਂ ਨੂੰ ਲਗਾਤਾਰ ਭਰੋਸਾ ਅਤੇ ਉਤਸ਼ਾਹ ਦੀ ਲੋੜ ਹੁੰਦੀ ਹੈ।"

ABOUT THE AUTHOR

...view details