ਚੰਡੀਗੜ੍ਹ : ਪੰਜਾਬ ਕਾਂਗਰਸ ਸਿਆਸਤ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਪੰਜਾਬ ਵਿੱਚ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਰਾਜਨੀਤਕ ਭਵਿੱਖ ਦੀ ਚਰਚਾ ਜੋਰਾ 'ਤੇ ਹੈ। ਇਕ ਪਾਸੇ ਪੰਜਾਬ ਦੇ ਕਈ ਸ਼ਹਿਰਾ ਵਿੱਚ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਸਿੱਧੂ ਦੇ ਰਾਜਨੀਤੀ ਛੱਡਣ ਉੱਤੇ ਸਵਾਲ ਚੁੱਕੇ ਗਏ ਹਨ। ਦੂਜੇ ਪਾਸੇ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜੀਰਕਰਪੁਰ ਨਗਰ ਕਾਉਂਸਿਲ ਦਫ਼ਤਰ ਵਿੱਚ ਛਾਪੇਮਾਰੀ ਕੀਤੀ ਸੀ ਜੋਕਿ ਸਿੱਧੂ ਦਾ ਪੁਰਾਣਾ ਵਿਭਾਗ ਸੀ। ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਕਰੀਬੀਆਂ ਦੀ ਪਰੇਸ਼ਾਨੀ ਵਧਣ ਜਾ ਰਹੀ ਹੈ। ਬਿਊਰੋ ਨੇ ਜੀਰਕਪੁਰ ਨਗਰ ਕੌਂਸਲ ਨਾਲ ਜੁੜੇ ਕੁੱਝ ਮਹੱਤਵਪੂਰਣ ਪ੍ਰੋਜੈਕਟਾਂ ਦੀ ਅਲਾਟਮੈਂਟ ਦੀਆਂ ਸ਼ਿਕਾਇਤ ਉੱਤੇ ਕੰਮ ਕਰਣਾ ਸ਼ੁਰੂ ਕਰ ਦਿੱਤਾ ਹੈ। ਇਹ ਸਾਰੀਆਂ ਗੱਲਾਂ ਤੋਂ ਇਹ ਗੱਲ ਤਾਂ ਸਾਬਿਤ ਹੁੰਦੀ ਹੈ ਕਿ ਸਿੱਧੂ ਦਾ ਸਿਆਸੀ ਭਵਿੱਖ ਸੋਖਾ ਨਹੀ ਹੈ।
ਆਉਣ ਵਾਲੇ ਦਿਨਾਂ 'ਚ ਹੋਵੇਗਾ ਨਵਜੋਤ ਸਿੰਘ ਸਿੱਧੂ ਦੇ ਭਵਿੱਖ ਦਾ ਫ਼ੈਸਲਾ - etvbharat
ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਜੇਕਰ ਚੋਣ ਅਤੇ ਵਿਭਾਗ ਦੀ ਪਰਫ਼ਾਰਮੈਂਸ ਦੇ ਆਧਾਰ ਉੱਤੇ ਉਨ੍ਹਾਂ ਦਾ ਮਹਿਕਮਾ ਬਦਲਿਆ ਗਿਆ ਹੈ। ਦੂਜੇ ਪਾਸੇ ਇਸ ਹਫ਼ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੀ ਉਂਮੀਦ ਹੈ। ਹਾਈਕਮਾਨ ਕੈਪਟਨ ਦੇ ਸਾਹਮਣੇ ਸਿੱਧੂ ਦਾ ਪ੍ਰਸਤਾਵ ਰੱਖੇਗਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਨੇ ਸਿੱਧੂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਜੇਕਰ ਚੋਣ ਅਤੇ ਵਿਭਾਗ ਦੀ ਪਰਫ਼ਾਰਮੈਂਸ ਦੇ ਆਧਾਰ ਉੱਤੇ ਉਨ੍ਹਾਂ ਦਾ ਮਹਿਕਮਾ ਬਦਲਿਆ ਗਿਆ ਹੈ ਤਾਂ ਬਾਕੀ ਮੰਤਰੀਆਂ ਉੱਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ। ਸਾਰੇ ਮੰਤਰੀਆਂ ਲਈ ਇੱਕ ਹੀ ਪੈਮਾਨਾ ਹੋਣਾ ਚਾਹੀਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਆਪਣਾ ਕਾਰਜਭਾਰ ਸੰਭਾਲਣ ਨੂੰ ਤਿਆਰ ਹਨ। ਦੂਜੇ ਪਾਸੇ ਇਸ ਹਫ਼ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੀ ਉਂਮੀਦ ਹੈ। ਰਾਹੁਲ ਗਾਂਧੀ ਨਾਲ ਮੀਟਿੰਗ ਦੇ ਦੌਰਾਨ ਹੀ ਸਿੱਧੂ ਵਿਵਾਦ ਤੇ ਲਗਾਮ ਲਗ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਕੈਪਟਨ ਦੇ ਸਾਹਮਣੇ ਸਿੱਧੂ ਦਾ ਪ੍ਰਸਤਾਵ ਰੱਖੇਗਾ। ਜੇਕਰ ਕੈਪਟਨ ਨੇ ਸਹਿਮਤੀ ਜਤਾਈ ਤਾਂ ਰਾਹੁਲ ਨਾਲ ਬੈਠਕ ਦੇ ਦੌਰਾਨ ਹੀ ਮੰਤਰੀ ਮੰਡਲ ਵਿੱਚ ਫ਼ੇਰਬਦਲ ਉੱਤੇ ਮੋਹਰ ਲੱਗ ਸਕਦੀ ਹੈ ।