ਚੰਡੀਗੜ੍ਹ ਡੈਸਕ : ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਭ ਕੁਝ ਠੀਕ-ਠਾਕ ਹੈ। ਜਦਕਿ ਪੰਜਾਬ ਕਾਂਗਰਸ ਵਿੱਚ ਆਮ ਆਦਮੀ ਪਾਰਟੀ ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਤੋਂ ਦੂਰੀ ਬਣਾਈ ਰੱਖਣ ਲਈ ਪੰਜਾਬ ਕਾਂਗਰਸ ਦੇ ਕੁਝ ਆਗੂ ਹਾਈਕਮਾਂਡ 'ਤੇ ਦਬਾਅ ਬਣਾਉਣ ਲਈ ਦਿੱਲੀ ਪਹੁੰਚ ਰਹੇ ਹਨ। ਹਾਲਾਂਕਿ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਆਮ ਆਦਮੀ ਪਾਰਟੀ ਨੂੰ ਵੀ ਦਿੱਲੀ ਆਰਡੀਨੈਂਸ 'ਤੇ ਕਾਂਗਰਸੀ ਆਗੂਆਂ ਦਾ ਸਮਰਥਨ ਮਿਲ ਰਿਹਾ ਹੈ। ਹੁਣ ਨਵਜੋਤ ਸਿੰਘ ਸਿੱਧੂ ਨੇ ਵੀ ਕੇਜਰੀਵਾਲ ਦਾ ਸਾਥ ਦੇਣ ਦੀ ਗੱਲ ਕਹੀ ਹੈ।
ਪੰਜਾਬ ਕਾਂਗਰਸ ਦੀ ਬਗਾਵਤ ਵਿਚਕਾਰ ਦਿੱਲੀ ਆਰਡੀਨੈਂਸ 'ਤੇ "ਆਪ" ਦੇ ਹੱਕ ਵਿੱਚ ਉਤਰੇ ਨਵਜੋਤ ਸਿੰਘ ਸਿੱਧੂ
ਆਮ ਆਦਮੀ ਪਾਰਟੀ ਨੂੰ ਵੀ ਦਿੱਲੀ ਆਰਡੀਨੈਂਸ 'ਤੇ ਕਾਂਗਰਸੀ ਆਗੂਆਂ ਦਾ ਸਮਰਥਨ ਮਿਲ ਰਿਹਾ ਹੈ। ਹੁਣ ਨਵਜੋਤ ਸਿੰਘ ਸਿੱਧੂ ਨੇ ਵੀ ਕੇਜਰੀਵਾਲ ਦਾ ਸਾਥ ਦੇਣ ਦੀ ਗੱਲ ਕਹੀ ਹੈ, ਜਦਕਿ ਪੰਜਾਬ ਕਾਂਗਰਸ ਦੇ ਬਾਕੀ ਆਗੂ ਇਸ ਦੇ ਵਿਰੋਧ ਵਿੱਚ ਹਨ। ਉਨ੍ਹਾਂ ਦਿੱਲੀ ਆਰਡੀਨੈਂਸ 'ਤੇ ਕਾਂਗਰਸ ਦੇ ਸਟੈਂਡ ਨਾਲ ਸਹਿਮਤੀ ਪ੍ਰਗਟਾਈ ਹੈ।
ਆਪ ਦੇ ਸਮਰਥਨ ਵਿੱਚ ਉਤਰੇ ਨਵਜੋਤ ਸਿੰਘ ਸਿੱਧੂ :ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ 'ਆਪ' ਅਤੇ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦਿੱਲੀ ਆਰਡੀਨੈਂਸ 'ਤੇ ਕਾਂਗਰਸ ਦੇ ਸਟੈਂਡ ਨਾਲ ਸਹਿਮਤੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਜਪਾਲ ਅਤੇ ਲੈਫਟੀਨੈਂਟ ਗਵਰਨਰ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਕਠਪੁਤਲੀ ਨਹੀਂ ਬਣਾ ਸਕਦੇ। ਪੰਜਾਬ ਕਾਂਗਰਸ ਮੁਤਾਬਕ ਉਹ ਆਮ ਆਦਮੀ ਪਾਰਟੀ ਨਾਲ ਜਾਣ ਦੇ ਸਖ਼ਤ ਖਿਲਾਫ ਹੈ, ਪਰ ਇਸੇ ਦੌਰਾਨ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਰਾਏ ਦੇ ਉਲਟ ਦਿੱਲੀ ਆਰਡੀਨੈਂਸ 'ਤੇ 'ਆਪ' ਦਾ ਸਮਰਥਨ ਕੀਤਾ ਹੈ। ਦਰਅਸਲ, ਦਿੱਲੀ ਸਰਕਾਰ ਦੀਆਂ ਸ਼ਕਤੀਆਂ ਨੂੰ ਲੈ ਕੇ ਉਪ ਰਾਜਪਾਲ (ਐਲਜੀ) ਅਤੇ 'ਆਪ' ਸਰਕਾਰ ਵਿਚਾਲੇ ਟਕਰਾਅ ਜਾਰੀ ਹੈ। ‘ਆਪ’ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦਾ ਸਖ਼ਤ ਵਿਰੋਧ ਕਰ ਰਹੀ ਹੈ। ਆਰਡੀਨੈਂਸ 'ਤੇ 'ਆਪ' ਨੂੰ ਕਾਂਗਰਸ ਦਾ ਸਮਰਥਨ ਮਿਲਿਆ ਹੈ।
- Gangwar in Khanna: ਹਮਲਾਵਰਾਂ ਨੇ ਕਾਰ 'ਚ ਬੈਠੇ 4 ਨੌਜਵਾਨਾਂ 'ਤੇ ਵਰ੍ਹਾਈਆਂ ਗੋਲੀਆਂ, 2 ਦੀ ਹਾਲਤ ਨਾਜ਼ੁਕ
- TarnTaran News: ਪਿੰਡ ਝਾਂਮਕਾ ਕਲਾਂ ਵਿਖੇ ਕਸੂਰ ਨਾਲੇ ਵਿੱਚ ਪਿਆ ਪਾੜ, ਕਿਸਾਨਾਂ ਦੀ 300 ਏਕੜ ਫ਼ਸਲ ਤਬਾਹ
- ਖੰਨਾ 'ਚ ਹਾਈਵੇਅ 'ਤੇ ਤੜਫ਼ਦੇ ਨੌਜਵਾਨ ਦੀ ਨਵਜੋਤ ਸਿੱਧੂ ਨੇ ਬਚਾਈ ਜਾਨ, ਆਪਣੀ ਜਿਪਸੀ 'ਚ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ
LG ਚੁਣੀ ਹੋਈ ਸਰਕਾਰ ਨੂੰ ਨਿਰਦੇਸ਼ ਨਹੀਂ ਦੇ ਸਕਦਾ :ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਦਿੱਲੀ ਆਰਡੀਨੈਂਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਸਭ ਤੋਂ ਵੱਧ ਲੋੜ ਹੈ। ਹਾਲਾਂਕਿ ਲੋੜ ਮੁਤਾਬਕ ਕਾਂਗਰਸ ਵੀ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੀ ਹੈ। ਹੁਣ ਨਵਜੋਤ ਸਿੰਘ ਸਿੱਧੂ ਨੇ ਵੀ ਦਿੱਲੀ ਆਰਡੀਨੈਂਸ 'ਤੇ ਅਰਵਿੰਦ ਕੇਜਰੀਵਾਲ ਦਾ ਸਮਰਥਨ ਕੀਤਾ ਹੈ। ਸਿੱਧੂ ਨੇ ਕਿਹਾ ਕਿ 'ਇਸ ਦੇਸ਼ ਦੀ ਲੋਕਤੰਤਰੀ ਸ਼ਕਤੀ ਨੂੰ ਰਾਜਪਾਲ ਅਤੇ ਐੱਲਜੀ ਦਾ ਗੁਲਾਮ ਨਹੀਂ ਬਣਾਇਆ ਜਾ ਸਕਦਾ। LG ਕਿਸੇ ਚੁਣੀ ਹੋਈ ਸਰਕਾਰ ਨੂੰ ਹਿਦਾਇਤ ਨਹੀਂ ਦੇ ਸਕਦਾ।