ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਆਪਣੇ ਪੰਜਾਬ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਨਦਰ ਸਿੰਘ ਨੂੰ ਵੀ ਭੇਜ ਦਿੱਤਾ ਹੈ। ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ 'ਤੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਕਿਹਾ, " ਅੱਜ ਮੈਂ ਆਪਣਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਭੇਜ ਦਿੱਤਾ ਹੈ।"
ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨੂੰ ਭੇਜਿਆ ਅਸਤੀਫ਼ਾ
10:14 July 15
ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨੂੰ ਭੇਜਿਆ ਅਸਤੀਫ਼ਾ
10 ਜੂਨ ਨੂੰ ਦਿੱਤਾ ਸੀ ਅਸਤੀਫ਼ਾ
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਹ ਅਸਤੀਫ਼ਾ ਰਾਹੁਲ ਗਾਂਧੀ ਨੂੰ 10 ਜੂਨ ਨੂੰ ਹੀ ਸੌਂਪ ਦਿੱਤਾ ਸੀ। ਇਸ ਤੋਂ ਪਹਿਲਾਂ 10 ਜੂਨ ਨੂੰ ਹੀ ਸਿੱਧੂ ਨੇ ਦਿੱਲੀ ਜਾ ਕੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਅਹਿਮਦ ਪਟੇਲ ਨਾਲ ਮੁਲਾਕਾਤ ਕੀਤੀ ਸੀ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਵਿਰੋਧੀਆਂ ਵੱਲੋਂ ਜ਼ੁਬਾਨੀ ਜੰਗ ਸ਼ੁਰੂ ਹੋ ਗਈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਧੂ ਦੇ ਅਸਤੀਫ਼ੇ ਨੂੰ ਮਹਿਜ ਡਰਾਮਾ ਦੱਸਿਆ ਸੀ।
ਅਹਿਮਦ ਪਟੇਲ ਵੀ ਨਹੀਂ ਸੁਲਝਾ ਸਕੇ ਮਸਲਾ
ਹਾਈ ਕਮਾਨ ਨੇ ਕੈਪਟਨ ਅਤੇ ਸਿੱਧੂ ਵਿਚਾਲੇ ਚੱਲ ਰਹੀ ਇਸ ਕੋਲਡ ਵਾਰ ਨੂੰ ਸੁਲਝਾਉਣ ਦੀ ਜ਼ਿੰਮੇਵਾਰੀ ਸੀਨੀਅਰ ਕਾਂਗਰਸੀ ਆਗੂ ਅਹਿਮਦ ਪਟੇਲ ਨੂੰ ਦਿੱਤੀ ਸੀ।
ਤਕਰੀਬਨ ਡੇਢ ਮਹੀਨੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸਿੱਧੂ-ਕੈਪਟਨ ਵਿਵਾਦ ਸੁਲਝਾਇਆ ਨਹੀਂ ਜਾ ਸਕਿਆ ਤੇ ਹੁਣ ਨਵਜੋਤ ਸਿੰਘ ਸਿੱਧੂ ਨੇ 10 ਜੂਨ ਨੂੰ ਦਿੱਤੇ ਅਸਤੀਫ਼ੇ ਨੂੰ ਜਨਤਕ ਕਰਕੇ ਨਵੀਆਂ ਕਿਆਸਰਾਈਆਂ ਦੇ ਰਾਹ ਖੋਲ ਦਿੱਤੇ ਹਨ। ਸਿੱਧੂ ਦਾ ਸਿਆਸੀ ਭਵਿੱਖ ਕੀ ਰਹਿੰਦਾ ਹੈ ਇਹ ਤਾਂ ਆਉਣ ਵਾਲੇ ਦਿਨਾਂ 'ਚ ਹੀ ਪਤਾ ਚੱਲੇਗਾ।