ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਸਿਆਸੀ ਵਿਵਾਦ ਸਭ ਦੇ ਸਾਹਮਣੇ ਆ ਜਾਣ ਤੋਂ ਬਾਅਦ ਸੂਬੇ ਦੇ ਸਾਰੇ ਹੀ ਮੰਤਰੀਆਂ ਵੱਲੋਂ ਸਿੱਧੂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਜੰਗਲਾਤ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਡਾ ਬਿਆਨ ਦਿੱਤਾ ਹੈ।
ਜੇ ਕੈਪਟਨ ਨਾਲ ਕੰਮ ਨਹੀਂ ਕਰ ਸਕਦੇ ਨਵਜੋਤ ਸਿੱਧੂ ਤਾਂ ਦੇਣ ਅਸਤੀਫ਼ਾ: ਧਰਮਸੋਤ - Sadhu singh Dharmsot
ਸੂਬੇ ਦੇ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਹੁਣ ਪਾਰਟੀ ਦੇ ਮੰਤਰੀਆਂ ਵੱਲੋਂ ਵੀ ਸਿੱਧੂ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਵਿਰੋਧ ਚਲਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਿੱਧੂ ਉੱਤੇ ਸ਼ਬਦੀ ਵਾਰ ਕਰਦਿਆਂ ਉਨ੍ਹਾਂ ਨੂੰ ਅਸਤੀਫਾ ਦੇਣ ਗੱਲ ਕਹੀ ਹੈ।

ਜੰਗਲਾਤ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਜੇਕਰ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੰਮ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਸੂਬੇ ਦੇ ਮੰਤਰੀ ਮੰਡਲ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਧਰਮਸੋਤ ਨੇ ਕਿਹਾ ਕਿ ਸਿੱਧੂ ਦੇ ਬਿਆਨ ਅਨੁਸ਼ਾਸਨ ਦੇ ਵਿਰੁੱਧ ਹਨ ਜਿਸ ਦੇ ਨਾਲ ਪਾਰਟੀ ਨੂੰ ਨੁਕਸਾਨ ਪਹੁੰਚ ਸਕਦਾ ਹੈ।
ਗੌਰਤਲਬ ਹੈ ਕਿ ਸਿੱਧੂ ਦੀ ਟਿੱਪਣੀਆਂ ਅਜਿਹੇ ਸਮੇਂ ਵਿੱਚ ਆਈਆਂ ਸਨ ਜਿਸ ਵੇਲੇ ਪੂਰੀ ਕਾਂਗਰਸ ਇੱਕਜੁੱਟ ਹੋ ਕੇ ਲੋਕਸਭਾ ਦੀਆਂ 13 ਸੀਟਾਂ ਉੱਤੇ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਕੈਪਟਨ ਨੇਕਿਹਾ ਕਿ ਸਿੱਧੂ ਮਹੱਤਵਕਾਂਸ਼ੀ ਹਨ ਉਹ ਮੁੱਖ ਮੰਤਰੀ ਬਣਨ ਦੀ ਇਛਾ ਰੱਖਦੇ ਹਨ। ਸਿੱਧੂ ਦੀ ਬਿਆਨਬਾਜ਼ੀ ਕਾਰਨ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਪਾਰਟੀ ਚੋਂ ਬਾਹਰ ਕਰ ਦੇਣਾ ਚਾਹੀਦਾ ਹੈ।