ਚੰਡੀਗੜ੍ਹ: ਪ੍ਰਸ਼ਾਸਨ ਵੱਲੋਂ ਸਿਟੀ ਬਿਊਟੀਫੁੱਲ ਵਿੱਚ ਲਗਾਤਾਰ ਵਧਦੇ ਕੋਰੋਨਾ ਮਾਮਲਿਆਂ ਨੂੰ ਵੇਖਦੇ ਹੋਏ ਸ਼ਹਿਰ ਵਿੱਚ ਕੁਝ ਵੱਡੇ ਫੇਰਬਦਲ ਕੀਤੇ ਗਏ ਹਨ। ਜਿਵੇਂ ਕਿ ਰਾਤ ਦੇ ਕਰਫ਼ਿਊ 'ਚ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਹੈ ਅਤੇ ਦੁਕਾਨਾਂ ਖੋਲ੍ਹਣ ਦੇ ਸਮੇਂ ਨੂੰ ਵੀ ਪ੍ਰਸ਼ਾਸਨ ਵੱਲੋਂ ਅਹਿਤਿਆਤ ਵਜੋਂ ਘੱਟ ਕੀਤਾ ਗਿਆ ਹੈ। ਦੱਸ ਦਈਏ ਕਿ ਦੁਕਾਨਾਂ ਖੋਲ੍ਹਣ ਦਾ ਸਮਾਂ ਪਹਿਲਾਂ ਰਾਤ 9 ਵਜੇ ਤੱਕ ਸੀ ਉਸ ਨੂੰ ਘਟਾ ਕੇ 8 ਵਜੇ ਤੱਕ ਕਰ ਦਿੱਤਾ ਗਿਆ ਹੈ। ਹਾਲਾਂਕਿ ਖਾਣ-ਪੀਣ ਦੀਆਂ ਦੁਕਾਨਾਂ ਰਾਤੀ 9 ਵਜੇ ਤੱਕ ਖੁੱਲ੍ਹੀਆਂ ਰਹਿ ਸਕਦੀਆਂ ਹਨ।
ਚੰਡੀਗੜ੍ਹ ਵਿੱਚ ਕੋਰੋਨਾ ਦੀ ਰੋਕਥਾਮ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼
ਸ਼ਹਿਰ ਵਿਚ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਕੋਰੋਨਾ ਪੀੜ੍ਹਤਾਂ ਦੀ ਗਿਣਤੀ ਵਿੱਚ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਸੰਕਰਮਿਤ ਮਰੀਜ਼ਾਂ ਵਿੱਚ ਵਾਧਾ ਹੋ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਸੁਖਨਾ ਲੇਕ 'ਤੇ ਟਿਕਟ ਦਾ ਵਿਚਾਰ ਹਾਲੇ ਲਾਗੂ ਨਹੀਂ ਕੀਤਾ ਗਿਆ ਹੈ ਪਰ ਛੁੱਟੀ ਵਾਲੇ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਲੇਕ ਬਿਲਕੁਲ ਬੰਦ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਆਵਾਜਾਈ ਨਹੀਂ ਹੋਵੇਗੀ। ਇਸ ਦੇ ਨਾਲ ਹੋਰ ਜਿਹੜੇ ਭੀੜ-ਭਾੜ ਵਾਲੇ ਬਾਜ਼ਾਰ ਹਨ, ਜਿਨ੍ਹਾਂ ਵਿੱਚ ਰੇਹੜੀ ਮਾਰਕੀਟ ਤੇ ਹੋਰ ਹਨ, ਉਥੇ ਔਡ-ਈਵਨ ਦਾ ਫ਼ੈਸਲਾ ਲਾਗੂ ਕੀਤਾ ਗਿਆ ਹੈ।
ਦੱਸ ਦਈਏ ਕਿ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ 20 ਤੋਂ ਵੱਧ ਸੰਕਰਮਿਤ ਚੰਡੀਗੜ੍ਹ ਵਿੱਚ ਰਜਿਸਟਰ ਹੋ ਰਹੇ ਹਨ, ਜਿਸ ਨਾਲ ਹੁਣ ਚੰਡੀਗੜ੍ਹ ਵਿੱਚ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਜ਼ਾਰ ਤੋਂ ਪਾਰ ਹੋ ਗਈ ਹੈ।