ਪੰਜਾਬ

punjab

By

Published : Dec 24, 2019, 9:44 PM IST

ETV Bharat / state

ਹੁਸ਼ਿਆਰਪੁਰ 'ਚ ਜਲਦ ਮਿਲੇਗਾ ਆਧੁਨਿਕ ਸੁਵਿਧਾਵਾਂ ਨਾਲ ਲੈਸ ਨਵਾਂ ਮੈਡੀਕਲ ਕਾਲਜ

ਪੰਜਾਬ 'ਚ ਮੈਡੀਕਲ ਸਿੱਖਿਆਵਾਂ ਨੂੰ ਵਧਾਵਾ ਦੇਣ ਲਈ ਹੁਸ਼ਿਆਰਪੁਰ 'ਚ ਜਲਦ ਹੀ ਆਧੁਨਿਕ ਸੁਵਿਧਾਵਾਂ ਨਾਲ ਲੈਸ ਮੈਡੀਕਲ ਕਾਲਜ ਸਥਾਪਿਤ ਕੀਤਾ ਜਾਵੇਗਾ ਇਸ ਦੀ ਜਾਣਕਾਰੀ ਕੈਬਿਨੇਟ ਮੰਤਰੀ ਓ ਪੀ ਸੋਨੀ ਨੇ ਦਿੱਤੀ ਹੈ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਪੰਜਾਬ 'ਚ ਮੈਡੀਕਲ ਸਿੱਖਿਆਵਾਂ ਨੂੰ ਵਧਾਵਾ ਦੇਣ ਲਈ ਹੁਸ਼ਿਆਰਪੁਰ 'ਚ ਜਲਦ ਹੀ ਆਧੁਨਿਕ ਸੁਵਿਧਾਵਾਂ ਨਾਲ ਲੈਸ ਮੈਡੀਕਲ ਕਾਲਜ ਸਥਾਪਿਤ ਕੀਤਾ ਜਾਵੇਗਾ ਇਸ ਦੀ ਜਾਣਕਾਰੀ ਕੈਬਿਨੇਟ ਮੰਤਰੀ ਓ ਪੀ ਸੋਨੀ ਨੇ ਦਿੱਤੀ। ਓ ਪੀ ਸੋਨੀ ਨੇ ਕਿਹਾ ਕਿ ਮੁਹਾਲੀ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਤੋਂ ਬਾਅਦ ਹੁਣ ਹੁਸ਼ਿਆਰਪੁਰ ਵਿਖੇ ਸਥਾਪਤ ਹੋਣ ਵਾਲੇ ਨਵੇਂ ਮੈਡੀਕਲ ਕਾਲਜ ਦੀ ਵਿਸਥਾਰਿਤ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾ ਚੁੱਕੀ ਹੈ।

ਗੱਲਬਾਤ ਕਰਦਿਆਂ ਓ ਪੀ ਸੋਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਰਾਜ ਵਿੱਚ ਪੰਜ ਨਵੇਂ ਮੈਡੀਕਲ ਕਾਲਜਾਂ ਦਾ ਵਾਅਦਾ ਕੀਤਾ ਸੀ, ਅਤੇ ਸਰਕਾਰ ਵੱਲੋਂ ਵਾਅਦਿਆਂ ਦੇ ਮੱਦੇਨਜ਼ਰ ਹੀ ਮੋਹਾਲੀ ਅਤੇ ਕਪੂਰਥਲਾ ਤੋਂ ਬਾਅਦ ਹੁਣ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਖੋਲਣ ਦੀਆਂ ਤਿਆਰੀਆਂ ਹਨ। ਜਾਣਕਾਰੀ ਦਿੰਦਿਆਂ ਸੋਨੀ ਨੇ ਕਿਹਾ ਕਿ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਇਸ ਪ੍ਰਸਤਾਵ (ਹੁਸ਼ਿਆਰਪੁਰ ਮੈਡੀਕਲ ਕਾਲਜ) ਨੂੰ ਰਸਮੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ।

ਪੰਜਾਬ ਭਵਨ ਚੰਡੀਗੜ੍ਹ 'ਚ ਆਪਣੇ ਮੰਤਰੀਆਂ ਨਾਲ ਸਲਾਹ ਕਰਦਿਆਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਨਵਾਂ ਕੈਂਸਰ ਕੇਅਰ ਸੈਂਟਰ ਸਥਾਪਤ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ 700 ਨਰਸਾਂ ਤੇ ਪੈਰਾਮੈਡੀਕਲ ਸਟਾਫ ਦੀ ਪੜਾਅ ਵਾਰ ਢੰਗ ਨਾਲ ਭਰਤੀ ਵੀ ਕੀਤੀ ਜਾਵੇਗੀ।

ਮੀਟਿੰਗ 'ਚ ਹਿੱਸਾ ਲੈ ਹਹੇ ਮੰਤਰੀਆਂ ਨੇ ਮੈਡੀਕਲ ਸਿੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਬੁਨਿਆਦੀ ਢਾਂਚੇ ਦੀ ਉਸਾਰੀ ਲੋੜੀਂਦੀ ਹੈ ਪਰ ਇਸ ਨਾਲ ਮੌਜੂਦਾ ਢਾਂਚੇ ਦੇ ਰੱਖ ਰਖਾਵ 'ਤੇ ਕੋਈ ਅਸਰ ਨਹੀਂ ਪੈਣਾ ਚਾਹੀਦਾ । ਕਮੇਟੀ ਵਲੋਂ ਸਿਧਾਂਤਕ ਤੌਰ 'ਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਮੌਜੂਦਾ ਸਮੇਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੋਂ ਬਦਲ ਕੇ ਸਵੇਰੇ 8:00 ਵਜੇ ਤੋਂ ਸ਼ਾਮ 4 ਵਜੇ ਤੱਕ ਕਰਨ 'ਤੇ ਸਹਿਮਤੀ ਪ੍ਰਗਟਾਈ ਗਈ ਜਿਸ ਵਿੱਚ ਦੁਪਹਿਰ ਦੇ ਖਾਣੇ ਲਈ ਇੱਕ ਘੰਟੇ ਦੀ ਬਰੇਕ ਸ਼ਾਮਲ ਹੈ।

ਕਮੇਟੀ ਨੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਕੰਮਕਾਜ ਨੂੰ ਬਿਹਤਰ ਬਨਾਉਣ ਲਈ ਅਤੇਸਥਾਨਕ ਵਿਧਾਇਕ ਨਾਮਵਰ ਸੇਵਾਮੁਕਤ ਵਿਅਕਤੀਆਂ ਨੂੰ ਮੈਂਬਰਾਂ ਵਜੋਂ ਸਥਾਨਕ ਸਰਕਾਰੀ ਮੈਡੀਕਲ ਕਾਲਜਾਂ ਵਿਚ ਇਕ ਸਲਾਹਕਾਰ ਕਮੇਟੀ ਸਥਾਪਤ ਕਰਨ ਦਾ ਪ੍ਰਸਤਾਵ ਵੀ ਦਿੱਤਾ। ਚੱਲ ਰਹੇ ਮੁਰੰਮਤ ਅਤੇ ਨਿਰਮਾਣ ਕਾਰਜਾਂ ਨੂੰ ਤੇਜ਼ ਕਰਨ ਲਈ, ਮੈਡੀਕਲ ਸਿੱਖਿਆ ਦੇ ਸਕੱਤਰ ਦੀ ਨਿਗਰਾਨੀ ਵਿੱਚ ਸਥਾਨਕ ਪੀਡਬਲਯੂਡੀ(ਬੀ ਐਂਡ ਆਰ), ਪੀਡਬਲਯੂਡੀ (ਇਲੈਕਟ੍ਰੀਕਲ) ਅਤੇ ਪਬਲਿਕ ਹੈਲਥ ਅਧਿਕਾਰੀਆਂ ਦੀ ਇਕ ਕਮੇਟੀ ਗਠਿਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ।

ABOUT THE AUTHOR

...view details