ਪੰਜਾਬ

punjab

ETV Bharat / state

ਈਟੀਟੀ ਦੇ 5994 ਅਧਿਆਪਕਾਂ ਦੀ ਭਰਤੀ ਸਬੰਧੀ 30 ਜਨਵਰੀ ਨੂੰ ਹੋਵੇਗੀ ਕੇਸ ਦੀ ਅਗਲੀ ਸੁਣਵਾਈ - ਮਾਣਯੋਗ ਜਸਟਿਸ ਅਮਰਜੋਤ ਭੱਟੀ

Hearing of Case Regarding Recruitment: ਈਟੀਟੀ ਦੇ 5994 ਅਧਿਆਪਕਾਂ ਦੀ ਭਰਤੀ ਸਬੰਧੀ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਵਾਈ ਹੋਈ, ਜਿਸ ਦੀ ਅਗਲੀ ਸੁਣਵਾਈ 30 ਜਨਵਰੀ ਨੂੰ ਹੋਵੇਗੀ।

ਅਧਿਆਪਕਾਂ ਦੀ ਭਰਤੀ ਸਬੰਧੀ ਕੇਸ
ਅਧਿਆਪਕਾਂ ਦੀ ਭਰਤੀ ਸਬੰਧੀ ਕੇਸ

By ETV Bharat Punjabi Team

Published : Dec 13, 2023, 9:26 AM IST

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024 ਤੈਅ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ਮੌਕੇ ਕੇਸ ਦੀ ਸੁਣਵਾਈ ਕੀਤੀ ਜਾ ਸਕਦੀ ਹੈ।

ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ: ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਅਮਰਜੋਤ ਭੱਟੀ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ।

ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ: ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਪੰਜਾਬ ਸਰਕਾਰ ਦੇ ਪੱਖ ਨੂੰ ਜ਼ੋਰਦਾਰ ਤਰੀਕੇ ਨਾਲ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਦੇ ਨਾਲ ਮਿਲਦੇ-ਜੁਲਦੇ ਮਾਮਲਿਆਂ ਵਿੱਚ ਵੱਖ-ਵੱਖ ਕੋਰਟਾਂ ਵੱਲੋਂ ਅਤੀਤ ਵਿੱਚ ਹੱਕ ਵਿਚ ਫੈਸਲੇ ਸੁਣਾਏ ਜਾ ਚੁੱਕੇ ਹਨ। ਇਸ ਲਈ ਇਸ ਮਾਮਲੇ ਦਾ ਵੀ ਨਿਬੇੜਾ ਕੀਤਾ ਜਾਣਾ ਚਾਹੀਦਾ ਹੈ।

ਕੇਸ ਦੀ ਅਗਲੀ ਸੁਣਵਾਈ 30 ਜਨਵਰੀ: ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੇ ਰੈਗੂਲਰ ਬੈਂਚ ਦੇ ਨਾ ਬੈਠਣ ਕਾਰਨ ਇਸ ਕੇਸ ਦੀ ਅਗਲੀ ਸੁਣਵਾਈ 30 ਜਨਵਰੀ 2024 ਤੈਅ ਕਰਦਿਆਂ ਕੋਰਟ ਵੱਲੋਂ ਕਿਹਾ ਗਿਆ ਕਿ ਮਿਤੀ 30 ਜਨਵਰੀ, 2024 ਤੱਕ ਜੇਕਰ ਸੁਪਰੀਮ ਕੋਰਟ ਵੱਲੋਂ ਕੋਈ ਫੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਉਹ 5994 ਮਾਮਲੇ ਸਬੰਧੀ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਸਬੰਧੀ ਫੈਸਲਾ ਲੈ ਲੈਣਗੇ।

ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ: ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਇਸ ਮਾਮਲੇ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁਦ ਵਿਭਾਗੀ ਅਧਿਕਾਰੀਆਂ ਐਡਵੋਕੇਟ ਬਰਾਂਚ ਨਾਲ ਨਿੱਜੀ ਦਿਲਚਸਪੀ ਲੈ ਕੇ ਜ਼ਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। (ਪ੍ਰੈਸ ਨੋਟ)

ABOUT THE AUTHOR

...view details